8.24C Vancouver
ADS

May 13, 2022 10:17 PM - The Canadian Press

ਪੈਟੀ ਹਾਏਡੁ ਨੇ ਪੋਪ ਫਰਾਂਸਿਸ ਦੇ ਕੈਨੇਡਾ ਦੌਰੇ ਦਾ ਕੀਤਾ ਸਵਾਗਤ, ਕੈਮਲੂਪਸ 'ਚ ਪਹੁੰਚ ਨਾ ਕਰਨ ਦੇ ਵਿਵਾਦ 'ਤੇ ਵੀ ਕੀਤੀ ਟਿੱਪਣੀ

Share On
patty-hajdu-says-its-important-pope-francis-is-honouring-his-commitment-to-visit-canada
The minister of Indigenous services says it's important Pope Francis is honouring his commitment to visit Canada this summer to issue an apology for the Roman Catholic Church's role in residential schools. (Photo - The Canadian Press)

ਕੈਨੇਡਾ ਦੀ ਮਿਨਿਸਟਰ ਆਫ ਇੰਡੀਜਨਸ ਸਰਵਿਸਿਸ ਦਾ ਕਹਿਣਾ ਹੈ ਕਿ ਚੰਗੀ ਗੱਲ ਹੈ ਕਿ ਪੋਪ ਫਰਾਂਸਿਸ ਵੱਲੋਂ ਕੈਨੇਡਾ ਆਉਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।

ਪੈਟੀ ਹਾਏਡੁ ਦਾ ਕਹਿਣਾ ਹੈ ਕਿ ਪੋਪ ਦੇ ਦੌਰੇ ਦਾ ਸਵਾਗਤ ਹੈ।

ਵੈਟੀਕਨ ਦਾ ਕਹਿਣਾ ਹੈ ਕਿ ਪੋਪ ਫਰਾਂਸਿਸ ਇਸ ਗਰਮੀ ਰੁੱਤੇ ਕੈਨੇਡਾ ਦਾ ਦੌਰਾ ਕਰਨ ਜਾ ਰਹੇ ਹਨ।

ਇਸ ਦੌਰਾਨ ਪੋਪ ਫਰਾਂਸਿਸ ਕਿਹੜੀ-ਕਿਹੜੀ ਜਗ੍ਹਾ ਦੀ ਫੇਰੀ ਕਰਨਗੇ, ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਵੈਟੀਕਨ ਦਾ ਕਹਿਣਾ ਹੈ ਕਿ ਪੋਪ ਫਰਾਂਸਿਸ ਵੱਲੋਂ ਐਲਬਰਟਾ, ਕਿਊਬੈਕ ਅਤੇ ਨੁਨਾਵੁਤ ਦੀ ਫੇਰੀ ਕੀਤੀ ਜਾਵੇਗੀ।

24 ਜੁਲਾਈ ਤੋਂ 29 ਜੁਲਾਈ ਵਿਚਾਲੇ ਦੇ ਦੌਰੇ ਦੌਰਾਨ ਪੋਪ ਫਰਾਂਸਿਸ ਐਡਮਿੰਟਨ, ਕਿਊਬੈਕ ਸਿਟੀ ਅਤੇ ਇਕਵਾਲੁਟ ਦੀ ਫੇਰੀ ਕਰਨਗੇ।

ਯਾਦ ਰਹੇ ਇਹ ਦੌਰਾ ਪੋਪ ਫਰਾਂਸਿਸ ਦੀ ਇਤਿਹਾਸਿਕ ਅਪੌਲੋਜੀ ਤੋਂ ਬਾਅਦ ਹੋਣ ਜਾ ਰਿਹਾ ਹੈ।

ਬੀਤੇ ਮਹੀਨੇ ਪੋਪ ਫਰਾਂਸਿਸ ਨੇ ਕੈਨੇਡਾ ਦੇ ਰੈਜ਼ੀਡੈਂਸ਼ੀਅਲ ਸਕੂਲਾਂ 'ਚ ਰੋਮਨ ਕੈਥੋਲਿਕ ਚਰਚ ਦੀ ਭੂਮਿਕਾ ਲਈ ਮੁਆਫੀ ਮੰਗੀ ਸੀ।

ਪੋਪ ਫਰਾਂਸਿਸ ਦੇ ਦੌਰੇ ਤੋਂ ਪਹਿਲਾਂ ਹੀ ਸਵਾਲ ਵੀ ਉੱਠਣ ਲੱਗੇ ਹਨ ਕਿ ਇਸ ਫੇਰੀ ਦੌਰਾਨ ਕੈਮਲੂਪਸ ਦਾ ਦੌਰਾ ਕਿਉਂ ਨਹੀਂ ਕੀਤਾ ਜਾ ਰਿਹਾ।

ਇਸ ਇਲਾਕੇ 'ਚ ਸਥਿਤ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ 'ਚ ਕਰੀਬ 14 ਮਹੀਨੇ ਪਹਿਲਾਂ 215 ਅਨਮਾਰਕਡ ਗਰੇਵਸ ਮਿਲੇ ਸਨ।

ਹਾਲਾਂਕਿ ਪੈਟੀ ਹਾਏਡੁ ਦਾ ਕਹਿਣਾ ਹੈ ਕਿ ਪੋਪ ਆਪਣੇ ਦੌਰੇ ਦੌਰਾਨ ਕਿਹੜੀ-ਕਿਹੜੀ ਜਗ੍ਹਾ 'ਤੇ ਜਾਣਾ ਚਾਹੁੰਦੇ ਹਨ, ਇਸ ਸੰਬੰਧੀ ਫੈਡਰਲ ਸਰਕਾਰ ਕੋਈ ਦਖਲ ਨਹੀਂ ਦਵੇਗੀ।

ਇਸੇ ਵਿਚਾਲੇ ਕਨੇਡੀਅਨ ਕਾਨਫਰੰਸ ਆਫ ਕੈਥੋਲਿਕ ਬਿਸ਼ਪਸ ਦਾ ਕਹਿਣਾ ਹੈ ਕਿ ਪੋਪ ਫਰਾਂਸਿਸ ਦੇ ਕਿਸੇ ਰੈਜ਼ੀਡੈਂਸ਼ੀਅਲ ਸਕੂਲ 'ਤੇ ਵੀ ਪਹੁੰਚ ਕਰਨ ਦੀ ਆਸ ਹੈ ਪਰ ਉਹ ਕਿਹੜੇ ਸਕੂਲ ਦਾ ਦੌਰਾ ਕਰਨਗੇ, ਇਸ ਸੰਬੰਧੀ ਫਿਲਹਾਲ ਜਾਣਕਾਰੀ ਨਹੀਂ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link