13.8C Vancouver
ADS

Oct 6, 2025 5:15 PM - The Associated Press

ਇਜ਼ਰਾਈਲ ਅਤੇ ਹਮਾਸ ਵਿਚਕਾਰ ਸਮਝੌਤੇ ਸਬੰਧੀ ਗੱਲਬਾਤ ਦੇ ਨਵੇਂ ਦੌਰ ਲਈ ਦੋਵਾਂ ਧਿਰਾਂ ਦੇ ਆਗੂ ਮਿਸਰ ਪਹੁੰਚੇ

Share On
pivotal-talks-between-israel-and-hamas-begin-in-egypt-on-eve-of-gaza-war-anniversary
They are discussing the U.S.-drafted peace plan to end the war on the eve of its second anniversary.(Photo: The Canadian Press)

ਇਜ਼ਰਾਈਲ ਅਤੇ ਹਮਾਸ ਵਿਚਕਾਰ ਇੱਕ ਸਮਝੌਤੇ ਸਬੰਧੀ ਗੱਲਬਾਤ ਦੇ ਨਵੇਂ ਦੌਰ ਲਈ ਦੋਵਾਂ ਧਿਰਾਂ ਦੇ ਆਗੂ ਮਿਸਰ ਪਹੁੰਚੇ ਹਨ। ਮਿਸਰ ਕਤਰ ਅਤੇ ਅਮਰੀਕਾ ਇਸ ਗੱਲਬਾਤ ਵਿੱਚ ਵਿਚੋਲਗੀ ਕਰ ਰਹੇ ਹਨ। ਗੱਲਬਾਤ ਦੇ ਇਸ ਪੜਾਅ ਨਾਲ ਗਾਜ਼ਾ ਵਿੱਚ ਜੰਗਬੰਦੀ 'ਤੇ ਇੱਕ ਸਮਝੌਤੇ ਦੀ ਉਮੀਦ ਹੈ।

ਫਲਸਤੀਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਲਸਤੀਨੀ ਕੈਦੀਆਂ ਦੇ ਬਦਲੇ ਸਾਰੇ ਇਜ਼ਰਾਈਲੀ ਕੈਦੀਆਂ ਦੀ ਰਿਹਾਈ ਦੀਆਂ ਸ਼ਰਤਾਂ ਇਸ ਮੁਲਾਕਾਤ ਦਾ ਮੁੱਖ ਮੁੱਦਾ ਹੋਣਗੀਆਂ। ਹਮਾਸ ਨੇ ਪਿਛਲੇ ਹਫ਼ਤੇ ਪ੍ਰਸਤਾਵ ਦੀਆਂ ਕੁਝ ਸ਼ਰਤਾਂ ਨੂੰ ਲੈ ਕੇ ਸਹਿਮਤੀ ਪ੍ਰਗਟਾਈ ਸੀ।

ਇਜ਼ਰਾਈਲ ਅਤੇ ਹਮਾਸ ਤੋਂ ਇਲਾਵਾ, ਸੰਯੁਕਤ ਰਾਜ ਅਤੇ ਕਤਰ ਦੇ ਪ੍ਰਤੀਨਿਧੀ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ। ਇਜ਼ਰਾਈਲੀ ਵਫ਼ਦ ਦੀ ਅਗਵਾਈ ਰਣਨੀਤਕ ਮਾਮਲਿਆਂ ਦੇ ਮੰਤਰੀ ਰੌਨ ਡਰਮਰ ਕਰਨਗੇ। ਹਮਾਸ ਦੀ ਅਗਵਾਈ ਖਲੀਲ ਅਲ-ਹਯਾ ਕਰਨਗੇ, ਜਿਸ ‘ਤੇ ਪਿਛਲੇ ਹਫ਼ਤੇ ਇਜ਼ਰਾਈਲ ਨੇ ਦੋਹਾ ਵਿੱਚ ਹਮਲਾ ਕੀਤਾ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link