Feb 7, 2025 9:04 PM - Connect Newsroom

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਤੋਂ 13 ਫਰਵਰੀ ਤੱਕ ਅਮਰੀਕਾ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਨ੍ਹਾਂ ਦੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਵੀ ਮੁਲਾਕਾਤ ਹੋਵੇਗੀ। ਪੀਐੱਮ ਮੋਦੀ ਦਾ ਇਹ ਦੌਰਾ ਉਦੋਂ ਹੋ ਰਿਹਾ ਜਦੋਂ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਹੱਥਕੜੀਆਂ ਅਤੇ ਬੇੜੀਆਂ ਲਗਾ ਕੇ ਡਿਪੋਰਟ ਕੀਤਾ ਹੈ।
ਉਨ੍ਹਾਂ ਦੇ ਅਮਰੀਕਾ ਦੌਰੇ ਦੀ ਪੁਸ਼ਟੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸ਼ੁੱਕਰਵਾਰ ਨੂੰ ਕੀਤੀ। 20 ਜਨਵਰੀ ਨੂੰ ਡੋਨਲਡ ਟਰੰਪ ਵਲੋਂ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਇਹ ਪੀ ਐੱਮ ਮੋਦੀ ਦਾ ਪਹਿਲਾ ਅਮਰੀਕਾ ਦੌਰਾ ਹੋਵੇਗਾ।
ਮੋਦੀ 10 ਤੋਂ 12 ਫਰਵਰੀ ਤੱਕ ਫਰਾਂਸ ਦੀ ਯਾਤਰਾ ਤੋਂ ਬਾਅਦ ਅਮਰੀਕਾ ਦੀ ਯਾਤਰਾ ਕਰਨਗੇ, ਪੈਰਿਸ ਵਿਚ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ ਐਕਸ਼ਨ ਸੰਮੇਲਨ ਵਿਚ ਹਿੱਸਾ ਲੈਣਗੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਇਸ ਬੈਠਕ ਵਿਚ ਸ਼ਿਰਕਤ ਕਰਨਗੇ। ਟਰੂਡੋ ਸ਼ਨੀਵਾਰ ਤੋਂ ਪੈਰਿਸ ਅਤੇ ਬ੍ਰਸੇਲਜ਼ ਦੇ ਪੰਜ ਦਿਨਾਂ ਦੌਰੇ ’ਤੇ ਜਾਣਗੇ।




