13.29C Vancouver
ADS

Jan 25, 2022 1:36 AM - ANI

ਤਬਲੀਗੀ ਜਮਾਤ ਬਾਰੇ ਝੂਠੀਆਂ ਖ਼ਬਰਾਂ ਫੈਲਾਉਣ ਦੇ ਮਾਮਲੇ 'ਚ ਛੇਤੀ ਸੁਣਵਾਈ ਦੀ ਮੰਗ

Share On
plea-in-sc-seeks-early-hearing-of-tablighi-jamaat-fake-news-case
Jamiat Ulema-e-Hind, a Muslim body, on Monday filed a plea in the Supreme Court urging it to urgently hear its petition seeking action against media reports indulging in communal branding of COVID-19 pandemic in the light of 2020 Tablighi Jamaat congregation in Delhi's Nizamuddin area. (Photo - ANI)

ਮੁਸਲਿਮ ਸੰਸਥਾ ਜਮੀਅਤ ਉਲੇਮਾ ਏ ਹਿੰਦ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿਚ ਤਬਲੀਗੀ ਜਮਾਤ ਦੇ 2020 ਵਿੱਚ ਹੋਏ ਇਕੱਠ ਦੀ ਰੋਸ਼ਨੀ ਵਿੱਚ ਕੋਵਿਡ -19 ਮਹਾਂਮਾਰੀ ਨੂੰ ਫਿਰਕੂ ਰੰਗਤ ਦੇਣ ਦੀਆਂ ਦੋਸ਼ੀ ਮੀਡੀਆ ਰਿਪੋਰਟਾਂ ਖ਼ਿਲਾਫ਼ ਫੌਰੀ ਸੁਣਵਾਈ ਕੀਤੀ ਜਾਵੇ।

ਸੰਸਥਾ ਨੇ ਮੰਗ ਕੀਤੀ ਕਿ ਪੰਜ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੀ ਪਿੱਠ ਭੂਮੀ ਵਿੱਚ ਇਸ ਮਸਲੇ ਦੀ ਤੁਰੰਤ ਸੁਣਵਾਈ ਕੀਤੀ ਜਾਵੇ ਕਿਉਂਕਿ ਝੂਠੀਆਂ ਖ਼ਬਰਾਂ ਤੇ ਨਫ਼ਰਤੀ ਭਾਸ਼ਣ ਦੇਸ਼ ਵਾਸੀਆਂ ਦੇ ਇੱਕ ਵਡੇਰੇ ਹਿੱਸੇ ਦੀਆਂ ਜ਼ਿੰਦਗੀਆਂ ਤੇ ਸ਼ਖ਼ਸੀ ਆਜ਼ਾਦੀ ਨੂੰ ਗੰਭੀਰ ਖ਼ਤਰਾ ਪੈਦਾ ਕਰਦੇ ਹਨ।

ਛੇਤੀ ਸੁਣਵਾਈ ਲਈ ਦਿੱਤੀ ਗਈ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਇਸ ਸਬੰਧੀ ਜਨਹਿੱਤ ਪਟੀਸ਼ਨ ਸੁਪਰੀਮ ਕੋਰਟ ਵਿੱਚ ਪਿਛਲੇ ਵਰ੍ਹੇ 2 ਸਤੰਬਰ ਨੂੰ ਸੁਣਵਾਈ ਲਈ ਲੱਗੀ ਸੀ ਪਰ ਅੱਜ ਤਕ ਇਸ 'ਤੇ ਸੁਣਵਾਈ ਨਹੀਂ ਹੋਈ।

ਜਮੀਅਤ ਉਲੇਮਾ ਏ ਹਿੰਦ ਤੇ ਪੀਸ ਪਾਰਟੀ ਵੱਲੋਂ ਦਾਖ਼ਲ ਕੀਤੀ ਗਈ ਜਨਹਿੱਤ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਤਬਲੀਗੀ ਜਮਾਤ ਦੇ ਹੋਏ ਇਕੱਠ ਦੀ ਮੀਡੀਆ ਦੇ ਇਕ ਸੈਕਸ਼ਨ ਵੱਲੋਂ ਪੱਖਪਾਤੀ ਕਵਰੇਜ ਕੀਤੀ ਗਈ ਅਤੇ ਫਿਰਕੂ ਨਫ਼ਰਤ ਫੈਲਾਈ ਗਈ।

ਸਰਵ ਉੱਚ ਅਦਾਲਤ ਪਹਿਲਾਂ ਇਹ ਟਿੱਪਣੀ ਕਰ ਚੁੱਕੀ ਹੈ ਕਿ ਮੀਡੀਆ ਦਾ ਇਕ ਹਿੱਸਾ ਖ਼ਬਰਾਂ ਨੂੰ ਫ਼ਿਰਕੂ ਰੰਗਤ ਦਿੰਦਾ ਹੈ ਜਿਸ ਨਾਲ ਦੇਸ਼ ਦੀ ਬਦਨਾਮੀ ਹੁੰਦੀ ਹੈ।

