20.11C Vancouver
ADS

Dec 28, 2020 9:21 PM -

ਰਿਚਮੰਡ 'ਚ ਤੁਰ ਕੇ ਜਾਂਦੀ ਔਰਤ ਨਾਲ ਗੱਡੀ ਦੀ ਟੱਕਰ, ਔਰਤ ਨੇ ਦਮ ਤੋੜਿਆ

Share On
pedestrian-dead-in-richmond-after-being-struck-by-a-vehicle
File - The RCMP logo is seen outside Royal Canadian Mounted Police "E" Division Headquarters, in Surrey, B.C. (THE CANADIAN PRESS)

ਬੀ.ਸੀ. 'ਚ ਰਿਚਮੰਡ ਵਿੱਚ ਬੌਕਸਿੰਗ ਡੇਅ ਦੇ ਮੌਕੇ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ।

ਇਸ ਵਿਅਕਤੀ ਨਾ; ਇੱਕ ਵਾਹਨ ਦੀ ਟੱਕਰ ਹੋ ਗਈ ਸੀ।

ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸ਼ਨੀਵਾਰ ਸ਼ਾਮ ਕਰੀਬ 5.30 ਵਜੇ ਘਟਨਾ ਦੀ ਜਾਣਕਾਰੀ ਮਿਲੀ ਸੀ।

ਇੱਕ ਕਰੌਸ ਵਾਕ 'ਤੇ ਤੁਰਦੀ ਔਰਤ ਨਾਲ ਇੱਕ ਗੱਡੀ ਦੀ ਟੱਕਰ ਬਾਰੇ ਦੱਸਿਆ ਗਿਆ ਸੀ।

ਪੀੜਤ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਆਰ.ਸੀ.ਐਮ.ਪੀ. ਦਾ ਕਹਿਣਾ ਸੀ ਕਿ ਵਾਹਨ ਚਾਲਕ ਸਹਿਯੋਗ ਕਰ ਰਿਹਾ ਸੀ, ਅਤੇ ਸ਼ਰਾਬ ਦੇ ਸੇਵਨ ਅਤੇ ਰਫਤਾਰ ਨੂੰ ਘਟਨਾ ਦਾ ਕਾਰਨ ਨਹੀਂ ਮੰਨਿਆ ਜਾ ਰਿਹਾ ਸੀ।

ਕਾਂਸਟੇਬਲ ਕੈਨੇਥ ਲਾਉ ਦਾ ਕਹਿਣਾ ਸੀ ਕਿ ਇਸ ਸਮੇਂ ਵਾਹਨ ਚਲਾਉਣ ਦੀਆਂ ਸਥਿਤੀਆਂ ਕਾਫੀ ਮੁਸ਼ਕਿਲ ਭਰੀਆਂ ਹਨ, ਅਤੇ ਵਾਹਨ ਚਲਾਉਣ ਮੌਕੇ ਰਫਤਾਰ ਨੂੰ ਘੱਟ ਅਤੇ ਪੈਦਲ ਯਾਤਰੀਆਂ 'ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।

ਮਾਮਲੇ ਦੀ ਜਾਂਚ ਆਰ.ਸੀ.ਐਮ.ਪੀ. ਦੀ ਕ੍ਰਿਮੀਨਲ ਕੌਲੀਜ਼ਨ ਇਨਵੈਸਟੀਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਹੈ।

Latest news

man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link