11.57C Vancouver
ADS

Feb 5, 2021 3:42 AM -

ਕਿਸਾਨ ਅੰਦੋਲਨ ਦੇ ਪੱਖ 'ਚ ਬੋਲਣ ਵਾਲੇ ਸੈਲੀਬ੍ਰਿਟੀਜ਼ ਦੀਆਂ ਤਸਵੀਰਾਂ ਨੂੰ ਲਗਾਈ ਅੱਗ; ਗਰੇਟਾ ਥਨਬਰਗ ਤੇ ਮੀਨਾ ਹੈਰਿਸ ਨੇ ਦਿੱਤਾ ਜਵਾਬ

Share On
pictures-of-celebrities-supporting-farmers-protest-burnt-greta-thunberg-meena-harris-among-celebrities-who-said-they-still-support-the-farmers-protest
A mega pop star, a beloved activist and a relative of a ground-breaking politician have angered the Indian government by tweeting support for protesting farmers.(Photo - Rupi Kaur/Twitter)

ਇੱਕ ਮੈਗਾ ਪੌਪ ਸਟਾਰ, ਇੱਕ ਲੋਕਾਂ ਦੀ ਚਹੇਤੀ ਐਕਟੀਵਿਸਟ ਅਤੇ ਇੱਕ ਨਾਮੀ ਸਿਆਸਤਦਾਨ ਦੀ ਭਤੀਜੀ ਅਤੇ ਕੁਝ ਹੋਰ ਅੰਤਰਰਾਸ਼ਟਰੀ ਸ਼ਖਸੀਅਤਾਂ ਦੇ ਭਾਰਤ ਦੇ ਕਿਸਾਨਾਂ ਦੇ ਹੱਕ 'ਚ ਕੀਤੇ ਟਵੀਟਸ ਨੇ ਭਾਰਤ ਸਰਕਾਰ ਨੂੰ ਨਾਰਾਜ਼ ਕਰ ਦਿੱਤਾ ਹੈ।

ਅੱਜ ਰਿਹਾਨਾ ਅਤੇ ਗਰੇਟਾ ਥਨਬਰਗ ਦੀਆਂ ਤਸਵੀਰਾਂ ਨੂੰ ਕੁਝ ਲੋਕਾਂ ਨੇ ਸੜਕ 'ਤੇ ਉੱਤਰ ਕੇ ਪ੍ਰਦਰਸ਼ਨ ਕਰਦਿਆਂ ਅੱਗ ਲਗਾਈ ਅਤੇ ਇਹਨਾਂ ਖਿਲਾਫ਼ ਕਿਸਾਨਾਂ ਦੇ ਪੱਖ 'ਚ ਟਵੀਟ ਕਰਨ ਲਈ ਨਾਅਰੇਬਾਜ਼ੀ ਕੀਤੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਜਪਾ ਦੇ ਸਮਰਥਕਾਂ ਨੂੰ ਰਿਹਾਨਾ ਦਾ ਟਵੀਟ ਪਸੰਦ ਨਹੀਂ ਆਇਆ ਅਤੇ ਉਨ੍ਹਾਂ ਸੜਕ 'ਤੇ ਉੱਤਰ ਇਸ ਦੇ ਵਿਰੁੱਧ ਪ੍ਰਦਰਸ਼ਨ ਕੀਤਾ।

ਯਾਦ ਰਹੇ ਭਾਰਤ ਦੇ ਵਿੱਚ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਹਜ਼ਾਰਾਂ-ਲੱਖਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ।

ਇਸੇ ਅੰਦੋਲਨ ਦੇ ਪੱਖ 'ਚ ਪਹਿਲਾਂ ਰਿਹਾਨਾ ਅਤੇ ਫਿਰ ਅਮੈਂਡਾ ਕਰਨੀ, ਗਰੇਟਾ ਥਨਬਰਗ ਅਤੇ ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਨੇ ਕਿਸਾਨ ਅੰਦੋਲਨ ਦੇ ਪੱਖ 'ਚ ਟਵੀਟ ਅਤੇ ਪੋਸਟਸ ਪਾਈਆਂ ਹਨ।

ਹਾਲਾਂਕਿ ਅੱਜ ਹੈਰਾਨੀ ਦੀ ਗੱਲ ਸੀ ਕਿ 18 ਸਾਲਾ ਗਰੇਟਾ ਥਨਬਰਗ ਨੇ ਭਾਰਤ 'ਚ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਇੱਕ ਹੋਰ ਟਵੀਟ ਕਰ ਦਿੱਤਾ।

ਉਨ੍ਹਾਂ ਆਪਣੇ ਟਵੀਟ 'ਚ ਲਿਖਿਆ ਕਿ ਉਹ ਹੁਣ ਵੀ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨਾਂ ਦੇ ਪੱਖ 'ਚ ਖੜੀ ਹੈ।

ਉਨ੍ਹਾਂ ਲਿਖਿਆ ਕਿ ਕਿਸੇ ਵੀ ਪ੍ਰਕਾਰ ਦੀ ਨਫਰਤ, ਧਮਕੀਆਂ ਜਾਂ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾ, ਉਨ੍ਹਾਂ ਨੂੰ ਆਪਣਾ ਪੱਖ ਰੱਖਣ ਤੋਂ ਨਹੀਂ ਰੋਕ ਸਕਦੇ।

ਉਧਰ ਮੀਨਾ ਹੈਰਿਸ ਨੇ ਵੀ ਆਪਣੀਆਂ ਤਸਵੀਰਾਂ ਸਾੜੇ ਜਾਣ ਦੀ ਘਟਨਾ ਬਾਰੇ ਲਿਖਦਿਆਂ ਕਿਹਾ ਕਿ ਉਹ ਅਜੇ ਵੀ ਕਿਸਾਨਾਂ ਦੇ ਅੰਦੋਲਨ ਦਾ ਸਹਿਯੋਗ ਕਰਦੀ ਹਨ।

ਉਨ੍ਹਾਂ ਨਾਲ ਹੀ ਲਿਖਿਆ ਕਿ ਇੱਕ ਅੰਦੋਲਨ ਦਾ ਪੱਖ ਲੈਣ ਲਈ ਇਸ ਤਰੀਕੇ ਨਾਲ ਉਨ੍ਹਾਂ ਦੀਆਂ ਤਸਵੀਰਾਂ ਸਾੜੀਆਂ ਗਈਆਂ ਅਤੇ ਨਾਅਰੇਬਾਜ਼ੀ ਕੀਤੀ ਗਈ।

ਉਨ੍ਹਾਂ ਲਿਖਿਆ ਕਿ ਵੇਖੋ ਕਿਸਾਨਾਂ ਦੇ ਪੱਖ 'ਚ ਬੋਲਣ 'ਤੇ ਕਿਸ ਕਿਸਮ ਦਾ ਰਵਈਆ ਵੇਖਣ ਨੂੰ ਮਿਲ ਰਿਹਾ ਹੈ।

ਗਰੇਟਾ ਥਨਬਰਗ ਦਾ ਟਵੀਟ:

I still #StandWithFarmers and support their peaceful protest.

No amount of hate, threats or violations of human rights will ever change that. #FarmersProtest

ਮੀਨਾ ਹੈਰਿਸ ਦਾ ਟਵੀਟ:

I spoke out in support of human rights for Indian farmers, and look at the response.

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link