14.6C Vancouver
ADS

Sep 9, 2021 12:27 AM -

ਵਿਸ਼ਵ ਸਿਹਤ ਸੰਗਠਨ ਦੀ ਅਪੀਲ ਤੋਂ ਬਾਅਦ ਬੀ.ਸੀ. 'ਚ ਕੋਵਿਡ-19 ਦੇ ਬੂਸਟਰ ਸ਼ਾਟਸ 'ਤੇ ਫਿਲਹਾਲ ਬ੍ਰੇਕ ਲੱਗਣ ਦਾ ਸ਼ੰਕਾ

Share On
plans-for-booster-shots-of-covid-19-vaccine-may-be-on-hold-after-who-appeal
A pharmacist draws up a dose of the Pfizer-BioNTech COVID-19 vaccine, in Toronto, Friday, June 18, 2021. THE CANADIAN PRESS/Nathan Denette

ਬੀ.ਸੀ. ਦੇ ਵਿੱਚ ਕੋਵਿਡ-19 ਵੈਕਸੀਨ ਦੇ ਬੂਸਟਰ ਸ਼ਾਟ ਦੇਣ ਦੇ ਪਲੈਨ 'ਤੇ ਫਿਲਹਾਲ ਬ੍ਰੇਕ ਲੱਗ ਗਏ ਹਨ।

ਵਰਲਡ ਹੈਲਥ ਔਰਗੇਨਾਈਜੇਸ਼ਨ ਵੱਲੋਂ ਅੱਜ ਸਵੇਰੇ ਅਪੀਲ ਕੀਤੀ ਗਈ ਹੈ ਕਿ ਇਸ ਸਾਲ ਦੇ ਅੰਤ ਤਕ ਕੋਰੋਨਾ ਵਾਇਰਸ ਬੂਸਟਰ ਸ਼ਾਟਸ 'ਤੇ ਰੋਕ ਲਗਾਈ ਜਾਵੇ।

ਬੀ.ਸੀ. ਦੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਕਿਹਾ ਕਿ ਸੂਬੇ 'ਚ ਸਿਰਫ ਉਸੇ ਵੇਲੇ ਬੂਸਟਰ ਸ਼ਾਟਸ ਲਗਾਏ ਜਾਣਗੇ ਜੇਕਰ ਸਿਹਤ ਅਧਿਕਾਰੀ ਕਹਿੰਦੇ ਹਨ ਕਿ ਇਹਨਾਂ ਦੀ ਲੋੜ ਹੈ।

ਹਾਲਾਂਕਿ ਸੂਬੇ ਵੱਲੋਂ ਪਹਿਲਾਂ ਤੋਂ ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਲੋਕਾਂ ਨੂੰ ਹੋਰ ਸ਼ਾਟਸ ਲਗਾਉਣ ਦੀ ਕਿਸੇ ਨੀਤੀ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਬੂਸਟਰ ਸ਼ਾਟਸ ਦੀ ਆਲੋਚਨਾ ਕਰਨ ਵਾਲੇ ਲੋਕ ਪੁੱਛ ਰਹੇ ਹਨ ਕਿ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਸ਼ਾਟਸ ਕਿਉਂ ਲਗਾਏ ਜਾਣ ਜਦ ਕਈ ਦੇਸ਼ਾਂ 'ਚ ਬਿਲੀਅਨਸ ਦੀ ਗਿਣਤੀ 'ਚ ਲੋਕਾਂ ਨੂੰ ਇੱਕ ਵੀ ਸ਼ਾਟ ਨਹੀਂ ਲੱਗਿਆ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link