9.96C Vancouver
ADS

Jul 4, 2020 2:11 AM -

ਭਾਰਤ: ਪੀ.ਐਮ. ਮੋਦੀ ਨੇ ਪਾਕਿਸਤਾਨ 'ਚ ਹਾਦਸੇ ਦੇ ਸ਼ਿਕਾਰ ਬਣੇ ਸਿੱਖ ਸ਼ਰਧਾਲੂਆਂ ਲਈ ਕੀਤਾ ਦੁੱਖ ਦਾ ਪ੍ਰਗਟਾਵਾ

Share On
pm-modi-condoles-death-of-sikh-pilgrims-in-pakistan-accident
Prime Minister Narendra Modi on Friday condoled the death of Sikh pilgrims who were killed in an accident in Pakistan. Photo-ANI

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ 'ਚ ਹਾਦਸੇ ਦਾ ਸ਼ਿਕਾਰ ਹੋਏ ਸਿੱਖ ਸ਼ਰਧਾਲੂਆਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ।

ਮੋਦੀ ਨੇ ਇੱਕ ਟਵੀਟ 'ਚ ਲਿਖਿਆ, "ਪਾਕਿਸਤਾਨ 'ਚ ਸਿੱਖ ਸ਼ਰਧਾਲੂਆਂ ਨਾਲ ਵਾਪਰੀ ਭਿਆਨਕ ਘਟਨਾ ਦਾ ਬੇਹੱਦ ਦੁੱਖ ਹੈ।

ਮੇਰੀ ਸੋਚ ਵਿੱਚ ਉਹ ਪਰਿਵਾਰ ਅਤੇ ਨਜ਼ਦੀਕੀ ਹਨ, ਜਿੰਨਾ ਆਪਣਿਆਂ ਨੂੰ ਗਵਾ ਦਿੱਤਾ ਹੈ।

ਮੈਨੂੰ ਉਮੀਦ ਹੈ ਕਿ ਜ਼ਖਮੀ ਹੋਏ ਸ਼ਰਧਾਲੂ ਜਲਦੀ ਹੀ ਠੀਕ ਹੋ ਜਾਣਗੇ।"

ਘਟੋ-ਘੱਟ 19 ਸਿੱਖ ਸ਼ਰਧਾਲੂਆਂ ਦੀ ਉਸ ਵੇਲੇ ਜਾਨ ਜਾਂਦੀ ਰਹੀ, ਜਦ ਇੱਕ ਪਸੈਂਜਰ ਬੱਸ ਦੀ ਇੱਕ ਰੇਲ ਨਾਲ ਟੱਕਰ ਹੋ ਗਈ।

ਘਟਨਾ 'ਚ 8 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪਾਕਿਸਤਾਨ ਤੋਂ ਆਈਆਂ ਖਬਰਾਂ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਹੈ।

ਕਥਿਤ ਤੌਰ 'ਤੇ ਪੀੜਤ ਸ਼ਰਧਾਲੂ ਨਨਕਾਣਾ ਸਾਹਿਬ ਨਤਮਸਤਕ ਹੋ ਕੇ ਪਰਤ ਰਹੇ ਸਨ।

ਖਬਰਾਂ ਅਨੁਸਾਰ ਘਟਨਾ ਉਸ ਜਗ੍ਹਾ ਵਾਪਰੀ ਜਿੱਥੇ ਰੇਲ ਕਰਾਸਿੰਗ 'ਤੇ ਫਾਟਕ ਨਹੀਂ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link