12.46C Vancouver
ADS

Jun 13, 2025 4:55 PM - Connect Newsroom

ਪੀਲ ਪੁਲਿਸ ਨੇ ਦੋ ਪੰਜਾਬੀ ਨੌਜਵਾਨਾਂ ਨੂੰ ਗੋਲੀਬਾਰੀ, ਹਥਿਆਰ ਰੱਖਣ ਅਤੇ ਨਸ਼ੇ ਦੇ ਮਾਮਲੇ ਵਿਚ ਕੀਤਾ ਗ੍ਰਿਫਤਾਰ

Share On
peel-police-arrest-two-punjabi-men-on-shooting-weapons-and-drug-charges
Peel Police have charged 23-year-old Maninder Singh with multiple weapons-related charges and possession with intent to traffic.

ਓਨਟਾਰੀਓ ਦੀ ਪੀਲ ਪੁਲਿਸ ਨੇ 20 ਕੁ ਸਾਲ ਦੇ ਦੋ ਪੰਜਾਬੀ ਨੌਜਵਾਨਾਂ ਨੂੰ ਗੋਲੀਬਾਰੀ ਅਤੇ ਹਥਿਆਰ ਰੱਖਣ ਤੇ ਨਸ਼ੇ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ 24 ਅਪ੍ਰੈਲ 2025 ਨੂੰ ਬਰੈਂਪਟਨ ਸ਼ਹਿਰ ਦੇ ਰੇਨਡ੍ਰੌਪ ਟੈਰੇਸ ਅਤੇ ਮਿਸੀਸਾਗਾ ਰੋਡ ਦੇ ਇਲਾਕੇ ਵਿਚ ਇੱਕ ਰਿਹਾਇਸ਼ 'ਤੇ ਹੋਈ ਗੋਲੀਬਾਰੀ ਦੀ ਜਾਂਚ ਸ਼ੁਰੂ ਕੀਤੀ।

4 ਜੂਨ ਨੂੰ ਜਾਂਚਕਰਤਾ ਨੇ ਸਵੈਂਟਨ ਰੋਡ ਤੇਵਿਕਟੋਰੀਆਵਿਲ ਰੋਡ ਦੀ ਇੱਕ ਰਿਹਾਇਸ਼ 'ਤੇ ਸਰਚ ਵਾਰੰਟ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਮੁਲਜ਼ਮਾਂ ਕੋਲੋਂ 9mm ਗਲੋਕ ਗੰਨ, 16 ਰਾਊਂਡ ਕਾਰਤੂਸ ਦੇ ਨਾਲ 17-ਰਾਊਂਡ ਮੈਗਜ਼ੀਨ ਅਤੇ ਵੱਡੀ ਮਾਤਰਾ ਵਿਚ ਬਲੈਕ ਟਾਰ ਹੈਰੋਇਨ ਬਰਾਮਦ ਹੋਈ।

ਪੀਲ ਪੁਲਿਸ ਨੇ 23 ਸਾਲਾ ਮਨਿੰਦਰ ਸਿੰਘ ਨੂੰ ਹਥਿਆਰ ਨਾਲ ਸਬੰਧਤ ਕਈ ਦੋਸ਼ਾਂ ਅਤੇਤਸਕਰੀ ਦੇ ਉਦੇਸ਼ ਨਾਲ ਇਨ੍ਹਾਂ ਨੂੰ ਰੱਖਣ ਦੇ ਦੋਸ਼ ਲਗਾਏ ਹਨ। ਉਥੇ ਹੀ, 24 ਸਾਲਾ ਤੀਰਥ ਸਿੰਘ ਨੂੰ ਜਾਣਬੁੱਝ ਕੇ ਲਾਪਰਵਾਹੀ ਨਾਲ ਗੋਲੀ ਚਲਾਉਣ ਦੇ ਮਾਮਲੇ ਵਿਚ ਚਾਰਜ ਕੀਤਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link