19.86C Vancouver
ADS

Jul 15, 2025 7:49 PM - Connect Newsroom

ਪ੍ਰੋਜੈਕਟ ਘੋਸਟ: ਪੀਲ ਪੁਲਿਸ ਨੇ ਹੋਮ ਇਨਵੇਜ਼ਨਸ ਸੰਬੰਧੀ 13 ਲੋਕਾਂ ਨੂੰ ਕੀਤਾ ਗ੍ਰਿਫਤਾਰ

Share On
peel-police-take-down-organized-crime-group-behind-home-invasions
Peel Police Take Down Organized Crime Group Behind Home Invasions.(Photo - The Canadian Press)

ਓਨਟਾਰੀਓ ਦੀ ਪੀਲ ਪੁਲਿਸ ਨੇ ਘਰਾਂ ਵਿਚ ਹਿੰਸਕ ਹਮਲੇ ਅਤੇ ਕਾਰ ਚੋਰੀਆਂ ਨਾਲ ਦਹਿਸ਼ਤ ਪੈਦਾ ਕਰਨ ਵਾਲੇ ਕ੍ਰਿਮੀਨਲ ਨੈੱਟਵਰਕ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ਮੁਹੰਮਦ ਮੁਨਜ਼ੀਰ ਸੁਲਤਾਨ, ਮਿਰਜ਼ਾ ਅਰਫੀਨ, ਮੁਸਤਫਾ ਅਲਾਬਦ ਅਤੇ ਅਰਬਾਜ਼ ਆਮਿਰ ਸਮੇਤ ਹੋਰ 15 ਤੋਂ 16 ਸਾਲ ਦੇ ਨੌਜਵਾਨ ਸ਼ਾਮਲ ਹਨ।

ਮੰਗਲਵਾਰ ਦੁਪਹਿਰ ਨੂੰ ਪੀਲ ਰੀਜਨਲ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਿਊਜ਼ ਕਾਨਫਰੰਸ ਵਿਚ ਪ੍ਰੋਜੈਕਟ ਗੋਸਟ ਨਾਮਕ ਓਪਰੇਸ਼ਨ ਦੀ ਜਾਂਚ ਦੇ ਵੇਰਵਿਆਂ ਦਾ ਐਲਾਨ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਗਿਰੋਹ ਦੇ 13 ਮੈਂਬਰਾਂ ਵਿਰੁੱਧ ਕੁੱਲ 197 ਅਪਰਾਧਿਕ ਦੋਸ਼ ਲਗਾਏ ਗਏ ਹਨ। ਖਾਸ ਗੱਲ ਇਹ ਹੈ ਕਿ 13 ਵਿਚੋਂ 5 ਸ਼ੱਕੀ ਹੁਣ ਜ਼ਮਾਨਤ 'ਤੇ ਬਾਹਰ ਹਨ।

ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਲਗਜ਼ਰੀ ਵਾਹਨਾਂ ਅਤੇ ਮਹਿੰਗੀ ਜਿਊਲਰੀ ਸਮੇਤ $1.8 ਮਿਲੀਅਨ ਦਾ ਚੋਰੀ ਦਾ ਸਮਾਨ ਜ਼ਬਤ ਕੀਤਾ ਗਿਆ ਹੈ। ਪੀਲ ਪੁਲਿਸ ਨੇ ਕਿਹਾ ਕਿ ਇਹ ਜਾਂਚ ਉਦੋਂ ਤੋਂ ਚੱਲ ਰਹੀ ਸੀ ਜਦੋਂ 1 ਅਗਸਤ 2024 ਨੂੰ ਦੋ ਘਰਾਂ ਵਿਚ ਹਮਲਾ ਕਰ ਕੇ ਚੋਰੀ ਦੀਆਂ ਵਾਰਦਾਤਾਂ ਹੋਈਆਂ ਸਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link