11.61C Vancouver
ADS

Jul 21, 2022 3:51 PM - ANI

ਰਾਸ਼ਟਰਪਤੀ ਦੀ ਚੋਣ ਜਿੱਤੇ ਦ੍ਰੋਪਦੀ ਮੁਰਮੂ, ਪੀ. ਐੱਮ. ਨਰਿੰਦਰ ਮੋਦੀ ਨੇ ਮੁਲਾਕਾਤ ਕਰ ਦਿੱਤੀ ਵਧਾਈ

Share On
pm-modi-meets-droupadi-murmu-greets-her-on-being-elected-as-indias-15th-president
Prime Minister Narendra Modi and BJP president JP Nadda meet Droupadi Murmu (Photo : ANI)

ਭਾਰਤ ਵਿਚ ਘੱਟ ਗਿਣਤੀ ਭਾਈਚਾਰੇ ਨਾਲ ਤਾਲੁਕ ਰੱਖਣ ਵਾਲੀ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਦੇਸ਼ ਦੀ ਨਵੀਂ ਰਾਸ਼ਟਰਪਤੀ ਚੁਣੇ ਜਾ ਚੁੱਕੇ ਹਨ।

ਦ੍ਰੋਪਦੀ ਮੁਰਮੂ ਦੇਸ਼ ਦੇ ਆਦਿਵਾਸੀ ਭਾਈਚਾਰੇ ਤੋਂ ਪਹਿਲੀ ਰਾਸ਼ਟਰਪਤੀ ਅਤੇ ਭਾਰਤ ਦੀ ਦੂਜੀ ਮਹਿਲਾ ਰਾਸ਼ਟਰਪਤੀ ਬਣ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦ੍ਰੋਪਦੀ ਮੁਰਮੂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕਰਕੇ ਸ਼ੁਭਕਾਮਨਾਵਾਂ ਤੇ ਵਧਾਈਆਂ ਦਿੱਤੀਆਂ।

ਇਸ ਮੁਲਕਾਤ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ. ਪੀ. ਨੱਢਾ ਵੀ ਮੌਜੂਦ ਸਨ।

ਦ੍ਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਹੋਣਗੇ।

ਰਾਸ਼ਟਰਪਤੀ ਅਹੁਦੇ ਲਈ ਮੁਰਮੂ ਤੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਵਿਚਕਾਰ ਮੁਕਾਬਲਾ ਸੀ। ਐੱਨ. ਡੀ. ਏ. ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਦੇ ਓਡੀਸ਼ਾ ਵਿਚ ਪੈਂਦੇ ਪਿੰਡ ਰਾਇਰੰਗਪੁਰ ਵਿਚ ਖ਼ੁਸ਼ੀ ਦਾ ਮਾਹੌਲ ਉਮੜ ਆਇਆ ਹੈ। ਉੱਥੇ ਹੀ, ਮੁਰਮੂ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਦਿੱਲੀ ਵਿਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਵੱਡੀ ਭੀੜ ਦੇਖਣ ਨੂੰ ਮਿਲੀ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link