12.02C Vancouver
ADS

Dec 30, 2022 1:14 AM - The Canadian Press

ਫੁੱਟਬਾਲ ਲੀਜੈਂਡ ਪੇਲੇ ਦਾ ਦੇਹਾਂਤ, ਮੈਸੀ ਸਮੇਤ ਅਨੇਕਾਂ ਖਿਡਾਰੀ ਤੇ ਪ੍ਰਸ਼ੰਸਕ ਕਰ ਰਹੇ ਦੁੱਖ ਦਾ ਪ੍ਰਗਟਾਵਾ

Share On
pele-brazils-mighty-king-of-beautiful-game-has-died
Pele, Brazil's mighty king of soccer, has died. (Photo - Leo Messi/twitter)

ਬ੍ਰਾਜ਼ੀਲ ਦੇ ਦਿੱਗਜ ਫੁੱਟਬਾਲ ਖਿਡਾਰੀ ਪੇਲੇ ਦਾ ਦੇਹਾਂਤ ਹੋ ਗਿਆ ਹੈ।

ਉਹ 82 ਸਾਲ ਦੇ ਸਨ। ਸਾਲ 2021 ਤੋਂ ਪੇਲੇ ਦਾ ਕੋਲਨ ਕੈਂਸਰ ਦਾ ਇਲਾਜ ਚੱਲ ਰਿਹਾ ਸੀ।

ਪੇਲੇ ਦੇ ਏਜੈਂਟ ਜੋ ਫਰਾਗਾ ਨੇ ਪੇਲੇ ਦੇ ਸੁਰਗਵਾਸ ਦੀ ਜਾਣਕਾਰੀ ਸਾਂਝੀ ਕੀਤੀ।

ਪੇਲੇ ਨੂੰ ਬੀਤੀ ਸਦੀ ਦੀਆਂ ਸਭ ਤੋਂ ਵੱਡੀਆਂ ਅਤੇ ਨਾਮਚੀਨ ਖੇਡ ਸ਼ਖਸੀਅਤਾਂ 'ਚ ਸ਼ਾਮਿਲ ਕੀਤਾ ਜਾਂਦਾ ਸੀ।

ਉਨ੍ਹਾਂ ਬ੍ਰਾਜ਼ੀਲ ਲਈ ਖੇਡਦਿਆਂ 3 ਵਿਸ਼ਵ ਕੱਪ ਜਿੱਤੇ ਸਨ।

ਪੇਲੇ ਦੇ ਟੀਮ 'ਚ ਹੁੰਦਿਆਂ ਬ੍ਰਾਜ਼ੀਲ ਨੇ ਸਾਲ 1958, 1962 ਅਤੇ 1970 'ਚ ਵਿਸ਼ਵ ਕੱਪ ਖਿਤਾਬ ਜਿੱਤੇ ਸਨ।

ਅੱਜ ਪੇਲੇ ਦੀ ਮੌਤ ਦੀ ਖਬਰ ਨੇ ਹਜ਼ਾਰਾਂ-ਲੱਖਾਂ ਦੀ ਗਿਣਤੀ 'ਚ ਖੇਡ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ।

ਹਾਲ 'ਚ ਵਿਸ਼ਵ ਕੱਪ ਜਿੱਤਣ ਵਾਲੀ ਅਰਜਨਟੀਨਾ ਟੀਮ ਦੇ ਦਿੱਗਜ ਖਿਡਾਰੀ ਲਾਏਨਲ ਮੈਸੀ ਨੇ ਵੀ ਪੇਲੇ ਨੂੰ ਯਾਦ ਕੀਤਾ ਅਤੇ ਪੇਲੇ ਨਾਲ ਖਿੱਚੀਆਂ ਕੁਝ ਤਸਵੀਰਾਂ ਟਵੀਟਰ 'ਤੇ ਸਾਂਝੀਆਂ ਕੀਤੀਆਂ।

