20.06C Vancouver
ADS

Jan 26, 2021 9:31 PM -

ਪ੍ਰਧਾਨ ਮੰਤਰੀ ਟਰੂਡੋ ਨੂੰ ਮਿਲਿਆ ਵੈਕਸੀਨ ਦੀ ਸਮੇਂ ਸਿਰ ਡਿਲੀਵਰੀ ਦਾ ਭਰੋਸਾ; ਅਨੀਤਾ ਅਨੰਦ ਨੇ ਕਿਹਾ ਹੋਰ ਵੈਕਸੀਨ ਨੂੰ ਮਿਲੀ ਮਨਜ਼ੂਰੀ ਤਾਂ ਸਿਤੰਬਰ ਤੋਂ ਵੀ ਪਹਿਲਾਂ ਵੈਕਸੀਨੇਸ਼ਨ ਟੀਚੇ ਹੋ ਸਕਦੇ ਹਾਸਿਲ

Share On
pm-trudeau-has-been-assured-of-timely-delivery-of-vaccines-anand-says-september-deadline-could-be-moved-up-if-more-vaccines-are-approved
A registered pharmacist technician carefully fills the Pfizer-BioNTech COVID-19 mRNA vaccine at a vaccine clinic during the COVID-19 pandemic in Toronto on December 15, 2020. THE CANADIAN PRESS/Nathan Denette

ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਕੈਨੇਡਾ ਕੋਲ ਸਮੇਂ ਸੀਮਾ ਦੇ ਅਨੁਸਾਰ ਵੈਕਸੀਨ ਪਹੁੰਚਾਈ ਜਾਵੇਗੀ।

ਇਹ ਬਿਆਨ ਉਸ ਵੇਲੇ ਦਿੱਤਾ ਗਿਆ ਹੈ ਜਦ ਕੋਵਿਡ-19 ਵੈਕਸੀਨ ਪ੍ਰੋਗਰਾਮ ਨੂੰ ਲੈਕੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ, ਕਿਉਂਕਿ ਯੂਰੋਪ ਵੱਲੋਂ ਆਪਣੀਆਂ ਵੈਕਸੀਨ ਡੋਜ਼ ਦੇ ਐਕਸਪੋਰਟ 'ਤੇ ਰੋਕ ਲਗਾਉਣ ਦੀ ਗੱਲ ਆਖੀ ਜਾ ਰਹੀ ਹੈ।

ਯਾਦ ਰਹੇ ਕੈਨੇਡਾ 'ਚ ਮਨਜੂਰ ਕੀਤੀਆਂ ਗਈਆਂ ਫਾਈਜ਼ਰ-ਬਾਇਓਐਨਟੈਕ ਅਤੇ ਮੌਡਰਨਾ ਦੀਆਂ ਵੈਕਸੀਨ, ਯੂਰਪ ਵਿੱਚ ਬਣ ਰਹੀਆਂ ਹਨ।

ਅਨੀਤਾ ਅਨੰਦ ਨੇ ਕਿਹਾ ਸਿਤੰਬਰ ਦੀ ਸਮੇਂ-ਸੀਮਾ ਤੋਂ ਵੀ ਜਲਦੀ ਵੈਕਸੀਨ ਟੀਚਾ ਪੂਰਾ ਕਰਨ ਦੀ ਹੈ ਕੋਸ਼ਿਸ਼

ਫੈਡਰਲ ਪ੍ਰੋਕਿਓਰਮੈਂਟ ਮੰਤਰੀ ਅਨੀਤਾ ਅਨੰਦ ਦਾ ਕਹਿਣਾ ਹੈ ਕਿ ਸਿਤੰਬਰ ਦੇ ਅੰਤ ਤੱਕ ਕੋਵਿਡ-19 ਵੈਕਸੀਨ ਹਾਸਿਲ ਕਰਨ ਦੇ ਇੱਛੁਕ ਸਾਰੇ ਕਨੇਡੀਅਨ ਲੋਕਾਂ ਤੱਕ ਵੈਕਸੀਨ ਪਹੁੰਚਾਉਣ ਦੇ ਟੀਚੇ 'ਤੇ ਸਰਕਾਰ ਅੱਗੇ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ 'ਚ ਹੋਰ ਤੇਜ਼ੀ ਲਿਆਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਅਜਿਹਾ ਹੋਰ ਵੀ ਘੱਟ ਸਮੇਂ 'ਚ ਕੀਤਾ ਜਾ ਸਕੇ।

ਅਨੀਤਾ ਅਨੰਦ ਨੇ ਕਿਹਾ ਕਿ ਜੇਕਰ ਕੈਨੇਡਾ 'ਚ ਵਰਤਣ ਲਈ ਹੋਰ ਵੈਕਸੀਨਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਅਜਿਹਾ ਕਰਨ 'ਚ ਕਾਮਯਾਬੀ ਮਿਲ ਸਕੇਗੀ।

ਆਨੰਦ ਨੇ ਕਿਹਾ ਕਿ ਉਹ ਖਾਸ ਤੌਰ 'ਤੇ 2 ਕੰਪਨੀਆਂ ਤੋਂ ਇਸ ਦੀ ਮੰਗ ਕਰ ਰਹੇ ਹਨ।

ਇਸ 'ਚ ਉਨ੍ਹਾਂ ਐਸਟ੍ਰਾਜ਼ੈਨਕਾ ਅਤੇ ਜੌਨਸਨ ਐਂਡ ਜੌਨਸਨ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਇਹਨਾਂ ਕੰਪਨੀਆਂ ਤੋਂ ਪੁੱਛਿਆ ਗਿਆ ਕਿ, ਹੈਲਥ ਕੈਨੇਡਾ ਤੋਂ ਮਨਜ਼ੂਰੀ ਤੋਂ ਪਹਿਲਾਂ ਹੀ ਕੀ ਵੈਕਸੀਨ ਨੂੰ ਡਿਲੀਵਰੀ ਲਈ ਵੱਧ ਤੋਂ ਵੱਧ ਗਿਣਤੀ 'ਚ ਤਿਆਰ ਕੀਤਾ ਜਾ ਸਕਦਾ ਹੈ, ਤਾਂ ਜੋ ਮਨਜ਼ੂਰੀ ਤੋਂ ਬਾਅਦ ਇਹ ਪ੍ਰੀਕਿਰਿਆ ਤੇਜ਼ੀ ਨਾਲ ਜਾਰੀ ਰੱਖੀ ਜਾ ਸਕੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link