11.93C Vancouver
ADS

Jun 8, 2021 2:03 AM -

ਲੰਡਨ 'ਚ ਵਾਪਰੀ ਘਟਨਾ ਤੋਂ ਸਦਮੇ 'ਚ ਟਰੂਡੋ, ਕਿਹਾ ਕਿਸੇ ਕਮਿਊਨਿਟੀ 'ਚ ਇਸਲਾਮੋਫੋਬੀਆ ਲਈ ਨਹੀਂ ਹੈ ਜਗ੍ਹਾ

Share On
pm-trudeau-horrified-by-the-news-from-london-says-islamophobia-has-no-place-in-any-of-our-communities
Trudeau says he's horrified by the news. (Photo - PM Justin Trudeau/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਲੰਡਨ 'ਚ ਵਾਪਰੀ ਘਟਨਾ ਤੋਂ ਸਦਮੇ ਅਤੇ ਖੌਫ 'ਚ ਹਨ।

ਉਨ੍ਹਾਂ ਕਿਹਾ ਕਿ ਉਹ ਇਸ ਮੁਸ਼ਕਿਲ ਘੜੀ 'ਚ ਕੱਲ ਰਾਤ ਦੀ ਘਟਨਾ ਤੋਂ ਬਾਅਦ ਡਰੇ ਹੋਏ ਮਹਿਸੂਸ ਕਰ ਰਹੇ ਲੋਕਾਂ ਦੇ ਨਾਲ ਖੜੇ ਹਨ।

ਉਨ੍ਹਾਂ ਕਿਹਾ ਕਿ ਹਸਪਤਾਲ 'ਚ ਦਾਖਿਲ ਬੱਚੇ ਦਾ ਵੀ ਉਨ੍ਹਾਂ ਨੂੰ ਖਿਆਲ ਹੈ।

ਉਨ੍ਹਾਂ ਕਿਹਾ ਕਿ ਇਹ ਬੱਚਾ ਸਾਡੇ ਦਿਲਾਂ 'ਚ ਹੈ ਅਤੇ ਉਹ ਰਿਕਵਰ ਕਰਨ ਮੌਕੇ ਵੀ ਸਾਡੇ ਖਿਆਲ 'ਚ ਹੋਵੇਗਾ।

ਉਨ੍ਹਾਂ ਕਿਹਾ ਕਿ ਲੰਡਨ 'ਚ ਵਸਦੇ ਅਤੇ ਦੇਸ਼ 'ਚ ਵਸਦੇ ਮੁਸਲਿਮ ਭਾਈਚਾਰੇ ਨੂੰ ਜਾਨਣਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਖੜੇ ਹਾਂ।

ਟਰੂਡੋ ਨੇ ਕਿਹਾ ਕਿ ਇਸਲਾਮੋਫੋਬੀਆ ਦੀ ਸਾਡੇ ਭਾਈਚਾਰਿਆਂ 'ਚ ਕੋਈ ਜਗ੍ਹਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਨਫਰਤ ਨੂੰ ਤੁਰੰਤ ਰੋਕਣ ਦੀ ਲੋੜ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਟਵੀਟ:

Tweet1 - I’m horrified by the news from London, Ontario. To the loved ones of those who were terrorized by yesterday’s act of hatred, we are here for you. We are also here for the child who remains in hospital - our hearts go out to you, and you will be in our thoughts as you recover.

Tweet2 - To the Muslim community in London and to Muslims across the country, know that we stand with you. Islamophobia has no place in any of our communities. This hate is insidious and despicable - and it must stop.

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link