17.82C Vancouver
ADS

Jul 9, 2021 12:16 PM -

ਪੀਐੱਮ ਮੋਦੀ ਨੂੰ ਮਿਲੀ 'ਗੁਰੂ ਗੋਬਿੰਦ ਸਿੰਘ ਜੀ ਦੀ ਰਮਾਇਣ' ਦੀ ਪਹਿਲੀ ਕਾਪੀ

Share On
pm-modi-receives-first-copy-of-book-the-ramayana-of-shri-guru-gobind-singh-ji
PM Modi receives first copy of book 'The Ramayana of Shri Guru Gobind Singh Ji'

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅੱਜ ਸ਼ੁੱਕਰਵਾਰ ਨੂੰ ਸਵ. ਬਲਜੀਤ ਕੌਰ ਤੁਲਸੀ ਵੱਲੋਂ ਲਿਖੀ 'ਗੁਰੂ ਗੋਬਿੰਦ ਸਿੰਘ ਜੀ ਦੀ ਰਾਮਾਇਣ' ਕਿਤਾਬ ਦੀ ਪਹਿਲੀ ਕਾਪੀ ਭੇਟ ਕੀਤੀ ਗਈ।

ਰਾਜ ਸਭਾ ਦੇ ਐੱਮਪੀ ਕੇਟੀਐੱਸ ਤੁਲਸੀ ਨੇ ਆਪਣੀ ਧੀ ਜਪਨਾ ਤੁਲਸੀ ਅਤੇ ਪੋਤੀ ਮੁਕਤੀ ਤੁਲਸੀ ਦੇ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਹ ਕਿਤਾਬ ਭੇਟ ਕੀਤੀ।

ਇਸ ਮੌਕੇ ਭਾਰਤੀ ਸ਼ਾਸਤਰੀ ਨ੍ਰਤਿਕਾ, ਐੱਮਪੀ ਸੋਨਲ ਮਾਨਸਿੰਘ ਵੀ ਮੌਜੂਦ ਸਨ

ਪੀਐੱਮ ਮੋਦੀ ਨੇ ਟਵਿੱਟਰ 'ਤੇ ਆਖਿਆ ਕਿ ਇਹ ਕਿਤਾਬ ਇੰਦਰ ਗਾਂਧੀ ਨੈਸ਼ਨਲ ਸੈਂਟਰ ਫਾਰ ਦ ਆਰਟਸ (ਆਈਜੀਐੱਨਸੀਏ) ਨੇ ਛਾਪੀ ਹੈ।

ਪੀਐੱਮ ਮੋਦੀ ਨੇ ਟਵੀਟ ਕੀਤਾ,"ਸਵ. ਬਲਜੀਤ ਕੌਰ ਤੁਲਸੀ ਵੱਲੋਂ ਲਿਖੀ 'ਗੁਰੂ ਗੋਬਿੰਦ ਸਿੰਘ ਜੀ ਦੀ ਰਾਮਾਇਣ' ਕਿਤਾਬ ਦੀ ਪਹਿਲੀ ਕਾਪੀ ਮੈਨੂੰ ਮਿਲੀ ਹੈ, ਜੋ ਮਸ਼ਹੂਰ ਵਕੀਲ ਸ਼੍ਰੀ ਕੇਟੀਐੱਸ ਤੁਲਸੀ ਜੀ ਦੀ ਮਾਤਾ ਜੀ ਸਨ। ਕਿਤਾਬ ਇੰਦਰ ਗਾਂਧੀ ਨੈਸ਼ਨਲ ਸੈਂਟਰ ਫਾਰ ਦ ਆਰਟਸ (ਆਈਜੀਐੱਨਸੀਏ) ਨੇ ਛਾਪੀ ਹੈ।"

ਪੀਐੱਮ ਮੋਦੀ ਵੱਲੋਂ ਕੇਟੀਐੱਸ ਤੁਲਸੀ ਵੱਲੋਂ ਗਾਈ ਗੁਰਬਾਣੀ ਦੀ ਆਡੀਓ ਵੀ ਸਾਂਝੀ ਕੀਤੀ ਗਈ।

"ਗੱਲਬਾਤ ਦੌਰਾਨ ਵਿਦਵਾਨ ਸ਼੍ਰੀ ਕੇਟੀਐੱਸ ਤੁਲਸੀ ਜੀ ਨੇ ਸਿੱਖੀ ਸਿਧਾਂਤਾਂ ਦੀ ਗੱਲ ਕੀਤੀ ਅਤੇ ਗੁਰਬਾਣੀ ਸ਼ਬਦ ਵੀ ਗਾਇਨ ਕੀਤਾ। ਮੈਂ ਉਨ੍ਹਾਂ ਦੇ ਇਸ ਭਾਵ ਤੋਂ ਪ੍ਰਭਾਵਿਤ ਹੋਇਆ ਹਾਂ,"ਪ੍ਰਧਾਨ ਮੰਤਰੀ ਨੇ ਆਖਿਆ।

ਦੱਸਣਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਮਨੁੱਖੀ ਰੂਪ ਵਿੱਚ ਦਸਵੇਂ ਗੁਰੂ ਸਨ, ਜਿਹਨਾਂ ਦਾ ਜਨਮ ਬਿਹਾਰ ਦੇ ਪਟਨਾ ਸਾਹਿਬ ਵਿਖੇ,ਗੋਬਿੰਦ ਰਾਏ ਦੇ ਤੌਰ 'ਤੇ ਹੋਇਆ ਸੀ।

ਨੌਂ ਸਾਲਾਂ ਦੀ ਉਮਰ ਵਿੱਚ ਉਨ੍ਹਾਂ ਨੂੰ ਨੌਵੇਂ ਗੁਰੂ, ਗੁਰੂ ਤੇਗ਼ ਬਹਾਦਰ ਜੀ ਦੇ ਸ਼ਹਾਦਤ ਤੋਂ ਬਾਅਦ 'ਗੁਰ ਗੱਦੀ' ਮਿਲੀ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link