9.84C Vancouver
ADS

Jul 27, 2020 10:25 PM -

ਭਾਰਤ 'ਚ ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਸੁਵਿਧਾ, ਹੋ ਸਕਣਗੇ ਕੋਵਿਡ-19 ਦੇ ਵਧੇਰੇ ਟੈਸਟ

Share On
pm-modi-launches-throughput-covid-19-testing-facility
Prime Minister Narendra Modi launched high throughput COVID-19 testing facilities on July 27. Photo-ANI

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ ਨਵੀਂ ਕੋਵਿਡ-19 ਟੈਸਟਿੰਗ ਸੁਵਿਧਾਵਾਂ ਨੂੰ ਲਾਂਚ ਕੀਤਾ ਹੈ।

ਇਸ ਨੂੰ 'ਹਾਈ ਥਰੂਪੁੱਟ ਕੋਵਿਡ-19 ਟੈਸਟਿੰਗ ਫੈਸਿਲਿਟੀ' ਦੱਸਿਆ ਗਿਆ ਹੈ।

ਇਨ੍ਹਾਂ ਸੁਵਿਧਾਵਾਂ ਦੀ ਲਾਂਚ ਮੁੱਖ ਤੌਰ 'ਤੇ 3 ਸ਼ਹਿਰਾਂ 'ਚ ਹੋਈ ਹੈ, ਜਿਸ ਦੇ ਵਿੱਚ ਦਿੱਲੀ, ਮੁੰਬਈ ਅਤੇ ਕੋਲਕਾਤਾ ਜਿਹੇ ਸ਼ਹਿਸ ਸ਼ਾਮਿਲ ਹਨ।

ਇਹ ਲਾਂਚਿੰਗ ਇੱਕ ਵੀਡੀਓ ਕਾਨਫਰੰਸਿੰਗ ਆਸਰੇ ਕੀਤੀ ਗਈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਦਿੱਲੀ, ਮੁੰਬਈ ਅਤੇ ਕੋਲਕਾਤਾ 'ਚ 10,000 ਦੀ ਟੈਸਟਸ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ।

ਇਨ੍ਹਾਂ ਸ਼ਹਿਰਾਂ 'ਚ ਵਾਇਰਸ ਸੰਬੰਧੀ ਟੈਸਟ ਵਧੇਰੇ ਤੇਜ਼ੀ ਨਾਲ ਅਤੇ ਵਧੇਰੀ ਗਿਣਤੀ 'ਚ ਕੀਤੇ ਜਾ ਸਕਣਗੇ।"

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਲੈਬਜ਼ 'ਚ ਟੈਸਟਿੰਗ ਨੂੰ ਸਿਰਫ਼ ਕੋਵਿਡ-19 ਤੱਕ ਹੀ ਸੀਮਤ ਨਹੀਂ ਰੱਖਿਆ ਜਾਵੇਗਾ, ਬਲਕਿ ਇਨ੍ਹਾਂ ਨੂੰ ਹੈਪੀਟਾਈਟਸ ਬੀ ਅਤੇ ਸੀ, ਐਚ.ਆਈ.ਵੀ. ਅਤੇ ਡੇਂਗੂ ਲਈ ਵੀ ਵਰਤਿਆ ਜਾਵੇਗਾ।


ਭਾਰਤ 'ਚ ਇੱਕੋ ਦਿਨ 'ਚ ਰਿਪੋਰਟ ਹੋਏ 49,931 ਮਾਮਲੇ

ਭਾਰਤ ਵਿੱਚ ਕਰੋਨਾ ਵਾਇਰਸ ਲਗਾਤਾਰ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ।

ਸੋਮਵਾਰ ਨੂੰ ਇੱਕੋ ਦਿਨ 'ਚ ਰਿਕਾਰਡ 49,931 ਨਵੇਂ ਕੇਸ ਸਾਹਮਣੇ ਆਏ ਹਨ।

ਇਸ ਵੇਲੇ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 14 ਲੱਖ ਦੇ ਪਾਰ ਹੋ ਗਈ ਹੈ।

ਜਦੋਂਕਿ ਹੁਣ ਤਕ 9 ਲੱਖ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਇੱਕ ਦਿਨ ਵਿੱਚ ਹੀ 708 ਵਿਅਕਤੀਆਂ ਦੀ ਮੌਤ ਵੀ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 32,771 ਹੋ ਗਈ ਹੈ।

ਹਾਲ ਦੀ ਘੜੀ ਭਾਰਤ ਵਿੱਚ ਐਕਟਿਵ ਕੇਸਾਂ ਦੀ ਗਿਣਤੀ 5 ਲੱਖ ਦੇ ਕਰੀਬ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link