19.36C Vancouver
ADS

Jul 11, 2025 12:24 PM - The Canadian Press

ਟਰੰਪ ਦੀਆਂ ਧਮਕੀਆਂ ਦੇ ਮੱਦੇਨਜ਼ਰ ਅਸੀਂ ਆਪਣੇ ਕਾਮਿਆਂ ਤੇ ਕਾਰੋਬਾਰਾਂ ਦੀ ਰੱਖਿਆ ਬਣਾਵਾਂਗੇ ਯਕੀਨੀ: ਮਾਰਕ ਕਾਰਨੀ

Share On
pm-says-ottawa-will-defend-workers-and-businesses-following-latest-u-s-trade-threats
In a post on social media, Carney says Canada will continue to work to secure a trade deal with the U.S. by a revised deadline of Aug. 1.(Photo - The Canadian Press)

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਇਕ ਅਗਸਤ ਤੋਂ 35 ਫ਼ੀਸਦੀ ਟੈਰਿਫ ਲਗਾਉਣ ਦੀ ਜੋ ਧਮਕੀ ਦਿੱਤੀ ਗਈ ਹੈ ਉਸ ਦੇ ਮੱਦੇਨਜ਼ਰ ਅਸੀਂ ਆਪਣੇ ਕਾਮਿਆਂ ਅਤੇ ਕਾਰੋਬਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵਾਂਗੇ। ਸੋਸ਼ਲ ਮੀਡੀਆ ਵਿੱਚ ਪਾਈ ਇਸ ਪੋਸਟ 'ਚ ਕਾਰਨੀ ਨੇ ਕਿਹਾ ਕਿ ਕੈਨੇਡਾ ਅਮਰੀਕਾ ਨਾਲ ਕਿਸੇ ਵੀ ਤਰ੍ਹਾਂ ਨਾਲ ਵਪਾਰਕ ਸੌਦੇ ਵਿੱਚ ਆਪਣੇ ਹਿੱਤਾਂ ਦੀ ਸੁਰੱਖਿਆ ਨੂੰ ਤਰਜ਼ੀਹ ਦੇਵਾਂਗਾ।

ਇਸ ਤੋਂ ਪਹਿਲਾਂ ਡੋਨਲਡ ਟਰੰਪ ਨੇ 1 ਅਗਸਤ ਤੋਂ 35 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦਿੰਦਿਆਂ ਮਾਰਕ ਕਾਰਨੀ ਨੂੰ ਇਕ ਪੱਤਰ ਲਿਖਿਆ। ਟਰੂਥ ਸੋਸ਼ਲ 'ਤੇ ਸਾਂਝਾ ਕੀਤੇ ਇਸ ਪੱਤਰ 'ਚ ਟਰੰਪ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇ ਕੈਨੇਡਾ ਆਪਣੇ ਜਵਾਬੀ ਟੈਰਿਫ ਨੂੰ ਵਧਾਉਂਦਾ ਹੈ ਤਾਂ ਜਿੰਨਾ ਉਹ ਇਸ ਵਿਚ ਵਾਧਾ ਕਰੇਗਾ ਉਨਾਂ ਹੀ 35 ਫੀਸਦੀ ਟੈਰਿਫ ਵਿਚ ਹੋਰ ਜੋੜ ਦਿੱਤਾ ਜਾਵੇਗਾ।

ਟਰੰਪ ਨੇ ਕੈਨੇਡੀਅਨ ਇੰਪੋਰਟ 'ਤੇ ਟੈਰਿਫ ਲਗਾਉਣ ਦੀ ਵਜ੍ਹਾ ਸਰਹੱਦ ਪਾਰੋਂ ਫੈਂਟਾਨਿਲ ਦੀ ਤਸਕਰੀ ਨੂੰ ਦੱਸਿਆ,ਉਨ੍ਹਾਂ ਕਿਹਾ ਕਿ ਜੇ ਕੈਨੇਡਾ ਫੈਂਟਾਨਿਲ ਦੀ ਤਸਕਰੀ ਨੂੰ ਰੋਕਣ ਲਈ ਸਾਡੇ ਨਾਲ ਕੰਮ ਕਰਦਾ ਹੈ ਤਾਂ ਅਸੀਂ ਕੈਨੇਡਾ ਨਾਲ ਸਬੰਧਾਂ ਦੇ ਆਧਾਰ 'ਤੇ ਟੈਰਿਫ ਨੂੰ ਘੱਟ ਕਰਨ ਜਾਂ ਵਧਾਉਣ ਦਾ ਵਿਚਾਰ ਕਰ ਸਕਦੇ ਹਾਂ।

ਉਥੇ ਹੀ,ਪੀ. ਐੱਮ.ਕਾਰਨੀ ਨੇ ਕਿਹਾ ਕਿ ਕੈਨੇਡਾ ਨੇ ਫੈਂਟਾਨਿਲ ਸੰਕਟ ਨੂੰ ਰੋਕਣ ਲਈ ਮਹੱਤਵਪੂਰਨ ਤਰੱਕੀ ਕੀਤੀ ਹੈ ਅਤੇ ਅਸੀਂ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਤਹਿਤ 1 ਅਗਸਤ ਤੱਕ ਨਵੇਂ ਸਮਝੌਤੇ 'ਤੇ ਪਹੁੰਚਣ ਲਈ ਕੰਮ ਕਰਾਂਗੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link