14.32C Vancouver
ADS

May 6, 2020 4:25 PM -

ਸਪਲਾਈ ਵਿੱਚ ਕਮੀ ਕਾਰਣ ਫਾਰਮੇਸੀਆਂ ਵਿੱਚ ਦਵਾਈਆਂ ਦੀ ਘਾਟ ਜਾਰੀ

Share On
pharmacists-receiving-short-shipments-as-drug-shortage-continues
A shelf of drugs at a pharmacy Thursday, March 8, 2012 in Quebec City. THE CANADIAN PRESS/Jacques Boissino

ਕਨੇਡੀਅਨ ਫਾਰਮਾਸਿਸਟ ਐਸੋਸੀਏਸ਼ਨ ਮੁਤਾਬਕ ਦਵਾਈਆਂ ਦੀ ਘਾਟ ਦੀ ਵਜ੍ਹਾ ਨਾਲ ਉਤਪਾਦਕਾਂ ਤੋਂ ਸ਼ਿਪਮੈਂਟਾਂ ਵਿੱਚ ਵੱਡੀ ਕਮੀ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਣ ਫਾਰਮੇਸੀਆਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੰਸਥਾ ਵੱਲੋਂ ਪਹਿਲੀ ਵਾਰ ਮਾਰਚ ਦੇ ਸ਼ੁਰੂ ਵਿੱਚ ਦਵਾਈਆਂ ਵਿੱਚ ਹੋਣ ਵਾਲੀ ਕਮੀ ਬਾਰੇ ਚਿੰਤਾ ਜਤਾਈ ਗਈ ਸੀ ਜੱਦ ਚੀਨ ਦੇ ਵਿੱਚ ਕੋਵਿਡ-19 ਕਾਰਣ ਸਪਲਾਈ ਚੇਨ ਉੱਤੇ ਅਸਰ ਪੈਣਾ ਸ਼ੁਰੂ ਹੋਇਆ ਸੀ।

ਜਿੱਥੇ ਕੈਨੇਡਾ ਵਿੱਚ ਦਵਾਈਆਂ ਵਿੱਚ ਗਿਰਾਵਟ ਆਈ ਹੈ, ਉੱਥੇ ਹੀ ਸਥਿਤੀ ਉਸ ਤਰ੍ਹਾਂ ਐਮਰਜੈਂਸੀ ਵਿੱਚ ਤਬਦੀਲ ਨਹੀਂ ਹੋਈ ਜਿਸ ਤਰ੍ਹਾਂ ਸਿਹਤ ਅਧਿਕਾਰੀਆਂ ਨੂੰ ਡਰ ਸੀ।

ਸੰਸਥਾ ਦੇ ਬੈਰੀ ਪਾਵਰ ਮੁਤਾਬਕ ਉਤਪਾਦਕਾਂ ਅਤੇ ਹੋਲਸੇਲਰਾਂ ਵੱਲੋਂ ਫਾਰਮੇਸੀਆਂ ਨੂੰ ਦਵਾਈਆਂ ਰਾਸ਼ਨ ਕਰਨ ਦੀ ਹਦਾਇਤ ਕਾਫੀ ਮਦਦਗਾਰ ਸਾਬਤ ਹੋਈ ਹੈ।

ਕਈ ਫਾਰਮੇਸੀਆਂ ਵੱਲੋਂ ਦਵਾਈਆਂ ਉੱਤੇ 30 ਦਿਨਾਂ ਦੀ ਸੀਮਾ ਨਿਰਧਾਰਿਤ ਕੀਤੀ ਗਈ ਹੈ ਜਿਸ ਕਾਰਣ ਕਈ ਮਰੀਜ਼ਾਂ ਨੂੰ ਵੱਧ ਡਿਸਪੈਂਸਿੰਗ ਫੀਸ ਭਰਨੀ ਪੈ ਰਹੀ ਹੈ।

ਪਾਵਰ ਮੁਤਾਬਕ ਸੰਸਥਾ ਹੈਲਥ ਕੈਨੇਡਾ ਦੇ ਨਾਲ ਮਿਲਕੇ ਇਨ੍ਹਾਂ ਪਾਬੰਦੀਆਂ ਨੂੰ ਚੁੱਕਣ ਸਬੰਧੀ ਗੱਲਬਾਤ ਕਰ ਰਹੀ ਹੈ।

Latest news

canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link