ਬ੍ਰਾਜ਼ੀਲ ਦੇ ਫੁੱਟਬਾਲ ਐਸੋਸੀਏਸ਼ਨ ਨੇ ਵੀ ਪੇਲੇ ਨੂੰ ਯਾਦ ਕਰਦਿਆਂ ਲਿਖਿਆ ਕਿ ਪੇਲੇ ਨੇ ਬ੍ਰਾਜ਼ੀਲ ਦੀ ਫੁੱਟਬਾਲ ਨੂੰ ਵਿਸ਼ਵ ਭਰ 'ਚ ਇੱਕ ਨਵੀਂ ਪਛਾਣ ਹਾਸਿਲ ਕਰਵਾਈ ਸੀ ਅਤੇ ਉਨ੍ਹਾਂ ਦੀ ਲੈਗੇਸੀ ਨੂੰ ਕਦੀ ਭੁਲਾਇਆ ਨਹੀਂ ਜਾ ਸਕੇਗਾ।

ਨੇਮਰ ਦੀ ਸਾਂਝੀ ਕੀਤੀ ਪੋਸਟ

ਪੇਲੇ ਤੋਂ ਪਹਿਲਾਂ 10 ਸਿਰਫ ਇੱਕ ਨੰਬਰ ਸੀ, "ਮੈਂ ਇਹ ਗੱਲ ਕਿਸੇ ਜਗ੍ਹਾ ਪੜ੍ਹੀ ਸੀ, ਪਰ ਇਹ ਗੱਲ ਜਿੱਥੇ ਬੜੀ ਢੁਕਵੀਂ ਹੈ, ਉੱਥੇ ਹੀ ਅਧੂਰੀ ਵੀ ਜਾਪਦੀ ਹੈ।" "ਮੇਰੇ ਮੁਤਾਬਿਕ ਤਾਂ ਪੇਲੇ ਤੋਂ ਪਹਿਲਾਂ ਫੁੱਟਬਾਲ ਦੀ ਖੇਡ ਸਿਰਫ ਇੱਕ ਖੇਡ ਸੀ, ਪਰ ਪੇਲੇ ਨੇ ਇਸ ਨੂੰ ਬਦਲ ਦਿੱਤਾ। ਪੇਲੇ ਨੇ ਫੁੱਟਬਾਲ ਨੂੰ ਆਰਟ ਅਤੇ ਐਂਟਰਟੇਨਮੈਂਟ ਦੀ ਸ਼੍ਰੇਣੀ 'ਚ ਲਿਆ ਖੜਾ ਕੀਤਾ। ਉਨ੍ਹਾਂ ਗਰੀਬ ਲੋਕਾਂ ਨੂੰ ਆਵਾਜ਼ ਦਿੱਤੀ, ਉਨ੍ਹਾਂ ਸਿਆਹ ਰੰਗ ਦੇ ਲੋਕਾਂ ਨੂੰ ਆਵਾਜ਼ ਦਿੱਤੀ ਅਤੇ ਉਨ੍ਹਾਂ ਬ੍ਰਾਜ਼ੀਲ ਨੂੰ ਇੱਕ ਨਵੀਂ ਪਛਾਣ ਦਿੱਤੀ।" ਨੇਮਰ ਨੇ ਲਿਖਿਆ, "ਸੌਕਰ ਅਤੇ ਬ੍ਰਾਜ਼ੀਲ ਦੇ ਕੱਦ 'ਚ ਜੇਕਰ ਵਾਧਾ ਹੋਇਆ ਤਾਂ ਉਸ ਦੇ ਲਈ ਧੰਨਵਾਦ 'ਕਿੰਗ' ਨੂੰ ਕਹਿਣਾ ਬਣਦਾ ਹੈ।" ਨੇਮਰ ਨੇ ਆਪਣੀ ਪੋਸਟ ਦੇ ਅੰਤ 'ਚ ਲਿਖਿਆ, ਪੇਲੇ ਭਾਵੇਂ ਚਲੇ ਗਏ ਹਨ ਪਰ ਉਨ੍ਹਾਂ ਦਾ ਜਾਦੂ ਸਾਡੇ ਆਲੇ-ਦੁਆਲੇ ਹਮੇਸ਼ਾ ਰਵੇਗਾ।" 'ਪੇਲੇ ਇਜ਼ ਫੌਰਐਵਰ"

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link