9.68C Vancouver
ADS

Mar 7, 2022 8:16 PM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ ਰੂਸ ਦੇ 10 ਹੋਰ ਪੌਲੀਟੀਕਲ ਤੇ ਬਿਜ਼ਨਸ ਲੀਡਰਾਂ 'ਤੇ ਸੈਂਕਸ਼ਨਸ ਐਲਾਨੇ

Share On
pm-trudeau-announces-sanctions-against-10-more-russian-political-and-business-leaders
Prime Minister Justin Trudeau has announced sanctions against 10 more Russian political and business leaders. (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸ ਦੇ 10 ਹੋਰ ਪੌਲੀਟੀਕਲ ਅਤੇ ਬਿਜਨਸ ਲੀਡਰਾਂ 'ਤੇ ਸੈਂਕਸ਼ਨਸ ਲਗਾ ਦਿੱਤੀਆਂ ਹਨ।

ਲੰਡਨ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਨਿਊਜ ਕਾਨਫਰੰਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਘੇਰਿਆ।

ਉਨ੍ਹਾਂ ਕਿਹਾ ਕਿ ਜੇਲ੍ਹ 'ਚ ਬੰਦ ਰੂਸ ਦੇ ਮੁੱਖ ਵਿਰੋਧੀ ਮੰਨੇ ਜਾਣ ਵਾਲੇ ਰੂਸ ਦੇ ਲੀਡਰ ਅਲੈਕਸੀ ਨਾਵਾਲਨੀ ਨੇ ਇਨ੍ਹਾਂ 10 ਲੋਕਾਂ ਨੂੰ ਆਈਡੈਂਟੀਫਾਈ ਕੀਤਾ ਹੈ।

ਟਰੂਡੋ ਦੇ ਨਾਲ ਇਸ ਨਿਊਜ ਕਾਨਫਰੰਸ 'ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅਤੇ ਡੱਚ ਪ੍ਰਧਾਨ ਮੰਤਰੀ ਮਾਰਕ ਰੂਟਾ ਵੀ ਮੌਜੂਦ ਸਨ।

ਦੋਵਾਂ ਲੀਡਰਾਂ ਨੇ ਮੰਨਿਆ ਕਿ ਰੂਸ ਦੇ ਐਕਸ਼ਨ ਅਤੇ ਵਿਸ਼ਵ ਭਰ 'ਚ ਵਧਦੀ ਅਸਥਿਰਤਾ ਦੇ ਕਾਰਨ ਡਿਫੈਂਸ 'ਤੇ ਖਰਚੇ ਵਧਾਉਣ ਦੀ ਲੋੜ ਹੈ।

ਟਰੂਡੋ ਨੇ ਇਹ ਨਹੀਂ ਦੱਸਿਆ ਕਿ ਇਸ ਦਾ ਅਰਥ, ਨੈਟੋ ਦੇ ਮੈਂਬਰ ਦੇਸ਼ਾਂ ਵੱਲੋਂ ਆਪਣੀ ਜੀ.ਡੀ.ਪੀ. ਦਾ 2% ਡਿਫੈਂਸ ਦੇ ਖਰਚਿਆਂ 'ਤੇ ਲਗਾਉਣ ਦੇ ਟੀਚੇ ਲਈ ਕੈਨੇਡਾ ਤਿਆਰ ਹੋਵੇਗਾ ਜਾਂ ਨਹੀਂ।

Latest news

no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link