12.04C Vancouver
ADS

Jan 30, 2025 8:05 PM - Connect Newsroom

ਪੀਅਰ ਪੌਲੀਐਵ ਨੇ ਵਿਦੇਸ਼ੀ ਦਖਲਅੰਦਾਜ਼ੀ ਰਿਪੋਰਟ ਲਈ ਸੁਰੱਖਿਆ ਪ੍ਰਵਾਨਗੀ ਤੋਂ ਕੀਤਾ ਇਨਕਾਰ

Share On
pierre-poilievre-refuses-security-clearance-for-foreign-interference-report
Poilievre argued that the security clearance requirements would prevent him from speaking freely on the issue and limit his ability to hold the Liberal government accountable.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਵਿਦੇਸ਼ੀ ਦਖ਼ਲ ਬਾਰੇ ਰਿਪੋਰਟ ਪੜ੍ਹਨ ਲਈ ਕੈਨੇਡੀਅਨ ਸੁਰੱਖਿਆ ਖੁਫੀਆ ਜਾਣਕਾਰੀ ਤੋਂ ਲਾਜ਼ਮੀ ਤੌਰ ’ਤੇ ਸਕਿਓਰਿਟੀ ਕਲੀਅਰੈਂਸ ਲੈਣ ਨਾਲ ਸਬੰਧਤ ਸ਼ਰਤਾਂ ਨੂੰ ਰੱਦ ਕਰਦੇ ਹੋਏ ਇਸ ਲਈ ਅਪਲਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਕਿਓਰਿਟੀ ਕਲੀਅਰੈਂਸ ਦੀਆਂ ਸ਼ਰਤਾਂ ਦੇ ਚੱਲਦੇ ਉਹ ਇਸ ਮੁੱਦੇ ’ਤੇ ਬੋਲ ਨਹੀਂ ਸਕਣਗੇ ਅਤੇ ਉਨ੍ਹਾਂ ਦੀ ਲਿਬਰਲ ਸਰਕਾਰ ਨੂੰ ਜਵਾਬਦੇਹ ਠਹਿਰਾਉਣ ਦੀ ਸਮਰਥਾ ਵੀ ਸੀਮਤ ਹੋ ਜਾਵੇਗੀ।

ਪੌਲੀਐਵ ਨੇ ਕਿਹਾ ਕਿ ਜੇ ਸਪਾਈ ਏਜੰਸੀ ਨੂੰ ਲੱਗਦਾ ਹੈ ਕਿ ਵਿਦੇਸ਼ੀ ਦਖਲਅੰਦਾਜ਼ੀ ਉਨ੍ਹਾਂ ਦੇ ਕਿਸੇ ਪਾਰਟੀ ਮੈਂਬਰ ਲਈ ਰਿਸਕ ਹੈ ਤਾਂ ਏਜੰਸੀ ਉਨ੍ਹਾਂ ਦੇ ਕਿਸੇ ਵੀ ਐਮ.ਪੀ. ਤੇ ਸੈਨੇਟਰ ਨੂੰ ਸਿੱਧੇ ਤੌਰ ’ਤੇ ਇਸ ਦੀ ਜਾਣਕਾਰੀ ਦੇਣ ਲਈ ਸੁਤੰਤਰ ਹੈ।

ਗੌਰਤਲਬ ਹੈ ਕਿ ਕੈਨੇਡਾ ਦੀਆਂ ਪਿਛਲੀਆਂ ਚੋਣਾਂ ਵਿਚ ਵਿਦੇਸ਼ੀ ਦਖਲ ਦੀ ਜਾਂਚ ਕਰ ਰਹੇ ਕਮਿਸ਼ਨ ਦੀ ਪ੍ਰਮੁੱਖ ਮੈਰੀ-ਜੋਸੀ ਹੌਗ ਨੇ ਮੰਗਲਵਾਰ ਆਪਣੀ ਅੰਤਿਮ ਰਿਪੋਰਟ ਜਾਰੀ ਕੀਤੀ ਸੀ।

ਉਨ੍ਹਾਂ ਕਿਹਾ ਸੀ ਕਿ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਕਿ ਸੰਸਦ ਵਿਚ ਕੋਈ ਗੱਦਾਰ ਹੈ ਜੋ ਕੈਨੇਡਾ ਦੇ ਹਿੱਤਾਂ ਵਿਰੁੱਧ ਦੁਸ਼ਮਣ ਮੁਲਕਾਂ ਨਾਲ ਸਾਜ਼ਿਸ਼ ਵਿਚ ਸ਼ਾਮਲ ਹੈ। ਹਾਲਾਂਕਿ, ਹੌਗ ਨੇ ਵਿਦੇਸ਼ੀ ਦਖ਼ਲ ਦਾ ਮੁਕਾਬਲਾ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਦੀ ਸੂਚੀ ਵਿਚ ਪਾਰਟੀ ਲੀਡਰਸ ਨੂੰ ਟੌਪ ਸੀਕਰੇਟ ਬ੍ਰੀਫਿੰਗ ਲਈ ਜਿੰਨੀ ਜਲਦੀ ਹੋ ਸਕੇ ਸੁਰੱਖਿਆ ਪ੍ਰਵਾਨਗੀਆਂ ਲੈਣ ਦੀ ਅਪੀਲ ਕੀਤੀ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link