17.3C Vancouver
ADS

Jun 27, 2022 6:10 PM - ANI

ਪ੍ਰਧਾਨ ਮੰਤਰੀ ਮੋਦੀ ਤੇ ਪੀ. ਐੱਮ. ਟਰੂਡੋ ਵਿਚਾਲੇ ਮੁਲਾਕਾਤ, ਦੁਵੱਲੇ ਸਬੰਧਾਂ ਨੂੰ ਮਜਬੂਤ ਕਰਨ 'ਤੇ ਦਿੱਤਾ ਜ਼ੋਰ

Share On
pm-modi-trudeau-take-stock-of-india-canada-ties-at-g7
PM Modi met with his Canadian counterpart Justin Trudeau on Monday (Photo : ANI)

ਜਰਮਨੀ ਵਿਚ ਜੀ-7 ਸੰਮੇਲਨ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪੀ. ਐੱਮ. ਜਸਟਿਨ ਟਰੂਡੋ ਨੇ ਮੁਲਾਕਾਤ ਦੌਰਾਨ ਭਾਰਤ-ਕੈਨੇਡਾ ਦੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੰਦੇ ਹੋਏ ਵਪਾਰਕ ਅਤੇ ਆਰਥਿਕ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਲਈ ਸਹਿਮਤੀ ਪ੍ਰਗਟਾਈ ਹੈ।

ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿਚ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਕਾਰ ਸਕਲੋਸ ਏਲਮਾਉ ਵਿਖੇ ਮੁਲਾਕਾਤ ਕਾਫ਼ੀ ਚੰਗੀ ਰਹੀ। ਦੋਵੇਂ ਨੇਤਾਵਾਂ ਨੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ ਅਤੇ ਵਪਾਰਕ ਤੇ ਆਰਥਿਕ ਸਬੰਧਾਂ ਨੂੰ ਵਧਾਉਣ, ਸੁਰੱਖਿਆ ਤੇ ਅੱਤਵਾਦ ਖਿਲਾਫ਼ ਸਹਿਯੋਗ ਲਈ ਸਹਿਮਤੀ ਪ੍ਰਗਟਾਈ।

ਗੌਰਤਲਬ ਹੈ ਕਿ ਨਵੀਂ ਦਿੱਲੀ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਪੱਖ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਟਿੱਪਣੀ ਨੂੰ ਲੈ ਕੇ ਕੂਟਨੀਤਕ ਨਾਰਾਜ਼ਗੀ ਜਤਾਉਣ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ।

ਭਾਰਤ ਨੇ ਇਹ ਮਾਮਲਾ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਅਤੇ ਕਿਹਾ ਸੀ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਾ-ਸਵੀਕਾਰਯੋਗ ਹੈ ਅਤੇ ਇਸ ਨਾਲ ਦੁਵੱਲੇ ਸਬੰਧਾਂ ਨੂੰ ਨੁਕਸਾਨ ਹੋਵੇਗਾ। ਟਰੂਡੋ ਦੀ 2018 ਦੀ ਭਾਰਤ ਫੇਰੀ ਤੋਂ ਬਾਅਦ ਵੀ ਇਹ ਪਹਿਲੀ ਮੁਲਾਕਾਤ ਹੈ।

Latest news

cra-cutting-up-to-280-permanent-jobs-in-response-to-fiscal-constraints
Punjabi

ਕੈਨੇਡਾ ਰੈਵੇਨਿਊ ਏਜੰਸੀ 280 ਪੱਕੇ ਕਰਮਚਾਰੀ ਕੱਢੇਗੀ ਨੌਕਰੀ ਤੋਂ

ਕੈਨੇਡਾ ਰੈਵੇਨਿਊ ਏਜੰਸੀ ਨੇ ਮਾਲੀ ਹਾਲਤ ਤੰਗ ਹੋਣ ਵਿਚਕਾਰ 280 ਪੱਕੇ ਕਰਮਚਾਰੀਆਂ ਨੂੰ ਨੌਕਰੀਓਂ ਕੱਢਣ ਦਾ ਫੈਸਲਾ ਕੀਤਾ ਹੈ। ਇਸ ਛਾਂਟੀ ਦਾ ਪ੍ਰਭਾਵ ਕੈਨੇਡਾ ਰੈਵੇਨਿਊ ਏਜੰਸੀ ਦੀਆਂ ਸਾਰੀਆਂ ਸ਼ਾਖਾਵਾਂ 'ਤੇ ਪਵੇਗਾ ਪਰ ਮੁੱਖ ਰੂਪ ਤੋਂ ਇਹ ਕਟੌਤੀ ਕੌਮੀ ਰਾਜਧਾਨੀ ਖੇਤਰ ਵਿਚ ਕੀਤੀ ਜਾ ਰਹੀ ਹੈ।
new-federal-energy-minister-tells-oil-and-gas-executives-it-was-some-for-quick-wins
Punjabi

