10.94C Vancouver
ADS

Feb 10, 2021 2:15 AM -

ਮੈਡਿਕਲ ਉਪਕਰਣਾਂ ਲਈ ਸਾਈਬਰ ਸਿਕਿਉਰਿਟੀ ਦਾ ਸਹੀ ਤਰ੍ਹਾਂ ਪ੍ਰਬੰਧ ਨਹੀਂ ਕਰ ਰਿਹਾ ਪੀ.ਐਚ.ਐਸ.ਏ.: ਬੀ.ਸੀ. ਔਡੀਟਰ ਜਨਰਲ

Share On
phsa-is-not-effectively-managing-cybersecurity-threats-for-medical-devices-and-has-not-evaluated-the-risk-to-patients-bcs-auditor-general
Michael Pickup fields questions at a news conference in Halifax on Tuesday, April 3, 2018. An audit report released today finds British Columbia's health services authority is not effectively managing cybersecurity risks on medical devices and has not evaluated the risk to patients.THE CANADIAN PRESS/Andrew Vaughan

ਬੀ.ਸੀ. ਦੇ ਆਡੀਟਰ ਜਨਰਲ ਦੀ ਇਕ ਨਵੀਂ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਪ੍ਰੋਵਿੰਸ਼ੀਅਲ ਹੈਲਥ ਸਰਵਿਸਿਜ਼ ਅਥਾਰਿਟੀ (Provincial health services authority, PHSA) ਮਰੀਜ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੇ ਮੈਡਿਕਲ ਉਪਕਰਨਾਂ ਦੀ ਸਾਈਬਰ ਸਕਿਓਰਿਟੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧ ਨਹੀਂ ਕਰ ਰਹੀ।

ਅੱਜ ਜਾਰੀ ਕੀਤੀ ਗਈ ਮੈਨੇਜਮੈਂਟ ਆਫ ਮੈਡਿਕਲ ਡਿਵਾਈਸ ਸਾਈਬਰਸਿਕਿਉਰਿਟੀ ਐਟ ਦ ਪ੍ਰੋਵਿੰਸ਼ੀਅਲ ਹੈਲਥ ਸਰਵਿਸਿਜ਼ ਅਥਾਰਿਟੀ (Management of medical device cybersecurity at the provincial health services authority) ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਨੈੱਟਵਰਕ ਨਾਲ ਜੁੜੇ ਮੈਡਿਕਲ ਉਪਕਰਨ ਸਿਹਤ ਸੰਭਾਲ ਪ੍ਰਣਾਲੀ ਦਾ ਜ਼ਰੂਰੀ ਹਿੱਸਾ ਹਨ, ਅਤੇ ਇਨ੍ਹਾਂ ਡਾਕਟਰੀ ਉਪਕਰਨਾਂ 'ਤੇ ਸਾਈਬਰ ਅਟੈਕ ਮਰੀਜ਼ਾਂ ਦੇ ਇਲਾਜ ਨੂੰ ਰੋਕ ਸਕਦਾ ਹੈ ਜਾਂ ਇਸ ਵਿੱਚ ਦੇਰੀ ਕਰ ਸਕਦਾ ਹੈ।

ਬੀ.ਸੀ. ਦੇ ਆਡੀਟਰ ਜਨਰਲ ਮਾਈਕਲ ਪਿਕਅਪ (Michael Pickup) ਦਾ ਕਹਿਣਾ ਸੀ ਕਿ PHSA ਨੇ ਸਾਰੇ ਸਾਈਬਰ ਸਕਿਓਰਿਟੀ ਖ਼ਤਰਿਆਂ ਅਤੇ ਉਨ੍ਹਾਂ ਦੇ ਮਰੀਜ਼ਾਂ ਲਈ ਸੰਭਾਵਿਤ ਨੁਕਸਾਨ ਦਾ ਮੁਲਾਂਕਣ ਨਹੀਂ ਕੀਤਾ ਹੈ ਅਤੇ ਹੈਲਥ ਅਥਾਰਿਟੀ ਘੋਲ ਮੈਡੀਕਲ ਉਪਕਰਣਾਂ ਦੇ ਸਾਈਬਰ ਸਕਿਓਰਿਟੀ ਨਿਅੰਤਰਣ ਦੀ ਵੀ ਘਾਟ ਹੈ।

ਪਿਕਅਪ ਨੇ ਦੱਸਿਆ ਕਿ PHSA ਨੂੰ ਸਾਈਬਰ ਸਕਿਉਰਿਟੀ ਖ਼ਤਰਿਆਂ ਦਾ ਮੁਲਾਂਕਣ ਕਰਨ, ਆਪਣੇ ਸਾਰੇ ਸਿਸਟਮਜ਼ ਅਤੇ ਉਪਕਰਨਾਂ ਦੀ ਸਾਈਬਰ ਸਕਿਉਰਿਟੀ ਸਬੰਧੀ ਘਟਨਾਵਾਂ ਲਈ ਮਾਨੀਟਰਿੰਗ ਕਰਨ ਅਤੇ ਪ੍ਰਬੰਧਕੀ ਪਹੁੰਚ ਨੂੰ ਨਿਯੰਤ੍ਰਿਤ ਕਰਨ ਸਮੇਤ ਕੁੱਲ ਚਾਰ ਸਿਫ਼ਾਰਸ਼ਾਂ ਦਿੱਤੀਆਂ ਗਈਆਂ ਹਨ ਜੋ ਕਿ ਕਬੂਲ ਕਰ ਲਈਆਂ ਗਈਆਂ ਹਨ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link