21.53C Vancouver
ADS

Mar 13, 2020 7:26 PM -

ਪੈਟੀ ਹਾਏਡੂ: ਸੋਫੀ ਟਰੂਡੋ ਦੇ ਸੰਪਰਕ ਵਿੱਚ ਆਏ ਲੋਕਾਂ ਤੱਕ ਪਹੁੰਚ ਕਰਨਗੇ ਸਿਹਤ ਅਧਿਕਾਰੀ

Share On
patty-hajdu-public-health-officials-will-be-reaching-out-to-everyone-who-had-contact-with-sophie-trudeau
Patty Hajdu, Minister of Health, makes an announcement regarding a Bill entitled "An Act to amend the Criminal Code (medical assistance in dying)" during a press conference at the National Press Theatre in Ottawa on Monday Feb. 24, 2020. THE CANADIAN PRESS/Sean Kilpatrick

ਸਿਹਤ ਮੰਤਰੀ ਪੈਟੀ ਹਾਏਡੂ ਦਾ ਕਹਿਣਾ ਹੈ ਕਿ ਜਨਤਕ ਸਿਹਤ ਅਧਿਕਾਰੀ ਉਨ੍ਹਾਂ ਸਾਰੇ ਲੋਕਾਂ ਤਕ ਪਹੁੰਚ ਕਰਨਗੇ, ਜੋ ਕਿ ਸੋਫੀ ਟਰੂਡੋ ਦੇ ਸੰਪਰਕ ਵਿੱਚ ਆਏ ਹੋ ਸਕਦੇ ਹਨ।

ਉਨ੍ਹਾਂ ਦੇ ਕੋਵਿਡ-19 ਦੇ ਲੱਛਣ ਸਥਾਪਿਤ ਕਰਨ ਤੋਂ ਬਾਅਦ ਤੋਂ, ਜਿੰਨੇ ਵੀ ਲੋਕ ਉਨ੍ਹਾਂ ਦੇ ਸੰਪਰਕ 'ਚ ਆਏ ਸਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ, ਸੋਫੀ ਟਰੂਡੋ ਨੂੰ ਵੀਰਵਾਰ ਨੂੰ ਇਸ ਵਾਇਰਸ ਨਾਲ ਪੀੜਤ ਪਾਇਆ ਗਿਆ ਸੀ।

ਉਨ੍ਹਾਂ ਹਾਲ 'ਚ ਯੂ.ਕੇ. ਦਾ ਦੌਰਾ ਕੀਤਾ ਸੀ।

ਹਾਏਡੂ ਨੇ ਕਿਹਾ ਕਿ ਦੇਸ਼ 'ਚ ਅਜੇ ਵੀ ਇਸ ਵਾਇਰਸ ਨਾਲ ਸੰਬੰਧਤ ਕੇਸ ਘਟ ਹਨ, ਜਿਸ ਕਾਰਨ 'ਕੰਨਟੈਕਟ ਟਰੇਸਿੰਗ' ਕਰਨਾ ਅਜੇ ਮੁਮਕਿਨ ਹੈ।

ਇਹ ਵੀ ਆਖਿਆ ਜਾ ਰਿਹਾ ਹੈ ਕਿ ਸੋਫੀ ਟਰੂਡੋ ਵਾਪਸੀ ਦੌਰਾਨ, ਹਵਾਈ ਜਹਾਜ 'ਤੇ ਲੱਛਣਾਂ ਤੋਂ ਬਚੇ ਹੋਏ ਸਨ, ਜਿਸਦੇ ਕਾਰਨ ਉਨ੍ਹਾਂ ਨਾਲ ਉਡਾਣ ਭਰਨ ਵਾਲੇ ਲੋਕਾਂ ਦੇ ਟੈਸਟ ਕਰਨਾ ਜਰੂਰੀ ਨਹੀਂ ਹੈ।

Latest news

ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
carney-to-announce-housing-and-infrastructure-measures-in-vancouver-attend-fifa-world-cup-match
Punjabi

ਪੀ.ਐਮ. ਕਾਰਨੀ ਵੈਨਕੂਵਰ ਦੌਰੇ 'ਤੇ, ਪ੍ਰੀਮੀਅਰ ਈਬੀ ਨਾਲ ਵੀ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਵੈਨਕੂਵਰ ਦੌਰੇ 'ਤੇ ਹਨ, ਜਿੱਥੇ ਉਹ ਦੁਪਹਿਰ ਨੂੰ ਪ੍ਰੀਮੀਅਰ ਡੇਵਿਡ ਈਬੀ ਨਾਲ ਮਿਲ ਕੇ ਨਵੇਂ ਘਰਾਂ ਅਤੇ ਲੋਕਲ ਇਨਫਰਾਸਟਕਚਰ ਸਬੰਧੀ ਨਵੇਂ ਕਦਮਾਂ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਇਸ ਸਾਂਝੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਪ੍ਰੀਮੀਅਰ ਈਬੀ ਵਿਚਕਾਰ ਇੱਕ ਅਹਿਮ ਨਿੱਜੀ ਮੀਟਿੰਗ ਵੀ ਹੋਵੇਗੀ।
surrey-police-board-media-policy-sparks-controversy-after-first-meeting-under-new-chair
Punjabi

ਸਰੀ ਪੁਲਿਸ ਬੋਰਡ ਦੇ ਮੀਡੀਆ ਨਿਯਮਾਂ 'ਤੇ ਵਿਵਾਦ, ਆਲੋਚਕਾਂ ਨੇ ਫੈਸਲੇ ਨੂੰ ਠਹਿਰਾਇਆ ਗਲਤ

ਸਰੀ ਪੁਲਿਸ ਬੋਰਡ ਦੀ ਨਵੀਂ ਚੇਅਰ ਪਰਮ ਜਵਾਂਡਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਪਹਿਲੀ ਮੀਟਿੰਗ ਵਿਚ ਇੱਕ ਮਤਾ ਪਾਸ ਹੋਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਤਹਿਤ ਹੁਣ ਸਰੀ ਦਾ ਪੁਲਿਸ ਚੀਫ਼ ਸਿਰਫ਼ ਪੁਲਿਸ ਦੇ ਕੰਮਕਾਜ ਨਾਲ ਜੁੜੇ ਮੁੱਦਿਆਂ 'ਤੇ ਹੀ ਮੀਡੀਆ ਜਾਂ ਜਨਤਾ ਵਿਚ ਬੋਲ ਸਕਦਾ ਹੈ, ਜਦੋਂ ਕਿ ਬੋਰਡ, ਸਿਟੀ ਹਾਲ ਅਤੇ ਸਰਕਾਰ ਦੇ ਪ੍ਰਸ਼ਾਸਨਿਕ ਜਾਂ ਸ਼ਾਸਨ ਦੇ ਮਾਮਲਿਆਂ 'ਤੇ ਟਿੱਪਣੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link