14.25C Vancouver
ADS

Jul 27, 2026 3:38 PM - Connect Newsroom - Ramanpreet kaur with files from The Canadian Press

ਬੀ.ਸੀ. 'ਚ ਪੀਅਰ ਲੇਕ ਅਤੇ ਫਿਫਟੀਨਾਈਨ ਕ੍ਰੀਕ ਜੰਗਲੀ ਅੱਗਾਂ ਹੋਈਆਂ ਇਕੱਠੀਆਂ, ਕਲਿੰਟਨ ਨੇੜੇ ਨਿਕਾਸੀ ਦੇ ਹੁਕਮ ਜਾਰੀ

Share On
pear-lake-and-fifteenmile-creek-wildfires-merge-as-evacuation-orders-expand-near-clinton-b-c
Smoke rises from the merged Pear Lake and Fifteenmile Creek wildfires near Clinton, B.C., as firefighters work to protect nearby homes. (Photo: The Canadian Press)

ਬੀ.ਸੀ. ਦੇ ਕਲਿੰਟਨ village ਅਤੇ ਆਸਪਾਸ ਦੇ ਇਲਾਕੇ ਵਿਚ ਬਲ ਰਹੀਆਂ ਦੋ ਜੰਗਲੀ ਅੱਗਾਂ ਪੀਅਰ ਲੇਕ ਅਤੇ ਫਿਫਟੀਨਾਈਨ ਕ੍ਰੀਕ ਆਪਸ ਵਿਚ ਮਰਜ ਹੋ ਗਈਆਂ ਹਨ, ਜਿਸ ਨਾਲ ਅੱਗ ਦਾ ਘੇਰਾ 670 ਵਰਗ ਕਿਲੋਮੀਟਰ ਤੱਕ ਹੋ ਗਿਆ ਹੈ। ਪੀਅਰ ਲੇਕ ਵਾਈਲਡ ਫਾਇਰ ਕਾਰਨ ਕਲਿੰਟਨ ਕਮਿਊਨਿਟੀ ਦੇ ਬਾਹਰੀ ਇਲਾਕਿਆਂ ਵਿਚ ਘਰਾਂ ਸਮੇਤ ਕੁਝ structures ਤਬਾਹ ਹੋਣ ਦੀਆਂ ਵੀ ਖ਼ਬਰਾਂ ਹਨ।

ਉਥੇ ਹੀ, Fire information officer Shae Stearns ਮੁਤਾਬਕ, ਫਾਈਰਫਾਈਟਰਜ਼ ਕਲਿੰਟਨ ਵਿਚ ਘਰਾਂ ਨੂੰ protect ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। Clinton ਨਿਵਾਸੀਆਂ ਨੂੰ ਸ਼ੁੱਕਰਵਾਰ ਹੀ ਘਰ ਛੱਡਣ ਦਾ ਹੁਕਮ ਦੇ ਦਿੱਤਾ ਗਿਆ ਸੀ। ਇਸ ਵਿਚਕਾਰ Thompson-Nicola Regional District ਵੱਲੋਂ 70 ਮਾਈਲ ਹਾਊਸ ਅਤੇ ਆਲੇ-ਦੁਆਲੇ ਦੇ ਖੇਤਰਾਂ ਲਈ ਨਿਕਾਸੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਬੀ.ਸੀ. ਵਾਈਲਡਫਾਇਰ ਸਰਵਿਸ ਮੁਤਾਬਕ, ਸੂਬੇ ਵਿਚ ਇਸ ਸਮੇਂ 140 ਦੇ ਕਰੀਬ ਜੰਗਲੀ ਅੱਗਾਂ ਸਰਗਰਮ ਹਨ, ਜਿਹਨਾਂ ਨੂੰ ਕਾਬੂ ਪਾਉਣ ਲਈ 1,000 ਦੇ ਲਗਭਗ ਫਾਇਰਫਾਈਟਰਜ਼, 130 ਭਾਰੀ ਮਸ਼ਿਨਿਰੀ ਅਤੇ 162 ਹੈਲੀਕੌਪਟਰਸ ਜਾਂ ਏਅਰ ਟੈਂਕਰ ਲੱਗੇ ਹੋਏ ਹਨ। ਇਸ ਸਮੇਂ ਸਰਗਰਮ ਕੁੱਲ ਅੱਗਾਂ ਵਿਚੋਂ 113 ਆਸਮਾਨੀ ਬਿਜਲੀ ਡਿੱਗਣ ਕਾਰਨ ਲੱਗੀਆਂ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link