13.51C Vancouver
ADS

Nov 9, 2020 4:34 PM -

ਕੋਵਿਡ-19 ਵੈਕਸੀਨ 'ਚ ਫਾਈਜ਼ਰ ਨੂੰ ਸ਼ੁਰੂਆਤੀ ਕਾਮਯਾਬੀ, 90% ਤੱਕ ਵੈਕਸੀਨ ਦੇ ਅਸਰਦਾਰ ਹੋਣ ਦੇ ਸੰਕੇਤ

Share On
pfizer-says-its-coronavirus-vaccine-more-than-90-pc-effective-in-first-analysis
FILE - This May 4, 2020, file photo provided by the University of Maryland School of Medicine, shows the first patient enrolled in Pfizer's COVID-19 coronavirus vaccine clinical trial at the University of Maryland School of Medicine in Baltimore. On Monday, Nov. 9, 2020, Pfizer said an early peek at its vaccine data suggests the shots may be 90% effective at preventing COVID-19. (Courtesy of University of Maryland School of Medicine via AP, File)

ਕੋਵਿਡ-19 ਵੈਕਸੀਨ ਕੈਂਡੀਡੇਟਸ 'ਚ ਸ਼ਾਮਿਲ ਕੰਪਨੀ, ਫਾਈਜ਼ਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੈਕਸੀਨ ਟੈਸਟਿੰਗ ਦੇ ਆਖਰੀ ਦੌਰ 'ਚ ਕਾਮਯਾਬੀ ਦੇ ਸੰਕੇਤ ਮਿਲ ਰਹੇ ਹਨ।

ਫਾਈਜ਼ਰ ਦਾ ਕਹਿਣਾ ਹੈ ਕਿ ਟ੍ਰਾਇਲਸ ਦੌਰਾਨ ਪ੍ਰਿਲਿਮਨਰੀ ਡਾਟਾ ਦਰਸ਼ਾਉਂਦਾ ਹੈ ਕਿ ਉਨ੍ਹਾਂ ਦੀ ਵੈਕਸੀਨ 90% ਅਸਰਦਾਰ ਹੋਣ ਦੇ ਸੰਕੇਤ ਮਿਲੇ ਹਨ।

ਹਾਲਾਂਕਿ ਦੱਸਿਆ ਗਿਆ ਕਿ ਅਜੇ ਕੁਝ ਸਵਾਲਾਂ ਦੇ ਜਵਾਬ ਹਾਸਿਲ ਕਰਨਾ ਬਾਕੀ ਹੈ।

ਇਸ 'ਚ ਇਹ ਵੀ ਵੇਖਿਆ ਜਾਵੇਗਾ ਕਿ ਵੈਕਸੀਨ ਕਿੰਨੀ ਕੁ ਪ੍ਰਭਾਵਸ਼ਾਲੀ ਹੈ, ਅਤੇ ਇਸ ਦੇ ਯੁਵਾ ਵਰਗ ਅਤੇ ਵੱਡੀ ਉਮਰ ਦੇ ਲੋਕਾਂ 'ਤੇ ਕਿਸ ਕਿਸਮ ਦੇ ਅਤੇ ਕਿੰਨੇ ਲੰਮੇ ਅਸਰ ਹਨ।

ਯਾਦ ਰਹੇ ਔਟਵਾ ਨੇ ਫਾਈਜ਼ਰ ਦੇ ਨਾਲ ਵੈਕਸੀਨ ਦੇ 20 ਮਿਲੀਅਨ ਡੋਜ਼ ਦਾ ਕਰਾਰ ਕੀਤਾ ਹੈ।

ਬਾਈਡਨ ਦੇ ਰਾਸ਼ਟਰਪਤੀ ਤੇ ਫਾਈਜ਼ਰ ਦੇ ਵੈਕਸੀਨ ਸੰਬੰਧੀ ਐਲਾਨ ਤੋਂ ਬਾਅਦ ਬਾਜ਼ਾਰ 'ਚ ਤੇਜ਼ੀ

ਜੋ ਬਾਈਡਨ ਨੂੰ ਅਮਰੀਕੀ ਰਾਸ਼ਟਰਪਤੀ ਵਜੋਂ ਐਲਾਨਿਆ ਜਾਣਾ ਅਤੇ ਫਾਈਜ਼ਰ ਵੱਲੋਂ ਕੋਵਿਡ-19 ਸੰਬੰਧੀ ਵੈਕਸੀਨ 'ਚ ਮਿਲੀ ਸ਼ੁਰੂਆਤੀ ਕਾਮਯਾਬੀ ਦੀ ਖਬਰ ਨਾਲ ਸਟੌਕ ਮਾਰਕਿਟ 'ਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।

ਅਮਰੀਕਾ ਦੇ ਚੋਣ ਨਤੀਜਿਆਂ ਤੋਂ ਬਾਅਦ, ਬਾਜ਼ਾਰ ਪਹਿਲਾਂ ਹੀ ਉੱਚਾ ਜਾ ਰਿਹਾ ਸੀ, ਪਰ ਉਸ ਦੇ ਨਾਲ ਫਾਈਜ਼ਰ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਬਾਜ਼ਾਰ 'ਚ ਹੋਰ ਤੇਜ਼ੀ ਦਰਜ ਕੀਤੀ ਗਈ।

ਡਾਓ 'ਚ 4.2% ਦਾ ਵਾਧਾ ਅਤੇ ਐਸ. ਐਂਡ ਪੀ. 500 'ਚ 3.1% ਦਾ ਵਾਧਾ ਦਰਜ ਕੀਤਾ ਗਿਆ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link