15.58C Vancouver
ADS

Jul 23, 2026 4:17 PM - Connect Newsroom - Pervez Sandhu

ਪੀ.ਐਮ. ਮੋਦੀ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ-ਟਰੈਕ ਅਦਾਲਤਾਂ ਦਾ ਐਲਾਨ ਕੀਤਾ, ਪ੍ਰਦਰਸ਼ਨ ਜਾਰੀ

Share On
pm-modi-announces-fast-track-courts-for-paper-leak-cases-as-protests-continue
Security personnel stand guard during a protest over the paper leak controversy in New Delhi. (Photo: X Narendra Modi)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੇਪਰ ਲੀਕ ਮਾਮਲਿਆਂ 'ਤੇ ਆਪਣੀ ਪਹਿਲੀ ਜਨਤਕ ਪ੍ਰਤੀਕਿਰਿਆ ਦਿੰਦਿਆਂ ਐਲਾਨ ਕੀਤਾ ਕਿ ਦੋਸ਼ੀਆਂ ਖ਼ਿਲਾਫ਼ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਉਣ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਅਤੇ ਵਿਰੋਧੀ ਪਾਰਟੀਆਂ ਨੇ ਮੋਦੀ ਦੇ ਇਸ ਐਲਾਨ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਆਪਣੀ ਮੰਗ ਦੁਹਰਾਈ।

ਬੁੱਧਵਾਰ ਦੇਰ ਰਾਤ ਨਵੀਂ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਫਿਰ ਤੋਂ ਝੜਪ ਵੀ ਹੋਈ, ਜਿੱਥੇ ਭੀੜ ਨੂੰ ਖ਼ਦੇੜਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ। ਇਹ ਅੰਦੋਲਨ 2014 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਨੌਜਵਾਨਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਖੜ੍ਹੀ ਕੀਤੀ ਗਈ ਸਭ ਤੋਂ ਵੱਡੀ ਚੁਣੌਤੀ ਮੰਨੀ ਜਾ ਰਹੀ ਹੈ।

ਵਿਰੋਧੀ ਪਾਰਟੀਆਂ ਨੇ ਵੀ ਇਸ ਅੰਦੋਲਨ ਦਾ ਸਮਰਥਨ ਕਰਦਿਆਂ ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਿਆ ਹੋਇਆ ਹੈ। ਇਸ ਨੂੰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਿਆਸੀ ਸੰਕਟ ਵੀ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਅੰਦੋਲਨਕਾਰੀਆਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਿਨਾਂ ਉਹ ਆਪਣਾ ਸੰਘਰਸ਼ ਖ਼ਤਮ ਨਹੀਂ ਕਰਨਗੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link