12.08C Vancouver
ADS

Aug 15, 2025 4:45 PM - Connect Newsroom

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ 'ਤੇ ਲਗਾਤਾਰ 12ਵੀਂ ਵਾਰ ਲਹਿਰਾਇਆ ਤਿਰੰਗਾ

Share On
pm-modi-hoists-tricolor-for-12th-time-at-red-fort
The Prime Minister began his speech by mentioning Operation Sindoor. Prime Minister Modi clarified that the Indus Treaty is no longer acceptable to India. (Photo: Facebook/Narendra Modi)

ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲਾਲ ਕਿਲ੍ਹੇ 'ਤੇ ਲਗਾਤਾਰ 12ਵੀਂ ਵਾਰ ਤਿਰੰਗਾ ਲਹਿਰਾਇਆ ਅਤੇ ਇਸ ਮਗਰੋਂ ਦੇਸ਼ ਦੀ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ 103 ਮਿੰਟ ਦਾ ਭਾਸ਼ਣ ਦਿੱਤਾ ਜੋ ਹੁਣ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਵਲੋਂ ਲਾਲ ਕਿਲ੍ਹੇ ਤੋਂ ਦਿੱਤਾ ਗਿਆ ਸਭ ਤੋਂ ਲੰਬਾ ਭਾਸ਼ਣ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਆਪ੍ਰੇਸ਼ਨ ਸਿੰਦੂਰ ਦੇ ਜ਼ਿਕਰ ਨਾਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੱਪਸ਼ਟ ਕੀਤਾ ਕਿ ਸਿੰਧੂ ਸਮਝੌਤਾ ਹੁਣ ਭਾਰਤ ਨੂੰ ਮਨਜ਼ੂਰ ਨਹੀਂ। ਉਨ੍ਹਾਂ ਨਾਮ ਲਏ ਬਿਨਾਂ ਟਰੰਪ ਦੇ ਟੈਰਿਫ ਦਾ ਜਵਾਬ ਵੀ ਦਿੱਤਾ। ਪੀ. ਐੱਮ. ਮੋਦੀ ਨੇ ਕਿਹਾ ਕਿ ਭਾਰਤ ਦੇ ਕਿਸਾਨ ਸਾਡੀ ਸਭ ਤੋਂ ਵੱਡੀ ਤਰਜੀਹ ਹਨ ਅਤੇ ਮੋਦੀ ਆਪਣੇ ਕਿਸਾਨਾਂ ਨਾਲ ਸਬੰਧਤ ਕਿਸੇ ਵੀ ਨੁਕਸਾਨਦੇਹ ਨੀਤੀ ਦੇ ਵਿਰੁੱਧ ਦੀਵਾਰ ਵਾਂਗ ਖੜ੍ਹਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਆਪਣੇ ਕਿਸਾਨਾਂ ਦੇ ਵਿਰੁੱਧ ਕਿਸੇ ਵੀ ਸਮਝੌਤੇ ਨੂੰ ਸਵੀਕਾਰ ਨਹੀਂ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਕਾਰਜਕਾਲ ਦੇ 12 ਸਾਲਾਂ ਵਿਚ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਆਰ.ਐਸ.ਐਸ. ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਆਰ.ਐਸ.ਐਸ. ਵਲੋਂ 100 ਸਾਲ ਦੇਸ਼ ਦੀ ਸੇਵਾ ਬਹੁਤ ਹੀ ਗੌਰਵਮਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link