12.58C Vancouver
ADS

Jun 16, 2025 5:48 PM - Connect Newsroom

ਟੋਇੰਗ ਸੰਬੰਧੀ ਅਪਰਾਧਿਕ ਨੈਟਵਰਕ ਖਿਲਾਫ ਪੀਲ ਪੁਲਿਸ ਦੀ ਅਹਿਮ ਕਾਮਯਾਬੀ

Share On
peel-police-seize-millions-from-criminal-network-tied-to-towing
Police say Project Outsource was launched in July 2024 against a criminal organization that was behind the extortion and related violent incidents.

ਓਨਟਾਰੀਓ ਦੀ ਪੀਲ ਪੁਲਿਸ ਨੇ ਲੋਕਲ ਅਤੇ ਸੂਬੇ ਦੀਆਂ ਹੋਰ ਲਾਅ ਇਨਫੋਰਸਮੈਂਟ ਏਜੰਸੀਆਂ ਨਾਲ ਸਾਂਝੇ ਓਪਰੇਸ਼ਨ ਤਹਿਤ ਜਬਰੀ ਵਸੂਲੀ ਤੇ ਹੋਰ ਅਪਰਾਧਾਂ ਨਾਲ ਜੁੜੇ ਸੰਗਠਿਤ ਅਪਰਾਧਿਕ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਓਪਰੇਸ਼ਨ ਵਿਚ 18 ਲੋਕ ਗ੍ਰਿਫਤਾਰ ਕੀਤੇ ਗਏ ਹਨ, ਜਿਨ੍ਹਾਂ ਵਿਚ ਕਈ ਪੰਜਾਬੀ ਨੌਜਵਾਨ ਹਨ। ਇਨ੍ਹਾਂ 'ਤੇ ਲਗਭਗ 100 ਚਾਰਜਿਜ਼ ਲਗਾਏ ਗਏ ਹਨ, ਜਿਸ ਵਿਚ ਜ਼ਬਰਨ ਵਸੂਲੀ, ਅਪਰਾਧਿਕ ਸੰਗਠਨ ਨਾਲ ਲਿੰਕ ਤੇ ਟੋਅ ਟਰੱਕ ਨਾਲ ਜੁੜੇ ਅਪਰਾਧਾਂ ਦੇ ਦੋਸ਼ ਸ਼ਾਮਲ ਹਨ।

ਪੁਲਿਸ ਦਾ ਕਹਿਣਾ ਹੈ ਕਿ ਜੁਲਾਈ 2024 ਵਿਚ ਪ੍ਰੋਜੈਕਟ ਆਊਟਸੋਰਸ ਨੂੰ ਇੱਕ ਅਪਰਾਧਿਕ ਸੰਗਠਨ ਖਿਲਾਫ ਲਾਂਚ ਕੀਤਾ ਗਿਆ ਸੀ, ਜੋ ਜਬਰੀ ਵਸੂਲੀ ਤੇ ਇਸ ਨਾਲ ਸਬੰਧਤ ਹਿੰਸਕ ਘਟਨਾਵਾਂ ਦੇ ਪਿੱਛੇ ਸੀ।

ਪੁਲਿਸ ਨੇ ਕਿਹਾ ਕਿ 10 ਜੂਨ 2025 ਤੱਕ ਕਿੰਗ ਸਿਟੀ ਦੀ ਇੱਕ 37 ਸਾਲਾ ਮਹਿਲਾ ਅਤੇ ਬਰੈਂਪਟਨ ਤੋਂ 17 ਆਦਮੀਆਂ ਨੂੰ ਜਾਂਚ ਦੇ ਸੰਬੰਧ ਵਿਚ ਗ੍ਰਿਫਤਾਰ ਕੀਤਾ ਗਿਆ, ਇਨ੍ਹਾਂ ਵਿਚ ਇੰਦਰਜੀਤ ਧਾਮੀ, ਗੁਰਬਿੰਦਰ ਸਿੰਘ, ਪਰਿਤੋਸ਼ ਚੋਪੜਾ, ਕੁਲਵਿੰਦਰ ਪੁਰੀ, ਪਰਮਿੰਦਰ ਪੁਰੀ, ਇੰਦਰਜੀਤ ਬੱਲ, ਦੀਪਾਂਸ਼ੂ ਗਰਗ, ਅਭਿਨਵ ਭਾਰਦਵਾਜ ਅਤੇ ਕਰਨ ਬੋਪਾਰਾਏ, ਮਨਕੀਰਤ ਬੋਪਾਰਾ ਤੇ ਸਿਮਰ ਬੋਪਾਰਾਏ ਸਮੇਤ ਹੋਰ ਨਾਂ ਸ਼ਾਮਲ ਹਨ, ਇਨ੍ਹਾਂ ਦੀ ਉਮਰ 21 ਤੋਂ 38 ਸਾਲ ਹੈ।

ਜਾਂਚ ਦੌਰਾਨ ਪੁਲਿਸ ਨੇ 18 ਟੋਅ ਟਰੱਕ, 6 ਹਥਿਆਰ, 600 ਰਾਊਂਡ ਰੌਂਦ ਤੇ $45,000ਕੈਨੇਡੀਅਨ ਕਰੰਸੀ ਸਣੇ $4.2 ਮਿਲੀਅਨ ਦੇ ਸੰਪਤੀਆਂ ਜ਼ਬਤ ਕੀਤੀਆਂ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link