14.98C Vancouver
ADS

Jan 27, 2022 11:10 PM - The Canadian Press

ਔਟਵਾ ਪਹੁੰਚ ਰਹੇ ਟਰੱਕਰਸ ਨੂੰ ਸ਼ਾਂਤਮਈ ਪ੍ਰਦਰਸ਼ਨਾਂ 'ਤੇ ਦੇਣਾ ਚਾਹੀਦਾ ਧਿਆਨ: ਐਰਿਨ ਓ'ਟੂਲ

Share On
peaceful-demonstration-needs-to-be-the-focus-of-a-truck-convoy-rolling-into-ottawa-erin-otoole
Conservative Leader Erin O'Toole says peaceful demonstration needs to be the focus of a truck convoy rolling into Ottawa to protest a vaccine mandate for truckers. (Photo - The Canadian Press)

ਔਟਵਾ ਵੱਲ ਵਧ ਰਹੇ ਟਰੱਕਰਸ ਦੇ ਕਾਫਿਲੇ ਬਾਰੇ ਕੰਜ਼ਰਵੇਟਿਵ ਲੀਡਰ ਐਰਿਨ ਓ'ਟੂਲ ਨੇ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਟਰੱਕਰਸ ਦੇ ਕਾਫਿਲੇ ਨੂੰ ਧਿਆਨ ਦੇਣਾ ਚਾਹੀਦਾ ਹੈ ਕਿ ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤੇ ਜਾਣ।

ਯਾਦ ਰਹੇ ਇਹ ਬਿਆਨ ਉਸ ਵੇਲੇ ਦਿੱਤਾ ਗਿਆ ਹੈ ਜਦ ਅਜਿਹੀਆਂ ਰਿਪੋਰਟਸ ਉਜਾਗਰ ਹੋ ਰਹੀਆਂ ਹਨ ਕਿ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਹਿੰਸਾ ਭੜਕ ਸਕਦੀ ਹੈ।

ਯਾਦ ਰਹੇ ਕੰਜ਼ਰਵੇਟਿਵ ਫਾਈਨੈਂਸ ਕ੍ਰਿਟਿਕ, ਪੀਅਰ ਪੌਲੀਐਵਰ ਨੇ ਇਸ ਟਰੱਕਰਸ ਦੇ ਕਾਫਿਲੇ ਦੇ ਪੱਖ 'ਚ ਆਵਾਜ਼ ਬੁਲੰਦ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਵੱਲੋਂ ਪੇਸ਼ ਕੀਤੀਆਂ ਗਈਆਂ ਐਕਸਟਰੀਮਿਸਟ ਟਿੱਪਣੀਆਂ ਨੂੰ ਪੂਰੇ ਈਵੈਂਟ ਦਾ ਪਰਛਾਵਾਂ ਨਾ ਸਮਝਿਆ ਜਾਵੇ।

ਇਹ ਟਿੱਪਣੀਆਂ ਉਸ ਵੇਲੇ ਕੀਤੀਆਂ ਗਈਆਂ ਹਨ ਜਦ ਚਿੰਤਾ ਪ੍ਰਗਟਾਈ ਗਈ ਹੈ ਕਿ ਕੁਝ ਐਕਸਟਰੀਮਿਸਟ ਗਰੁੱਪਸ ਦੇ ਮੈਂਬਰ ਇਸ ਕਾਫਿਲੇ 'ਚ ਸ਼ਾਮਿਲ ਹੋ ਗਏ ਹਨ।

ਇਹ ਕਾਫਿਲਾ ਸ਼ਨੀਵਾਰ ਨੂੰ ਪਾਰਲੀਅਮੈਂਟ ਹਿਲ ਪਹੁੰਚ ਰਿਹਾ ਹੈ।

ਇਨ੍ਹਾਂ ਚਾਲਕਾਂ ਵੱਲੋਂ ਉਨ੍ਹਾਂ ਮੈਂਡੇਟਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਤਹਿਤ ਅਨਵੈਕਸੀਨੇਟਿਡ ਟਰੱਕ ਚਾਲਕਾਂ ਨੂੰ ਅਮਰੀਕਾ ਤੋਂ ਕੈਨੇਡਾ ਪਰਤਦੇ ਹੋਏ ਕੁਆਰੰਟੀਨ ਕਰਨਾ ਪਵੇਗਾ।

ਇਸ ਪ੍ਰਦਰਸ਼ਨ ਦਾ ਪ੍ਰਬੰਧ ਕਰਨ ਵਾਲੇ ਗਰੁੱਪ, ਕੈਨੇਡਾ ਯੂਨਿਟੀ ਦਾ ਕਹਿਣਾ ਹੈ ਕਿ ਗਵਰਨਰ ਜਨਰਲ ਅਤੇ ਸੈਨੇਟ ਨੂੰ ਇੱਕ ਕਮੇਟੀ ਬਣਾਉਣੀ ਚਾਹੀਦੀ ਹੈ ਜੋ ਕਿ ਕੋਵਿਡ-19 ਸੰਬੰਧੀ ਪਬੰਦੀਆਂ ਅਤੇ ਵੈਕਸੀਨ ਪਾਸਪੋਰਟ ਨੂੰ ਰੱਦ ਕਰਨ 'ਤੇ ਵਿਚਾਰ ਕਰੇ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link