14.4C Vancouver
ADS

Jun 12, 2024 4:44 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇਤਾਵਾਂ ਦੇ ਸਾਲਾਨਾ ਸੰਮੇਲਨ ਵਿਚ ਸ਼ਾਮਲ ਹੋਣ ਲਈ ਜਾ ਰਹੇ ਹਨ ਇਟਲੀ

Share On
pm-heads-to-g7-and-canada-us-central-banks-to-diverge-on-policy
Prime Minister Justin Trudeau is headed to Italy on Wednesday to attend the annual G7 leaders' summit, which is taking place as two major geopolitical conflicts weigh on the international community.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇਤਾਵਾਂ ਦੇ ਸਾਲਾਨਾ ਸੰਮੇਲਨ ਵਿਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਇਟਲੀ ਜਾ ਰਹੇ ਹਨ। ਤਿੰਨ ਦਿਨਾਂ ਇਹ ਸੰਮੇਲਨ ਵੀਰਵਾਰ ਨੂੰ ਇਟਲੀ ਦੇ ਅਪੁਲੀਆ ਵਿਚ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਟਰੂਡੋ ਸਮੇਤ 77 ਦੇ ਹੋਰ ਲੀਡਰਾਂ ਵਲੋਂ ਰੂਸ-ਯੂਕਰੇਨ ਅਤੇ ਇਜ਼ਰਾਈਲ-ਹਮਾਸ ਯੁੱਧ,ਊਰਜਾ ਪਰਿਵਰਤਨ, ਨਕਲੀ ਬੁੱਧੀ, ਪ੍ਰਵਾਸ ਅਤੇ ਅਫ਼ਰੀਕਾ ਨਾਲ ਸਹਿਯੋਗ ਬਾਰੇ ਚਰਚਾ ਕਰਨ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਔਟਵਾ ਵਾਪਸ ਆਉਣ ਤੋਂ ਪਹਿਲਾਂ ਸ਼ਨੀਵਾਰ ਅਤੇ ਐਤਵਾਰ ਨੂੰ ਸਵਿਜ਼ਰਲੈਂਡ ਵਿਚ ਯੂਕਰੇਨ ਸ਼ਾਂਤੀ ਸ਼ਿਖਰ ਸੰਮੇਲਨ ਵਿਚ ਵੀ ਹਿੱਸਾ ਲੈਣਗੇ। ਜੀ-7 ਵਿਚ ਕੈਨੇਡਾ, ਅਮਰੀਕਾ, ਯੂ. ਕੇ., ਜਰਮਨੀ, ਫਰਾਂਸ, ਇਟਲੀ ਅਤੇ ਜਾਪਾਨ ਸ਼ਾਮਲ ਹਨ, ਜਿਨ੍ਹਾਂ ਦੇ ਨੇਤਾ ਸਾਂਝੇ ਹਿੱਤਾਂ ’ਤੇ ਸਹਿਯੋਗ ਲਈ ਹਰ ਸਾਲ ਬੈਠਕ ਕਰਦੇ ਹਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਵਾਰ ਦੀ ਬੈਠਕ ਵਿਚ ਪ੍ਰਮੁੱਖ ਤੌਰ ’ਤੇ ਸਾਫ਼ ਊਰਜਾ ਪਰਿਵਰਤਨ, ਗਲਤ ਜਾਣਕਾਰੀ ਅਤੇ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਨਾਲ-ਨਾਲ ਬਣਾਵਟੀ ਗਿਆਨ ਦੇ ਮੁੱਦੇ ’ਤੇ ਬੋਲਣਗੇ।

ਟਰੂਡੋ ਵਲੋਂ ਇਸ ਬੈਠਕ ਵਿਚ ਸ਼ਾਮਲ ਹੋ ਰਹੇ ਵਰਲਡ ਲੀਡਰਸ ਨਾਲ ਦੁਵੱਲੀ ਮੀਟਿੰਗਾਂ ਕਰਨ ਦੀ ਵੀ ਉਮੀਦ ਹੈ। ਉੱਥੇ ਹੀ, ਅਗਲੇ ਸਾਲ ਜੀ-7 ਸਿਖਰ ਸੰਮੇਲਨ ਦੀ ਮੇਜ਼ਬਾਨੀ ਕੈਨੇਡਾ ਕਰੇਗਾ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link