18.2C Vancouver
ADS

Jun 20, 2022 8:16 PM - The Canadian Press

ਵੈਨਕੂਵਰ 'ਚ ਹਿਟ ਐਂਡ ਰਨ ਦੀ ਘਟਨਾ 'ਚ 24 ਸਾਲਾ ਯੁਵਕ ਦੀ ਮੌਤ

Share On
pedestrian-killed-in-late-night-hit-and-run-on-vancouvers-west-side
Vancouver police say a 24 year old man has been killed in a hit-and-run collision. (Photo - Vancouver police/Twitter)

ਵੈਨਕੂਵਰ 'ਚ ਇੱਕ ਹਿਟ ਐਂਡ ਰਨ ਦੀ ਘਟਨਾ 'ਚ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ ਹੈ।

ਪੁਲਿਸ ਅਨੁਸਾਰ ਘਟਨਾ ਐਤਵਾਰ ਰਾਤ ਵੈਸਟ 4 ਐਵੀਨਿਊ ਅਤੇ ਅਰਬਿਊਟਸ ਸਟ੍ਰੀਟ ਦੇ ਇਲਾਕੇ 'ਚ ਵਾਪਰੀ।

ਪੁਲਿਸ ਦਾ ਕਹਿਣਾ ਸੀ ਕਿ ਇੱਕ 24 ਸਾਲਾ ਯੁਵਕ ਅਤੇ ਉਸ ਦਾ ਦੋਸਤ ਰਾਤ ਕਰੀਬ 11.30 ਵਜੇ ਸੜਕ ਪਾਰ ਕਰ ਰਹੇ ਸਨ ਜਦ ਇੱਕ ਗੱਡੀ ਯੁਵਕ ਨਾਲ ਟਕਰਾ ਗਈ।

ਪੁਲਿਸ ਦਾ ਕਹਿਣਾ ਹੈ ਕਿ ਜਾਣਕਾਰੀ ਅਨੁਸਾਰ ਨਵੇਂ ਮਾਡਲ ਦੀ ਚਾਂਦੀ ਰੰਗੀ ਗੱਡੀ ਤੇਜ ਰਫਤਾਰ 'ਤੇ ਜਾ ਰਹੀ ਸੀ।

ਸਾਰਜੈਂਟ ਸਟੀਵ ਐਡੀਸਨ ਨੇ ਦੱਸਿਆ ਕਿ ਪੀੜਤ ਯੁਵਕ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਟੱਕਰ ਕਾਰਨ ਪੀੜਤ ਯੁਵਕ ਕਾਫੀ ਦੂਰ ਜਾ ਕੇ ਡਿੱਗਿਆ।

ਪੁਲਿਸ ਅਨੁਸਾਰ ਇੱਕ ਗੱਡੀ ਜਬਤ ਕੀਤੀ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਹੀ ਗੱਡੀ ਘਟਨਾ 'ਚ ਸ਼ਾਮਿਲ ਸੀ ਜਾਂ ਨਹੀਂ।

ਫਿਲਹਾਲ ਇਹ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਜਬਤ ਕੀਤੀ ਗਈ ਗੱਡੀ ਕਿੱਥੇ ਜਾਂ ਕਿਵੇਂ ਪੁਲਿਸ ਦੇ ਹੱਥ ਲੱਗੀ।

Latest news

canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link