18.68C Vancouver
ADS

Sep 2, 2025 5:17 PM - Connect Newsroom

ਪ੍ਰਧਾਨ ਮੰਤਰੀ ਮੋਦੀ ਦੀ ਰੂਸ ਅਤੇ ਚੀਨ ਦੇ ਨੇਤਾਵਾਂ ਨਾਲ ਨੇੜਤਾ 'ਤੇ ਪੀਟਰ ਨਵਾਰੋ ਨੇ ਜਤਾਇਆ ਇਤਰਾਜ਼

Share On
peter-navarro-objects-to-prime-minister-modis-closeness-to-russian-and-chinese-leaders
Navarro made this comment while accusing India of making profits through oil purchases from Russia, meanwhile Treasury Secretary Scott Besant called the SCO meeting held in China a show.(Photo: X Peter Navarro)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਟਰੇਡ ਸਲਾਹਕਾਰ ਪੀਟਰ ਨਵਾਰੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੂਸ ਅਤੇ ਚੀਨ ਦੇ ਨੇਤਾਵਾਂ ਨਾਲ ਨੇੜਤਾ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਉਹ ਸਮਝਣਗੇ ਕਿ ਉਨ੍ਹਾਂ ਨੂੰ ਰੂਸ ਦੀ ਬਜਾਏ ਸਾਡੇ ਨਾਲ ਹੋਣਾ ਚਾਹੀਦਾ ਹੈ।

ਨਵਾਰੋ ਨੇ ਇਹ ਟਿੱਪਣੀ ਭਾਰਤ 'ਤੇ ਰੂਸ ਤੋਂ ਤੇਲ ਖਰੀਦ ਜ਼ਰੀਏ ਮੁਨਾਫਾ ਕਮਾਏ ਜਾਣ ਦਾ ਦੋਸ਼ ਲਗਾਉਂਦੇ ਹੋਏ ਕੀਤੀ,ਇਸ ਵਿਚਕਾਰ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਨੇ ਚੀਨ ਵਿਚ ਹੋਈ ਐਸ.ਸੀ.ਓ. ਬੈਠਕ ਨੂੰ ਦਿਖਾਵਾ ਦੱਸਿਆ।

ਹਾਲਾਂਕਿ ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਭਾਰਤ ਮਜ਼ਬੂਤ ਲੋਕਤੰਤਰ ਹਨ ਅਤੇ ਮਤਭੇਦ ਨੂੰ ਹੱਲ ਕਰ ਸਕਦੇ ਹਨ। ਗੌਰਤਲਬ ਹੈ ਕਿ ਸੋਮਵਾਰ ਨੂੰ ਚੀਨ ਵਿਚ ਹੋਈ ਐਸ.ਸੀ.ਓ. ਬੈਠਕ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਾਲਾਦੀਮੀਰ ਪੁਤਿਨ ਪ੍ਰਮੁੱਖ ਤੌਰ 'ਤੇ ਇਕੱਠੇ ਨਜ਼ਰ ਆਏ ਸਨ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੀ ਇਸ ਬੈਠਕ ਵਿਚ ਸ਼ਾਮਲ ਹੋਏ ਸਨ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link