18.12C Vancouver
ADS

Jan 29, 2020 9:40 PM -

ਬ੍ਰਿਟਿਸ਼ ਨਾਗਰਿਕ ਅਤੇ ਕਨੇਡੀਅਨ ਮਹਿਲਾ ਨੂੰ ਜਲਦੀ ਵੁਹਾਨ ਤੋਂ ਨਿਕਲਣ ਦੀ ਆਸ

Share On
plane-arranged-to-fly-160-canadians-out-of-wuhan
Tom Williams along with his wife Lauren and son James are seen in this undated handout photo. Tom Williams is a British expat who has been living and working for about five years in Wuhan, which is the capital of Hubei province in China. His wife Lauren, who is from Langley, B.C., is about 35 weeks pregnant, he said in a telephone interview from Wuhan. He also has a two-and-a-half-year-old son, James, who was born in White Rock, B.C. THE CANADIAN PRESS/HO, Tom Williams *MANDATORY CREDIT*

ਇੱਕ ਪ੍ਰੈਗਨੈਂਟ ਕਨੇਡੀਅਨ ਮਹਿਲਾ, ਉਨ੍ਹਾਂ ਦੇ 3 ਸਾਲਾ ਬੇਟੇ, ਅਤੇ ਉਨ੍ਹਾਂ ਦੇ ਬ੍ਰਿਟਿਸ਼ ਪਤੀ ਨੂੰ ਲੈਕੇ ਖਬਰਾਂ ਉਜਾਗਰ ਹੋ ਰਹੀਆਂ ਹਨ।

ਇਨ੍ਹਾਂ ਦੀਆਂ ਕੋਰੋਨਾਵਾਇਰਸ ਦਾ ਗੜ੍ਹ ਮੰਨੇ ਜਾ ਰਹੇ, ਵੁਹਾਨ ਤੋਂ ਨਿਕਲਣ ਦੀਆਂ ਕੋਸ਼ਿਸ਼ਾਂ ਨੂੰ ਲੈਕੇ ਖਬਰਾਂ ਸਾਹਮਣੇ ਆਈਆਂ ਹਨ।

ਮਹਿਲਾ 35 ਹਫਤੇ ਦੀ ਗਰਭਵਤੀ ਹੈ।

ਇਨ੍ਹਾਂ ਨੂੰ ਆਸ ਹੈ ਕਿ, ਅੱਜ ਇਹ ਬ੍ਰਿਟਿਸ਼ ਸਰਕਾਰ ਵੱਲੋਂ ਭੇਜੀ ਜਾ ਰਹੀ ਇੱਕ ਫਲਾਈਟ ਦੇ ਆਸਰੇ ਵੁਹਾਨ ਤੋਂ ਨਿਕਲ ਸਕਣਗੇ।

ਇਹ ਸਭ ਖਬਰਾਂ ਉਸ ਵੇਲੇ ਸਾਹਮਣੇ ਆ ਰਹੀਆਂ ਹਨ, ਜਦ ਕੈਨੇਡਾ 'ਚ ਫੈਡਰਲ ਸਰਕਾਰ ਨੇ ਇੱਕ ਫਲਾਈਟ ਬਾਰੇ ਐਲਾਨ ਕੀਤਾ ਹੈ, ਜੋ ਕਿ ਚੀਨ 'ਚ ਫਸੇ ਕਨੇਡੀਅਨਸ ਨੂੰ ਵਾਪਿਸ ਲਿਆਉਣ ਦੇ ਲਈ ਵਰਤੀ ਜਾਵੇਗੀ।

ਹਾਲਾਂਕਿ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ, ਇਹ ਫਲਾਈਟ ਉਡਾਣ ਕਦ ਭਰੇਗੀ, ਅਤੇ ਵੁਹਾਨ ਤੋਂ ਕਨੇਡੀਅਨਸ ਨੂੰ ਵਾਪਿਸ ਕਦ ਲਿਆਂਦਾ ਜਾਵੇਗਾ।

ਯਾਦ ਰਹੇ 150 ਤੋਂ ਵਧ ਕਨੇਡੀਅਨਸ ਨੇ ਮਦਦ ਮੰਗੀ ਸੀ।

ਇਸੇ ਦਰਮਿਆਨ ਕਨੇਡੀਅਨਸ ਨੂੰ ਚੌਕਸੀ ਵਰਤਣ ਲਈ ਵੀ ਆਖਿਆ ਜਾ ਰਿਹਾ ਹੈ, ਅਤੇ ਚੀਨ ਦੀ ਕਿਸੇ ਵੀ ਗੈਰ ਜਰੂਰੀ ਯਾਤਰਾ ਨੂੰ ਹਾਲ ਦੀ ਘੜੀ ਰੱਦ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਜਾਣਕਾਰੀਆਂ ਫੈਡਰਲ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਨੇ ਜਾਰੀ ਕੀਤੀਆਂ।

ਦੂਜੇ ਪਾਸੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਵੁਹਾਨ ਇਲਾਕੇ 'ਚ ਫਸੇ ਘਟੋ ਘਟ 126 ਕਨੇਡੀਅਨਸ ਤਕ, ਮਦਦ ਪਹੁੰਚਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਰ ਉਨ੍ਹਾਂ ਇਸ ਸਥਿਤੀ ਨੂੰ ਥੋੜਾ ਉਲਝਿਆ ਹੋਇਆ ਦੱਸਿਆ।

ਉਨ੍ਹਾਂ ਆਖਿਆ ਕਿ ਓਹ ਇਲਾਕੇ 'ਚ ਫਸੇ ਕਨੇਡੀਅਨਸ ਨੂੰ ਲੈਕੇ ਫਿਕਰਮੰਦ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link