13.16C Vancouver
ADS

May 26, 2026 1:53 PM - Connect Newsroom - Ramandeep Kaur

ਐਕਸਟੋਸ਼ਨ ਮਾਮਲੇ ਦੇ ਬਹੁਤੇ ਮੁਲਜ਼ਮ ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ’ਤੇ ਕੈਨੇਡਾ ਆਏ: ਪੀਲ ਪੁਲਿਸ

Share On
peel-police-say-most-accused-in-gta-extortion-investigation-arrived-on-student-or-work-permits
: Peel Regional Police headquarters in Mississauga, Ont., during an ongoing investigation into alleged extortion activities targeting GTA businesses.(Photo: X Peel Regional Police)

ਓਨਟਾਰੀਓ ਵਿਚ ਐਕਸਟੋਸ਼ਨ ਨੈਟਵਰਕ ਨਾਲ ਸਬੰਧਤ 17 ਪੰਜਾਬੀ ਨੌਜਵਾਨਾਂ 'ਤੇ ਕੀਤੀ ਗਈ ਕਾਰਵਾਈ ਦੇ ਮਾਮਲੇ ਵਿਚ ਪੀਲ ਪੁਲਿਸ ਦਾ ਕਹਿਣਾ ਹੈ ਕਿ ​ਇਨ੍ਹਾਂ ਵਿਚੋਂ ਬਹੁਤੇ ਮੁਲਜ਼ਮ ਇੰਡੀਆ ਤੋਂ ਸਟੂਡੈਂਟ ਵੀਜ਼ਾ ਅਤੇ ਟੈਂਪਰੇਰੀ ਵਰਕ ਪਰਮਿਟ 'ਤੇ ਕੈਨੇਡਾ ਆਏ ਸਨ। ਪੁਲਿਸ ਮੁਤਾਬਕ, ਇਹ ਨੌਜਵਾਨ For Brothers ਗੈਂਗ ਨਾਲ ਜੁੜੇ ਸਨ ਅਤੇ ਇਨ੍ਹਾਂ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਸਬੰਧ ਨਹੀਂ ਸੀ।

ਔਫੀਸਰ ਮੁਤਾਬਕ, ਗ੍ਰੇਟਰ ਟੋਰਾਂਟੋ ਏਰੀਏ ਵਿਚ ਪੰਜਾਬੀ ਭਾਈਚਾਰੇ ਦੇ ਕਾਰੋਬਾਰੀਆਂ ਨੂੰ ਟਾਰਗੇਟ ਕਰਨ ਵਾਲੇ ​ਇਨ੍ਹਾਂ ਮਾਮਲਿਆਂ ਦੀ ਜਾਂਚ ਦਸੰਬਰ 2025 ਤੋਂ ਚੱਲ ਰਹੀ ਸੀ।ਕੰਜ਼ਰਵੇਟਿਵ ਪਾਰਟੀ ਨੇ ਇਸ ਕਾਰਵਾਈ ਲਈ ਪੀਲ ਪੁਲਿਸ ਦੀ ਸ਼ਲਾਘਾ ਕੀਤੀ ਪਰ ਕਿਹਾ ਕਿ ਇੰਟਰਨੈਸ਼ਨਲ ਕ੍ਰਾਈਮ ਨਾਲ ਜੁੜੇ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਇਕੱਲੇ ਪੁਲਿਸ ਦੇ ਵੱਸ ਨਹੀਂ ਹੈ ਅਤੇ ਲਿਬਰਲ ਸਰਕਾਰ ਨੂੰ ਜਬਰੀ ਵਸੂਲੀ ਕਰਨ ਵਾਲਿਆਂ ਲਈ ਬਚਣ ਵਾਸਤੇ ਛੱਡੇ ਗਏ ਸਾਰੇ ਰਸਤੇ ਬੰਦ ਕਰਨੇ ਹੋਣਗੇ।

ਪਾਰਟੀ ਨੇ ਸਰਕਾਰ ਨੂੰ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਨਾਲ ਜੁੜੇ ਜਬਰੀ ਵਸੂਲੀ ਮਾਮਲਿਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਲਾਜ਼ਮੀ ਕਰਨ ਦੀ ਮੰਗ ਕੀਤੀ ਹੈ, ਨਾਲ ਹੀ ਕੈਨੇਡੀਅਨਜ਼ ਨੂੰ ਇਨ੍ਹਾਂ ਕ੍ਰਿਮੀਨਲਸ ਤੋਂ ਖੁਦ ਨੂੰ ਡਿਫੈਂਡ ਕਰਨ ਲਈ 'Stand on Guard' ਕਾਨੂੰਨ ਪਾਸ ਕਰਨ ਦੀ ਮੰਗ ਦੁਹਰਾਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link