ਅਦਾਲਤ ਨੇ ਕੇਂਦਰ ਸਰਕਾਰ ਦੀ ਵੀ ਅਜਿਹੇ ਟੀ ਵੀ ਪ੍ਰੋਗਰਾਮਾਂ ਨੂੰ ਨੱਥ ਨਾ ਪਾਉਣ ਲਈ ਖਿਚਾਈ ਕੀਤੀ ਸੀ ਜਿਹੜੇ ਕਿ ਇੱਕ ਫਿਰਕੇ ਨੂੰ ਭੜਕਾਉਂਦੇ ਹਨ ਜਾਂ ਉਸ 'ਤੇ ਅਸਰ ਅੰਦਾਜ਼ ਹੁੰਦੇ ਹਨ।

ਸਰਬ ਉੱਚ ਅਦਾਲਤ ਦਾ ਮੰਨਣਾ ਸੀ ਕਿ ਜਿਹੜੇ ਟੀ ਵੀ ਪ੍ਰੋਗਰਾਮ ਭੜਕਾਊ ਤਬੀਅਤ ਦੇ ਹਨ ਉਨ੍ਹਾਂ ਨੂੰ ਇਹਤਿਆਤੀ ਕਾਰਵਾਈ ਵਜੋਂ ਨੱਥ ਪਾਉਣੀ ਜ਼ਰੂਰੀ ਹੈ।

ਅਦਾਲਤ ਨੇ ਸਾਫ਼ ਸੁਥਰੀ ਤੇ ਸੱਚਾਈ ਭਰਪੂਰ ਰਿਪੋਰਟਿੰਗ ਕਰਨ 'ਤੇ ਜ਼ੋਰ ਦਿੱਤਾ ਸੀ।

ਅਦਾਲਤ ਦਾ ਇਹ ਵੀ ਮੰਨਣਾ ਸੀ ਕਿ ਬੋਲਣ ਦੀ ਆਜ਼ਾਦੀ ਦੀ ਇਨ੍ਹਾਂ ਸਮਿਆਂ ਵਿੱਚ ਸਭ ਤੋਂ ਵਧੇਰੇ ਦੁਰਵਰਤੋਂ ਹੋਈ ਹੈ ਅਤੇ ਮਨਿਸਟਰੀ ਆਫ਼ ਇਨਫਰਮੇਸ਼ਨ ਐਂਡ ਬ੍ਰਾਡਕਾਸਟਿੰਗ ਨੂੰ ਅਜਿਹੇ ਟੀ.ਵੀ. ਚੈਨਲਜ਼ ਦੀ ਬ੍ਰਾਡਕਾਸਟਿੰਗ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਸਬੰਧੀ ਐਫੀਡੇਵਿਟ ਦਾਖਲ ਕਰਨ ਨੂੰ ਕਿਹਾ ਸੀ ਜੋ ਕਿ ਤਬਲੀਗੀ ਜਮਾਤ ਵਾਲੀ ਘਟਨਾ ਪਿੱਛੋਂ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ।

ਮੀਡੀਆ ਰਿਪੋਰਟਾਂ ਅਨੁਸਾਰ 2020 ਵਿੱਚ ਤਬਲੀਗੀ ਜਮਾਤ ਦੇ ਨਿਜ਼ਾਮੂਦੀਨ ਪੱਛਮੀ ਵਿਚਲੇ ਹੈੱਡਕੁਆਰਟਰ 'ਚ ਹੋਏ ਇੱਕ ਇਕੱਠ 'ਚ ਘੱਟੋ-ਘੱਟ 9,000 ਲੋਕ ਸ਼ਾਮਲ ਹੋਏ ਸਨ।

ਇਹ ਇਕੱਠ ਕਥਿਤ ਤੌਰ 'ਤੇ ਕੋਵਿਡ-19 ਦੇ ਭਾਰਤ 'ਚ ਫੈਲਣ ਦਾ ਮੁੱਖ ਸਰੋਤ ਬਣ ਗਿਆ ਸੀ ਕਿਉਂਕਿ ਬਹੁਤ ਸਾਰੇ ਹਿੱਸਾ ਲੈਣ ਵਾਲੇ ਲੋਕ ਮਿਸ਼ਨਰੀ ਕਾਰਜਾਂ ਲਈ ਦੇਸ਼ ਦੇ ਕਈ ਹਿੱਸਿਆਂ ਵਿਚ ਗਏ ਸਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link