14.2C Vancouver
ADS

Oct 23, 2024 5:44 PM - Connect Newsroom

ਪ੍ਰਧਾਨ ਮੰਤਰੀ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਦੁਵੱਲੀ ਗੱਲਬਾਤ

Share On
pm-modi-president-xi-jinping-hold-bilateral-talks-after-5-years
“The two sides should strengthen communication and cooperation, properly handle divergences and differences, and realize each other’s development dreams,” President Xi Jinping said.(Photo: The Canadian Press)

ਰੂਸ ਦੇ ਕਜ਼ਾਨ ਸ਼ਹਿਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਪੰਜ ਸਾਲ ਬਾਅਦ ਬੁੱਧਵਾਰ ਨੂੰ ਇੱਕ ਬੈਠਕ ਵਿਚ ਗੱਲਬਾਤ ਹੋਈ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਸਰਹੱਦੀ ਵਿਵਾਦ ਨੂੰ ਜਲਦ ਤੋਂ ਜਲਦ ਸੁਲਝਾਉਣ, ਆਪਸੀ ਸਹਿਯੋਗ ਅਤੇ ਆਪਸੀ ਵਿਸ਼ਾਵਾਸ ਨੂੰ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਨੇ 50 ਮਿੰਟ ਤੱਕ ਗੱਲਬਾਤ ਕੀਤੀ।

ਇਸ ਬੈਠਕ ਵਿਚ ਪੀਐੱਮ ਮੋਦੀ ਦੇ ਨਾਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ।

ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਅਨੁਸਾਰ, ਇਸ ਮੁਲਾਕਾਤ ਵਿਚ ਦੋਵਾਂ ਨੇਤਾਵਾਂ ਨੇ ਐੱਲ. ਏ. ਸੀ. ਤੋਂ ਫੌਜਾਂ ਦੇ ਪਿੱਛੇ ਹਟਣ ਅਤੇ 2020 ਵਿੱਚ ਸ਼ੁਰੂ ਹੋਏ ਵਿਵਾਦ ਨੂੰ ਸੁਲਝਾਉਣ ਲਈ ਹੋਏ ਸਮਝੌਤੇ ਦਾ ਸਵਾਗਤ ਕੀਤਾ। 2020 ਵਿਚ ਗਲਵਾਨ ਘਾਟੀ ਵਿਚ ਦੋਹਾਂ ਦੇਸ਼ਾਂ ਦੀਆਂ ਫੌਜਾਂ ਦੀ ਝੜਪ ਤੋਂ ਬਾਅਦ ਪੀ.ਐਮ. ਮੋਦੀ ਅਤੇ ਸ਼ੀ ਜਿਨਪਿੰਗ ਦੀ ਇਹ ਪਹਿਲੀ ਦੁਵੱਲੀ ਮੁਲਾਕਾਤ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link