14.2C Vancouver
ADS

Jun 5, 2020 8:36 PM -

ਪ੍ਰਧਾਨ ਮੰਤਰੀ ਟਰੂਡੋ ਨੇ ਔਟਵਾ 'ਚ ਨਸਲਵਾਦ ਵਿਰੋਧ ਪ੍ਰਦਰਸ਼ਨ 'ਚ ਭਰੀ ਹਾਜ਼ਰੀ

Share On
pm-trudeau-attends-anti-racism-rally-and-takes-a-public-knee-in-solidarity-with-demonstrators
As protests over the deaths of black people during encounters with police have roiled the U.S. and Canada, many supporters are eager to take a stand, but run the risk of crowding out black activists on the front lines of the movement. Demonstrators take part in a rally protesting the death of Regis Korchinski-Paquet in downtown Toronto, Saturday May 30, 2020. Thousands of protesters took to the streets to rally in the aftermath of high-profile, police-involved deaths in both Canada and the United States. THE CANADIAN PRESS/Chris Young

ਔਟਵਾ 'ਚ ਜਾਰੀ 'ਬਲੈਕ ਲਾਈਵਜ਼ ਮੈਟਰ' (Black Lives Matter) ਮੁਹਿੰਮ ਦੇ ਸਹਿਯੋਗ 'ਚ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਪਹੁੰਚੇ।

ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਨਸਲਵਾਦ, ਅਤੇ ਪੁਲਿਸ ਸੰਬੰਧੀ ਬੇਰਹਿਮੀ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

ਜਦ ਟਰੂਡੋ ਇਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਪਹੁੰਚੇ ਤਾਂ ਉਸ ਸਮੇਂ, No Justice No Peace ਜਿਹੇ ਨਾਅਰੇ ਲੱਗ ਰਹੇ ਸਨ।

ਜਦ ਪ੍ਰਦਰਸ਼ਨਕਾਰੀਆਂ ਨੇ ਇੱਕ ਗੋਡੇ 'ਤੇ ਝੁਕ ਕੇ ਇਸ ਮੁਹਿੰਮ, ਪ੍ਰਦਰਸ਼ਨ ਅਤੇ ਜਾਰਜ ਫਲਾਇਡ ਲਈ ਆਪਣਾ ਸਹਿਯੋਗ ਦਰਸ਼ਾਉਣ ਦੀ ਪ੍ਰਕਿਰਿਆ ਕੀਤੀ, ਤਾਂ ਪ੍ਰਧਾਨ ਮੰਤਰੀ ਟਰੂਡੋ ਵੀ ਇਸ ਦੇ ਵਿੱਚ ਸ਼ਾਮਿਲ ਹੋਏ।

ਪ੍ਰਦਰਸ਼ਨ ਦੌਰਾਨ 8 ਮਿੰਟ 46 ਸੈਕਿੰਡਸ ਦਾ ਮੌਨ ਰੱਖਿਆ ਗਿਆ, ਜਿਸ ਦੌਰਾਨ ਪ੍ਰਧਾਨ ਮੰਤਰੀ ਵੀ ਸਾਰੇ ਪ੍ਰਦਰਸ਼ਨਕਾਰੀਆਂ ਨਾਲ ਇੱਕ ਗੋਡੇ 'ਤੇ ਬੈਠ, ਮੌਨ ਦੇ ਵਿੱਚ ਸ਼ਾਮਿਲ ਹੋਏ।

ਟਰੂਡੋ ਨੇ, ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰਦੇ ਕੁਝ ਲੋਕਾਂ ਦੀ ਟਿੱਪਣੀਆਂ 'ਤੇ ਤਾੜੀਆਂ ਮਾਰ ਕੇ ਸਹਿਯੋਗ ਦਰਸ਼ਾਇਆ।

ਇਸ ਮੌਕੇ ਪ੍ਰਧਾਨ ਮੰਤਰੀ ਟਰੂਡੋ ਨੇ ਕੋਵਿਡ-19 ਦੇ ਮੱਦੇਨਜ਼ਰ ਮਾਸਕ ਪਹਿਨਿਆ ਹੋਇਆ ਸੀ ਅਤੇ ਇੱਕ ਮੌਕੇ 'ਤੇ ਉਨ੍ਹਾਂ ਨੂੰ ਆਪਣੇ ਹੱਥ ਸੈਨੀਟਾਈਜ਼ ਕਰਦੇ ਵੀ ਵੇਖਿਆ ਗਿਆ।

ਪ੍ਰਦਰਸ਼ਨ ਤੋਂ ਵਾਪਿਸ ਜਾਂਦੇ ਹੋਏ ਟਰੂਡੋ 'ਤੇ ਇੱਕ ਵਿਅਕਤੀ ਨੇ ਕੁਝ ਤਿੱਖੀ ਟਿੱਪਣੀ ਕੀਤੀ, ਪਰ ਮੌਕੇ 'ਤੇ ਮੌਜੂਦ ਬਹੁਤ ਸਾਰੇ ਲੋਕਾਂ ਨੇ ਟਰੂਡੋ ਦੇ ਪਹੁੰਚਣ ਲਈ ਧੰਨਵਾਦ ਕੀਤਾ, ਅਤੇ ਇੱਕ ਮੌਕੇ 'ਤੇ ਟਰੂਡੋ ਨੂੰ ਕਹਿੰਦੇ ਸੁਣਿਆ ਗਿਆ ਕਿ ਉਹ ਪ੍ਰਦਰਸ਼ਨ 'ਚ ਸ਼ਾਮਿਲ ਹੋ ਕੇ ਸਨਮਾਨਿਤ ਮਹਿਸੂਸ ਕਰ ਰਹੇ ਹਨ।

ਟਰੂਡੋ ਨੇ ਮੌਕੇ ਤੋਂ ਜਾਂਦੇ ਹੋਏ ਹੱਥ 'ਚ ਫੜੀ ਹੋਈ ਟੀ-ਸ਼ਰਟ ਨੂੰ ਲਹਿਰਾਇਆ ਜਿਸ 'ਤੇ 'ਬਲੈਕ ਲਾਈਵਜ਼ ਮੈਟਰ' ਲਿਖਿਆ ਹੋਇਆ ਸੀ।

ਇਸ ਦਾ ਬਹੁਤ ਸਾਰੇ ਲੋਕਾਂ ਨੇ ਤਾੜੀਆਂ ਨਾਲ ਸਵਾਗਤ ਕੀਤਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link