ਕੈਨੇਡਾ ਦੇ ਨਵੇਂ ਐਨਰਜੀ ਮੰਤਰੀ ਨੇ ਤੇਲ ਅਤੇ ਗੈਸ ਅਧਿਕਾਰੀਆਂ ਨਾਲ ਕੈਲਗਰੀ ਵਿਚ ਕੀਤੀ ਮੁਲਾਕਾਤ

ਕੈਨੇਡਾ ਦੇ ਨਵੇਂ ਐਨਰਜੀ ਮੰਤਰੀ ਅੱਜ ਕੈਲਗਰੀ ਵਿਚ ਸਨ ਅਤੇ ਉਨ੍ਹਾਂ ਨੇ ਤੇਲ ਅਤੇ ਗੈਸ ਐਗਜ਼ੀਕਿਊਟਿਵ ਨਾਲ ਔਟਵਾ ਦੀਆਂ ਯੋਜਨਾਵਾਂ ਬਾਰੇ ਗੱਲ ਕੀਤੀ। ਕੈਲਗਰੀ ਚੈਂਬਰ ਆਫ ਕਾਮਰਸ ਈਵੈਂਟ ਦੌਰਾਨ ਟਿਮ ਹਾਜਸਨ ਨੇ ਕਿਹਾ ਕਿ ਹੁਣ ਇਹ ਸਮਾਂ ਆ ਗਿਆ ਹੈ ਕਿ ਕੈਨੇਡਾ ਅਤੇ ਐਨਰਜੀ ਸੈਕਟਰ ਜਲਦੀ ਨਾਲ ਕੰਮ ਕਰਨ।
india-and-pakistan-extend-closure-of-air-space-till-june-24
Punjabi

ਭਾਰਤ ਅਤੇ ਪਾਕਿਸਤਾਨ ਵੱਲੋਂ ਏਅਰਸਪੇਸ ਨੂੰ 24 ਜੂਨ ਤੱਕ ਬੰਦ ਰੱਖਣ ਦਾ ਐਲਾਨ

ਪਾਕਿਸਤਾਨ ਅਤੇ ਭਾਰਤ ਵਿਚਕਾਰ ਤਣਾਅ ਜਾਰੀ ਹੈ, ਦੋਵੇਂ ਮੁਲਕਾਂ ਨੇ ਇੱਕ-ਦੂਜੇ ਦੇ ਜਹਾਜ਼ਾਂ ਲਈ ਏਅਰਸਪੇਸ ਨੂੰ ਬੰਦ ਰੱਖਣ ਦੀ ਤਾਰੀਖ਼ ਅੱਗੇ ਹੋਰ ਵਧਾ ਦਿੱਤੀ ਹੈ। ਪਾਕਿਸਤਾਨ ਏਅਰਪੋਰਟ ਅਥਾਰਟੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਭਾਰਤ ਨਾਲ ਹਾਲ ਹੀ ਵਿਚ ਹੋਏ ਤਣਾਅ ਵਿਚਕਾਰ ਭਾਰਤੀ ਏਅਰਲਾਈਨਾਂ 'ਤੇ ਹਵਾਈ ਖੇਤਰ ਦੀ ਪਾਬੰਦੀ 24 ਜੂਨ ਤੱਕ ਵਧਾ ਦਿੱਤੀ ਗਈ ਹੈ।
12-people-injured-in-stabbing-at-hamburg-train-station-authorities-say
Punjabi

ਜਰਮਨੀ 'ਚ ਰੇਲਵੇ ਸਟੇਸ਼ਨ 'ਤੇ ਕੀਤੇ ਗਏ ਚਾਕੂ ਹਮਲੇ 'ਚ 12 ਲੋਕ ਜ਼ਖ਼ਮੀ

ਜਰਮਨੀ ਦੇ ਸ਼ਹਿਰ ਹੈਮਬਰਗ ਦੇ ਮੁੱਖ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਕੀਤੇ ਗਏ ਹਮਲੇ ਵਿਚ 12 ਲੋਕ ਜ਼ਖਮੀ ਹੋਏ ਹਨ। ਲੋਕਲ ਮੀਡੀਆ ਰਿਪੋਰਟਸ ਵਿਚ ਕਿਹਾ ਗਿਆ ਹੈ ਕਿ ਪੀੜਤਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ, ਜਦੋਂ ਕਿ ਤਿੰਨ ਹੋਰ ਦੀ ਸਥਿਤੀ ਨਾਜ਼ੁਕ ਹੈ। ਪੁਲਿਸ ਨੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ।
federal-judge-blocks-trump-administration-from-barring-foreign-student-enrollment-at-harvard
Punjabi

ਅਮਰੀਕੀ ਅਦਾਲਤ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਟਰੰਪ ਦੀ ਨੀਤੀ ਕੁਝ ਸਮੇਂ ਲਈ ਰੋਕੀ

ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ ਨੇ ਸੈਂਕੜੇ ਕੈਨੇਡੀਅਨਾਂ ਸਮੇਤ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ 'ਤੇ ਪਾਬੰਦੀ ਨੂੰ ਲੈ ਕੇ ਟਰੰਪ ਸਰਕਾਰ ਨੂੰ ਬੋਸਟਨ ਦੀ ਫੈਡਰਲ ਕੋਰਟ ਵਿਚ ਕਾਨੂੰਨੀ ਚੁਣੌਤੀ ਦਿੱਤੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਵ੍ਹਾਈਟ ਹਾਊਸ ਨੇ ਆਪਣੀਆਂ ਰਾਜਨੀਤਕ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਉਸ ਨੂੰ ਗੈਰ-ਸੰਵਿਧਾਨਕ ਤੌਰ 'ਤੇ ਨਿਸ਼ਾਨਾ ਬਣਾਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link