9.59C Vancouver
ADS

Jun 18, 2021 8:53 AM -

ਪੀ ਐੱਮ ਮੋਦੀ ਨੇ ਕੋਵਿਡ-19 ਫ਼ਰੰਟਲਾਈਨ ਕਾਮਿਆਂ ਲਈ ਕੀਤਾ ਕ੍ਰੈਸ਼ ਕੋਰਸ ਲੌਂਚ

Share On
pm-modi-launches-crash-course-programme-for-covid-19-frontline-workers
PM Modi launches crash course programme for COVID-19 frontline workers

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਵੀਡੀਓ ਕੌਨਫ੍ਰੇਂਸਿੰਗ ਜ਼ਰੀਏ ਸਕਿੱਲ ਇੰਡੀਆ ਸਕੀਮ ਤੇ ਤਹਿਤ ਕੋਵਿਡ-19 ਫਰੰਟੀਅਰ ਕਾਮਿਆਂ ਲਈ 6 ਮਹੀਨਿਆਂ ਦਾ ਕਸਟਮਾਈਜ਼ਡ ਕ੍ਰੈਸ਼ ਕੋਰਸ ਲੌਂਚ ਕੀਤਾ ਹੈ।

ਪ੍ਰਧਾਨ ਮੰਤਰੀ ਦੇ ਦਫ਼ਤਰ ਮੁਤਾਬਕ, ਇਸ ਕਸਟਮਾਈਜ਼ਡ ਕ੍ਰੈਸ਼ ਕੋਰਸ ਪ੍ਰੋਗਰਾਮ ਦੇ ਤਹਿਤ, ਸਰਕਾਰ 26 ਸੂਬਿਆਂ ਵਿੱਚ 111 ਸਿਖਲਾਈ ਸੈਂਟਰ ਸ਼ੁਰੂ ਕਰੇਗੀ|

ਇਸ ਮੌਕੇ ਹੁਨਰ ਅਤੇ ਉੱਦਮ ਵਿਕਾਸ ਮਹਿਕਮੇ ਦੇ ਕੇਂਦਰੀ ਮੰਤਰੀ ਮਹੇਂਦਰ ਨਾਥ ਪਾਂਡੇ ਅਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਵੀ ਸ਼ਾਮਲ ਸਨ।

ਇਸ ਪ੍ਰੋਗਰਾਮ ਦਾ ਟੀਚਾ, ਪੂਰੇ ਮੁਲਕ ਵਿੱਚ 1 ਲੱਖ ਤੋਂ ਵੀ ਵੱਧ ਕੋਵਿਡ ਯੋਧਿਆਂ ਦੇ ਹੁਨਰ ਅਤੇ ਉਸ ਹੁਨਰ ਨੂੰ ਹੋਰ ਵਧਾਉਣਾ ਹੈ।

ਇਹ ਸਿਖਲਾਈ ਕੋਵਿਡ ਯੋਧਿਆਂ ਨੂੰ ਛੇ ਤਰਾਂ ਦੇ ਕਸਟਮਾਈਜ਼ਡ ਕਿੱਤੇ ਵੰਡੇਗਾ, ਜੋ ਇਸ ਪ੍ਰਕਾਰ ਹਨ:- ਘਰੇਲੂ ਦੇਖਭਾਲ ਸਹਿਯੋਗ, ਮੁਢਲੀ ਦੇਖਭਾਲ ਸਹਿਯੋਗ, ਐਡਵਾਂਸਡ ਦੇਖਭਾਲ ਸਹਿਯੋਗ, ਐਮਰਜੈਂਸੀ ਦੇਖਭਾਲ ਸਹਿਯੋਗ, ਸੈਮਪਲ ਇਕੱਠੇ ਕਰਨਾ ਸਹਿਯੋਗ, ਅਤੇ ਮੈਡੀਕਲ ਉਪਕਰਣ ਸਹਿਯੋਗ।

ਪੀਐੱਮਓ ਨੇ ਆਖਿਆ ਕਿ ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 3 .0 ਦੇ ਕੇਂਦਰੀ ਭਾਗ ਦੇ ਖ਼ਾਸ ਪ੍ਰੋਗਰਾਮ ਦੇ ਤਹਿਤ ਉਲੀਕਿਆ ਗਿਆ ਹੈ, ਜਿਸਦਾ ਕੁਲ ਵਿੱਤੀ ਖ਼ਰਚਾ 276 ਕਰੋੜ ਰੁ. ਹੈ।

ਇਸ ਪ੍ਰੋਗਰਾਮ ਜ਼ਰੀਏ ਹੁਨਰਮੰਦ ਨੌਨ-ਮੈਡੀਕਲ ਸਿਹਤ ਕਾਮਿਆਂ ਨੂੰ ਵੀ ਸਿਹਤ ਖੇਤਰ ਵਿੱਚ ਵਰਤਮਾਨ ਅਤੇ ਭਵਿੱਖ ਵਿੱਚ ਮੈਨ ਪਾਵਰ ਦੀ ਪੈਣ ਵਾਲੀ ਲੋੜ ਲਈ ਤਿਆਰ ਕੀਤਾ ਜਾ ਸਕੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link