12.62C Vancouver
ADS

Sep 11, 2024 6:53 PM - The Canadian Press

ਪ੍ਰਧਾਨ ਮੰਤਰੀ ਟਰੂਡੋ ਤੇ ਉਨ੍ਹਾਂ ਦੇ ਕਰੀਬ ਮੈਂਬਰਸ ਫਿਰ ਤੋਂ ਵਿਦੇਸ਼ੀ ਦਖ਼ਲ ਅੰਦਾਜ਼ੀ ਕਮਿਸ਼ਨ ਸਾਹਮਣੇ ਹੋਣਗੇ ਪੇਸ਼

Share On
pm-senior-security-officials-slated-to-return-to-foreign-interference-inquiry
Trudeau and key government officials took part in the commission's initial hearings earlier this year on allegations of foreign interference in the 2019 and 2021 federal elections.(Photo: The Canadian Press)

ਕੈਨੇਡਾ ਦੇ ਮਾਮਲਿਆਂ ਵਿਚ ਵਿਦੇਸ਼ੀ ਦਖ਼ਲ ਦੀ ਜਾਂਚ ਕਰ ਰਹੇ ਕਮਿਸ਼ਨ ਵਲੋਂ ਜਲਦ ਹੀ ਇਸ ਦਾ ਦੂਜਾ ਫੇਜ਼ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਹਫ਼ਤਿਆਂ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਕਰੀਬ ਮੈਂਬਰਸ ਫਿਰ ਤੋਂ ਵਿਦੇਸ਼ੀ ਦਖ਼ਲ ਅੰਦਾਜ਼ੀ ਕਮਿਸ਼ਨ ਸਾਹਮਣੇ ਪੇਸ਼ ਹੋਣਗੇ।

ਇਸ ਤੋਂ ਪਹਿਲਾਂ ਸਾਲ ਦੇ ਸ਼ੁਰੂ ਵਿਚ ਜਾਂਚ ਦੇ ਪਹਿਲੇ ਫੇਜ਼ ਵਿਚ ਟਰੂਡੋ ਅਤੇ ਪ੍ਰਮੁੱਖ ਸਰਕਾਰੀ ਅਧਿਕਾਰੀਆਂ ਨੇ 2019 ਤੇ 2021 ਦੀਆਂ ਫੈਡਰਲ ਚੋਣਾਂ ਵਿਚ ਵਿਦੇਸ਼ੀ ਦਖ਼ਲ ਦੇ ਆਰੋਪਾਂ ਦੇ ਸਬੰਧ ਵਿਚ ਸੰਘੀ ਜਾਂਚ ਵਿਚ ਹਿੱਸਾ ਲਿਆ ਸੀ ਅਤੇ ਮਈ ਵਿਚ ਕਮਿਸ਼ਨਰ ਮੈਰੀ-ਜੋਸੀ ਹੋਗ ਵਲੋਂ ਜਾਰੀ ਕੀਤੀ ਗਈ ਅੰਤਰਿਮ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਵਿਦੇਸ਼ੀ ਦਖ਼ਲ ਵਿਚ ਚੀਨ ਦੀ ਭੂਮਿਕਾ ਪ੍ਰਮੁੱਖ ਸੀ ਪਰ ਇਸ ਨਾਲ ਚੋਣ ਨਤੀਜਿਆਂ ’ਤੇ ਕੋਈ ਪ੍ਰਭਾਵ ਨਹੀਂ ਪਿਆ।

ਹਾਲਾਂਕਿ, ਰਿਪੋਰਟ ਵਿਚ ਇਹ ਵੀ ਕਿਹਾ ਗਿਆ ਸੀ ਕਿ ਕੁਝ ਹਲਕਿਆਂ ਵਿਚ ਬਾਹਰੀ ਦਖ਼ਲ ਕਾਰਨ ਨਤੀਜੇ ਪ੍ਰਭਾਵਿਤ ਹੋਏ ਪਰ ਇਹ ਯਕੀਨੀ ਤੌਰ ’ਤੇ ਨਹੀਂ ਕਿਹਾ ਜਾ ਸਕਦਾ। ਹੁਣ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਦੂਜਾ ਫੇਜ਼ ਵਿਦੇਸ਼ੀ ਦਖ਼ਲ ਦਾ ਮੁਕਾਬਲਾ ਕਰਨ ਤੇ ਇਸ ਦਾ ਪਤਾ ਲਗਾਉਣ ਦੀ ਫੈਡਰਲ ਏਜੰਸੀ ਦੀ ਸਮਰਥਾ ’ਤੇ ਫੋਕਸ ਹੋਵੇਗਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link