12.62C Vancouver
ADS

Sep 19, 2024 3:31 PM - Connect Newsroom

ਪੀਅਰੇ ਪੋਲੀਵਰੇ ਦੀ ਪਤਨੀ ਨੇ ਜਗਮੀਤ ਸਿੰਘ ਵਲੋਂ ਕੀਤੀ ਟਿੱਪਣੀ 'ਤੇ ਕੀਤਾ ਤਿੱਖਾ ਪਲਟਵਾਰ

Share On
pierre-poilievres-wife-made-a-sharp-counterattack-on-the-comment-made-by-jagmeet-singh
Anaida Poilievre countered by saying that what happened to you was wrong and it should not happen

ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਦੀ ਪਤਨੀ ਨੇ ਜਗਮੀਤ ਸਿੰਘ ਵਲੋਂ ਉਨ੍ਹਾਂ ਦੇ ਪਤੀ 'ਤੇ ਕੀਤੀ ਗਈ ਟਿੱਪਣੀ ਦੇ ਜਵਾਬ ਵਿਚ ਤਿੱਖਾ ਪਲਟਵਾਰ ਕੀਤਾ ਹੈ।

ਦਰਅਸਲ, ਜਗਮੀਤ ਸਿੰਘ ਨੇ ਸੰਸਦ ਦੇ ਬਾਹਰ ਉਨ੍ਹਾਂ ਨਾਲ ਹੋਈ ਬਦਤਮੀਜ਼ੀ ਲਈ ਪੋਲੀਵਰੇ 'ਤੇ ਹਮਲਾ ਬੋਲਿਆ ਸੀ, ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਕਈ ਦਿਨਾਂ ਤੋਂ ਓਟਾਵਾ ਵਿਚ ਸ਼ਰਾਰਤੀ ਅਨਸਰ ਉਨ੍ਹਾਂ ਕੈਨੇਡੀਅਨਜ਼ ਨੂੰ ਪਰੇਸ਼ਾਨ ਕਰ ਰਹੇ ਹਨ ਜੋ ਉਨ੍ਹਾਂ ਨਾਲ ਸਹਿਮਤ ਨਹੀਂ ਅਤੇ ਪੋਲੀਵਰੇ ਇਸੇ ਤਰ੍ਹਾਂ ਦਾ ਹੀ ਦੇਸ਼ ਚਾਹੁੰਦੇ ਹਨ।

ਅਨਾਇਦਾ ਪੋਲੀਵਰੇ ਨੇ ਇਸ 'ਤੇ ਪਲਟਵਾਰ ਕਰਦੇ ਕਿਹਾ ਕਿ ਜੋ ਤੁਹਾਡੇ ਨਾਲ ਹੋਇਆ ਉਹ ਗਲਤ ਸੀ ਤੇ ਅਜਿਹਾ ਨਹੀਂ ਹੋਣ ਚਾਹੀਦਾ ਪਰ ਲੋਕ ਦੁਖੀ ਹਨ ਅਤੇ ਪਿਛਲੇ 8 ਸਾਲਾਂ ਤੋਂ ਮੇਰੇ ਪਤੀ ਇਸ ਦੇਸ਼ ਨੂੰ ਨਹੀਂ ਚਲਾ ਰਹੇ ਸਗੋਂ ਜਿਸ ਸਰਕਾਰ ਦਾ ਤੁਸੀਂ ਸਮਰਥਨ ਕਰਦੇ ਹੋ ਲੋਕ ਉਸ ਦੀਆਂ ਨੀਤੀਆਂ ਤੋਂ ਗੁੱਸੇ ਵਿਚ ਹਨ।

ਅਨਾਇਦਾ ਨੇ ਸਿੰਘ 'ਤੇ ਹਮਲਾ ਬੋਲਦੇ ਕਿਹਾ ਕਿ ਅਪਰਾਧੀ ਇੰਨੀ ਆਸਾਨੀ ਨਾਲ ਕਿਉਂ ਛੁਟ ਜਾਂਦੇ ਹਨ? ਤੁਸੀਂ ਸੇਫ ਸਟ੍ਰੀਟ ਚਾਹੁੰਦੇ ਹੋ? ਤਾਂ ਫਿਰ ਲਿਬਰਲ ਦੀਆਂ ਉਨ੍ਹਾਂ ਨੀਤੀਆਂ ਦਾ ਸਮਰਥਨ ਕਿਉਂ ਕਰ ਰਹੇ ਹੋ ਜਿਨ੍ਹਾਂ ਕਾਰਨ ਇਹ ਗੜਬੜੀ ਹੋਈ ਹੈ।

ਅਨਾਇਦਾ ਨੇ ਕਿਹਾ ਕਿ ਮੇਰੇ ਪਤੀ ਕਿਸ ਤਰ੍ਹਾਂ ਦੇਸ਼ ਚਾਹੁੰਦੇ ਹਨ ਤਾਂ ਜਗਮੀਤ ਸਿੰਘ ਧਿਆਨ ਨਾਲ ਸੁਣ ਲਓ, ਉਹ ਅਜਿਹਾ ਦੇਸ਼ ਚਾਹੁੰਦੇ ਹਨ ਜਿੱਥੇ ਮਿਹਨਤ ਦਾ ਫਲ ਮਿਲੇ, ਲੋਕਾਂ ਨੂੰ ਕਿਰਾਇਆ ਤੇ ਭੋਜਨ ਵਿਚੋਂ ਇੱਕ ਨੂੰ ਚੁਣਨ ਲਈ ਮਜਬੂਰ ਨਾ ਹੋਣਾ ਪਵੇ ਤੇ ਘਰ ਖਰੀਦਣਾ ਹਰ ਕਿਸੇ ਲਈ ਕਿਫਾਇਤੀ ਹੋਵੇ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link