13C Vancouver
ADS

Apr 20, 2021 10:38 PM -

ਕੈਨੇਡਾ 'ਚ ਹੋਟਲ ਕੁਆਰੰਟੀਨ ਨਿਯਮਾਂ 'ਚ ਵਾਧਾ; ਟਰੂਡੋ ਤੇ ਫ੍ਰੀਲੈਂਡ ਵੈਕਸੀਨ ਹਾਸਿਲ ਕਰਨ ਲਈ ਉਤਸ਼ਾਹਿਤ

Share On
pm-trudeau-and-deputy-pm-both-say-they-are-seeking-appointments-at-a-pharmacy-to-get-vaccinated
Prime Minister Justin Trudeau looks on as Deputy Prime Minister and Finance Minister Chrystia Freeland responds to a question during a news conference on Parliament Hill in Ottawa, Tuesday, Aug. 18, 2020. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਕਹਿਣਾ ਹੈ ਕਿ ਉਹ ਫਾਰਮੇਸੀ 'ਤੇ ਅਪਾਇੰਟਮੈਂਟ ਹਾਸਿਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਦੀ ਡੋਜ਼ ਹਾਸਿਲ ਹੋ ਸਕੇ।

ਟਰੂਡੋ ਦੀ ਉਮਰ 49 ਸਾਲ ਹੈ ਅਤੇ ਫ੍ਰੀਲੈਂਡ ਦੀ ਉਮਰ 52 ਸਾਲ ਹੈ।

ਔਂਟੈਰੀਓ 'ਚ ਕੋਵਿਡ-19 ਵੈਕਸੀਨ ਹਾਸਿਲ ਕਰਨ ਲਈ 40 ਸਾਲ ਤੋਂ ਵਧੇਰੀ ਉਮਰ ਦੇ ਲੋਕ ਐਲੀਜੀਬਲ ਹੋ ਗਏ ਹਨ, ਜਿਸ ਤੋਂ ਬਾਅਦ ਹੁਣ ਟਰੂਡੋ ਅਤੇ ਫ੍ਰੀਲੈਂਡ ਉਸ ਸੂਚੀ 'ਚ ਆ ਗਏ ਹਨ, ਜਿੰਨਾ ਨੂੰ ਵੈਕਸੀਨ ਹਾਸਿਲ ਹੋ ਸਕਦੀ ਹੈ।

ਟਰੂਡੋ ਨੇ ਕਿਹਾ ਕਿ ਉਹ ਵੈਕਸੀਨ ਹਾਸਿਲ ਕਰਨ ਲਈ ਉਤਸ਼ਾਹਿਤ ਹਨ ਪਰ ਫਿਲਹਾਲ ਉਹ ਇਸ ਨੂੰ ਹਾਸਿਲ ਕਰਨ ਦੇ ਸਮੇਂ ਬਾਰੇ ਪਤਾ ਨਹੀਂ ਕਰ ਸਕੇ ਹਨ।

ਉਧਰ ਫ੍ਰੀਲੈਂਡ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਉਨ੍ਹਾਂ ਦੇ ਬੱਚੇ ਅਪਾਇੰਟਮੈਂਟ ਹਾਸਿਲ ਕਰਨ ਲਈ ਔਨਲਾਈਨ ਕੋਸ਼ਿਸ਼ ਕਰ ਰਹੇ ਹਨ ਅਤੇ ਉਹ ਵੇਟਲਿਸਟ 'ਤੇ ਹਨ।

ਹੋਟਲ ਕੁਆਰੰਟੀਨ ਦੇ ਨਿਯਮ ਮਈ ਤਕ ਰਹਿਣਗੇ ਲਾਗੂ

ਫੈਡਰਲ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਕਰ ਕੇ ਆ ਰਹੇ ਹਵਾਈ ਯਾਤਰੀਆਂ ਲਈ ਹੋਟਲ ਕੁਆਰੰਟੀਨ ਦੇ ਨਿਯਮਾਂ ਦੀ ਸਮੇਂ-ਸੀਮਾ ਨੂੰ ਵਧਾ ਦਿੱਤਾ ਹੈ।

ਹੁਣ ਇਹ ਨਿਯਮ 21 ਮਈ ਤਕ ਲਾਗੂ ਰਹਿਣਗੇ। ਅੰਤਰਰਾਸ਼ਟਰੀ ਯਾਤਰਾ ਕਰ ਕੇ ਆ ਰਹੇ ਸਾਰੇ ਹਵਾਈ ਯਾਤਰੀਆਂ ਨੂੰ ਕਿਸੇ ਡਾਇਜ਼ਗਨੇਟਿਡ ਹੋਟਲ 'ਚ 3 ਦਿਨ ਲਈ ਕੁਆਰੰਟੀਨ ਕਰਨਾ ਜ਼ਰੂਰੀ ਹੈ, ਜਦ ਤਕ ਕਿ ਉਨ੍ਹਾਂ ਦੇ ਕੋਵਿਡ-19 ਟੈਸਟ ਨਤੀਜੇ ਨੈਗੇਟਿਵ ਨਾ ਆ ਜਾਣ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link