11.01C Vancouver
ADS

Sep 24, 2024 4:17 PM - The Canadian Press

ਮੈਟਰੋ ਵੈਨਕੂਵਰ ਦੇ 6 ਪ੍ਰੁਮੁੱਖ ਅਨਾਜ ਦੇ ਟਰਮੀਨਲ ’ਤੇ ਹੜਤਾਲ ਸ਼ੁਰੂ ਹੋਣ ਕਾਰਨ ਪਿਕੇਟ ਲਾਈਨਾਂ ਵਧਾਈਆਂ ਗਈਆਂ

Share On
picket-lines-go-up-as-strike-begins-at-six-grain-terminals-in-metro-vancouver
The union says it provided the employer with a "comprehensive package" last Thursday and the next day, the association indicated it had no counter offer.(Photo: The Canadian Press)

ਮੈਟਰੋ ਵੈਨਕੂਵਰ ਦੇ 6 ਪ੍ਰੁਮੁੱਖ ਅਨਾਜ ਦੇ ਟਰਮੀਨਲ ’ਤੇ ਹੜਤਾਲ ਸ਼ੁਰੂ ਹੋਣ ਕਾਰਨ ਪਿਕੇਟ ਲਾਈਨਾਂ ਵਧ ਗਈਆਂ ਹਨ। ਇਸ ਦੌਰਾਨ ਅਨਾਜ ਮਜ਼ਦੂਰ ਯੂਨੀਅਨ ਸਥਾਨਕ 333 ਦੀ ਨੁਮਾਇੰਦਗੀ ਵਿਚ 600 ਤੋਂ ਵੱਧ ਕਾਮਿਆਂ ਨੇ ਕੰਮਕਾਜ ਠੱਪ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਡਗਲਸ ਲੀਅ-ਸਮਿਥ ਦਾ ਕਹਿਣਾ ਹੈ ਕਿ ਰੁਜ਼ਗਾਰਦਾਤਾ ਨੂੰ ਸੌਦੇ ’ਤੇ ਗੱਲਬਾਤ ਕਰਨ ਲਈ ਸੌਦੇਬਾਜ਼ੀ ਦੀ ਮੇਜ਼ ’ਤੇ ਵਾਪਸ ਆਉਣ ਦੀ ਜ਼ਰੂਰਤ ਹੈ।

ਯੂਨੀਅਨ ਦਾ ਕਹਿਣਾ ਹੈ ਕਿ ਉਸ ਨੇ ਪਿਛਲੇ ਵੀਰਵਾਰ ਨੂੰ ਰੁਜ਼ਗਾਰਦਾਤਾ ਨੂੰ ਇਕ ਵਿਆਪਕ ਪੈਕੇਜ ਦਿੱਤਾ ਸੀ ਪਰ ਅਗਲੇ ਦਿਨ ਐਸੋਸੀਏਸ਼ਨ ਨੇ ਸੰਕੇਤ ਦਿੱਤਾ ਸੀ ਕਿ ਉਸ ਕੋਲ ਕੋਈ ਜਵਾਬੀ ਪੇਸ਼ਕਸ਼ ਨਹੀਂ ਆਈ ਹੈ।

ਦੂਜੇ ਪਾਸੇ ਵੈਨਕੂਵਰ ਟਰਮੀਨਲ ਐਲੀਵੇਟਰਜ਼ ਐਸੋਸੀਏਸ਼ਨ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਉਸ ਨੇ 26 ਅਗਸਤ ਨੂੰ ਸੰਘੀ ਵਿਚੋਲਗੀ ਅਤੇ ਸੁਲ੍ਹਾ ਸੇਵਾ ਦੀ ਸਹਾਇਤਾ ਨਾਲ ਯੂਨੀਅਨ ਨਾਲ ਗੱਲਬਾਤ ਦਾ ਰਸਤਾ ਕੱਢਿਆ ਸੀ ਪਰ ਨਵੇਂ ਇਕਰਾਰਨਾਮੇ ’ਤੇ ਸਮਝੌਤਾ ਨਹੀਂ ਹੋ ਸਕਿਆ।

ਜ਼ਿਕਰਯੋਗ ਹੈ ਕਿ ਇਸ ਹੜਤਾਲ ਕਾਰਨ ਵਿਟੇਰਾ ਦੇ ਕੈਸਕੇਡੀਆ ਅਤੇ ਪੈਸੀਫਿਕ ਟਰਮੀਨਲ, ਰਿਚਰਡਸਨ ਇੰਟਰਨੈਸ਼ਨਲ ਟਰਮੀਨਲ, ਕਾਰਗਿਲ ਲਿਮਿਟੇਡ ਟਰਮੀਨਲ, ਜੀ 3 ਟਰਮੀਨਲ ਵੈਨਕੂਵਰ ਅਤੇ ਅਲਾਇੰਸ ਗ੍ਰੇਨ ਟਰਮੀਨਲ ਪ੍ਰਭਾਵਿਤ ਹੋਣਗੇ ਜੋ ਸਾਰੇ ਵੈਨਕੂਵਰ ਅਤੇ ਨੌਰਥ ਵੈਨਕੂਵਰ ਵਿਚ ਸਥਿਤ ਹਨ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link