18.26C Vancouver
ADS

Sep 19, 2025 6:31 PM - Connect Newsroom

ਪੀਅਰ ਪੌਲੀਐਵ ਨੇ ਮਾਰਕ ਕਾਰਨੀ ਦੀ ਮੈਕਸੀਕੋ ਫੇਰੀ 'ਤੇ ਸਾਧਿਆ ਨਿਸ਼ਾਨਾ

Share On
pierre-poilievre-targets-mark-carneys-mexico-trip
Poilievre is also attacking the Prime Minister over the delay in the federal budget, saying that Carney calls himself a 'great economist' but never ask him why the budget was delayed so much or how big the deficit is.(Photo- The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਅੱਜ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੈਕਸੀਕੋ ਫੇਰੀ 'ਤੇ ਨਿਸ਼ਾਨਾ ਸਾਧਿਆ, ਉਨ੍ਹਾਂ ਕਿਹਾ ਕਿ ਕਾਰਨੀ ਖਾਲੀ ਵਾਪਸ ਆਏ ਹਨ।

ਪੌਲੀਐਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਦੌਰੇ ਵਿਚ ਸਿਰਫ ਹਵਾ-ਹਵਾਈ ਗੱਲਾਂ ਸਨ ਅਤੇ ਫੇਕ ਡੀਲ ਤੋਂ ਇਲਾਵਾ ਕੁਝ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਮੈਕਸੀਕੋ ਨਾਲ ਸਾਡਾ ਫ੍ਰੀ ਟਰੇਡ ਤਿੰਨ ਦਹਾਕਿਆਂ ਤੋਂ ਹੈ ਅਤੇ ਕਾਰਨੀ ਦੀ ਯਾਤਰਾ ਨੇ ਇਸ ਵਿਚ ਫੋਟੋਸ਼ੂਟ ਤੋਂ ਇਲਾਵਾ ਕੁਝ ਵੀ ਹੋਰ ਨਵਾਂ ਸ਼ਾਮਲ ਨਹੀਂ ਕੀਤਾ।

ਪੌਲੀਐਵ ਫੈਡਰਲ ਬਜਟ ਵਿਚ ਦੇਰੀ ਨੂੰ ਲੈ ਕੇ ਵੀ ਪ੍ਰਧਾਨ ਮੰਤਰੀ ਉਤੇ ਹਮਲਾਵਰ ਹਨ, ਉਨ੍ਹਾਂ ਕਿਹਾ ਕਿ ਕਾਰਨੀ ਆਪਣੇ ਆਪ ਨੂੰ 'ਮਹਾਨ ਅਰਥਸ਼ਾਸਤਰੀ' ਕਹਿੰਦੇ ਹਨ ਪਰ ਉਨ੍ਹਾਂ ਨੂੰ ਇਹ ਕਦੇ ਨਾ ਪੁੱਛੋ ਕੀ ਬਜਟ ਜਾਰੀ ਹੋਣ ਵਿਚ ਇੰਨੀ ਦੇਰੀ ਕਿਉਂ ਕੀਤੀ ਗਈ ਜਾਂ ਘਾਟਾ ਕਿੰਨਾ ਵੱਡਾ ਹੈ।

ਗੌਰਤਲਬ ਹੈ ਕਿ ਪੀ. ਐੱਮ. ਕਾਰਨੀ ਨੇ ਮਈ ਦੇ ਸ਼ੁਰੂ ਵਿਚ ਹੀ ਕਿਹਾ ਸੀ ਕਿ ਬਜਟ ਅਕਤੂਬਰ ਵਿਚ ਆਵੇਗਾ ਪਰ ਹੁਣ ਇਸ ਨੂੰ 4 ਨਵੰਬਰ ਨੂੰ ਪੇਸ਼ ਕੀਤਾ ਜਾਣਾ ਹੈ, ਵਿੱਤ ਮੰਤਰੀ ਫ੍ਰਾਂਸਵਾ-ਫਿਲਿਪ ਸ਼ੈਂਪੇਨ ਆਪਣੀ ਨਵੀਂ ਸਰਕਾਰ ਦਾ ਪਹਿਲਾ ਬਜਟ ਹਾਊਸ ਔਫ ਕੌਮਨਜ਼ ਵਿਚ ਰੱਖਣਗੇ।

Pierre Poilievre also shared a similar post on X:


PM Carney had said in early May that the budget would come in October, but now it is to be presented on November 4. Finance Minister François-Philippe Champagne will present the first budget of his new government in the House of Commons.

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link