14.49C Vancouver
ADS

Jun 8, 2021 8:31 PM -

ਲੰਡਨ 'ਚ ਵਿਜਿਲ ਦਾ ਕੀਤਾ ਜਾ ਰਿਹਾ ਪ੍ਰੰਬੰਧ, ਪ੍ਰਧਾਨ ਮੰਤਰੀ ਟਰੂਡੋ ਤੇ ਜਗਮੀਤ ਸਿੰਘ ਸਮੇਤ ਕਈ ਸਿਆਸਤਦਾਨਾਂ ਤੇ ਕਮਿਊਨਿਟੀ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਪਹੁੰਚ

Share On
pm-trudeau-jagmeet-singh-among-politicians-dignitaries-and-community-members-attending-a-vigil-in-london
Trudeau is expected to be among the politicians, dignitaries and community members attending a vigil in London, Ontario tonight in support of the victims of Sunday's attack. (Photo - NCCM/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਔਂਟੈਰੀਓ ਦੇ ਲੰਡਨ 'ਚ ਨਫਰਤੀ ਹਿੰਸਾ ਦੇ ਕਾਰਨ ਜਾਨ ਗਵਾਉਣ ਵਾਲੇ ਪਰਿਵਾਰ ਦੇ ਨਾਲ ਖੜਿਆ ਜਾਵੇ।

ਉਨ੍ਹਾਂ ਇਸ ਘਟਨਾ ਨੂੰ ਅੱਤਵਾਦੀ ਹਮਲਾ ਦੱਸਿਆ ਹੈ।

ਟਰੂਡੋ ਨੇ ਅੱਜ ਔਟਵਾ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਨੇਡਾ ਦੇ ਲੋਕ ਆਪਣੇ ਪੱਧਰ 'ਤੇ ਨਸਲਵਾਦ ਨੂੰ ਖਤਮ ਕਰਨ ਲਈ ਕੁਝ ਛੋਟੇ ਪਰ ਅਹਿਮ ਕਦਮ ਚੁੱਕ ਸਕਦੇ ਹਨ।

ਐਤਵਾਰ ਦੀ ਘਟਨਾ ਤੋਂ ਬਾਅਦ ਅੱਜ ਲੰਡਨ 'ਚ ਇੱਕ ਵਿਜਿਲ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਜਿਸ 'ਚ ਟਰੂਡੋ ਤੋਂ ਇਲਾਵਾ ਐਰਿਨ ਓ'ਟੂਲ, ਜਗਮੀਤ ਸਿੰਘ ਅਤੇ ਕਈ ਹੋਰ ਸਿਆਸਤਦਾਨਾਂ ਅਤੇ ਕਮਿਊਨਿਟੀ ਮੈਂਬਰਾਂ ਦੇ ਪਹੁੰਚਣ ਦੀ ਉਮੀਦ ਹੈ।

ਇੱਕ ਮੁਸਲਿਮ ਪਰਿਵਾਰ ਦੇ 4 ਲੋਕ ਉਸ ਵੇਲੇ ਮਾਰੇ ਗਏ ਸਨ ਜਦ ਪੁਲਿਸ ਅਨੁਸਾਰ ਉਨ੍ਹਾਂ ਨੂੰ ਉਨ੍ਹਾਂ ਦੇ ਧਰਮ ਦੇ ਕਾਰਨ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਉਨ੍ਹਾਂ 'ਤੇ ਟਰੱਕ ਚੜ੍ਹਾ ਦਿੱਤਾ ਗਿਆ ਸੀ।

ਇਸ ਪਰਿਵਾਰ ਨਾਲ ਸੰਬੰਧਤ 9 ਸਾਲਾ ਬੱਚਾ ਹਸਪਤਾਲ 'ਚ ਦਾਖਿਲ ਹੈ।

ਲੰਡਨ 'ਚ ਮੁਸਲਿਮ ਪਰਿਵਾਰ ਦੇ 4 ਮੈਂਬਰਾਂ 'ਤੇ ਟਰੱਕ ਚੜ੍ਹਾਏ ਜਾਣ ਤੋਂ ਬਾਅਦ ਕੈਨੇਡਾ ਦੀ ਗ੍ਰੀਨ ਪਾਰਟੀ ਲੀਡਰ ਐਨਮੀ ਪੌਲ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਨੂੰ ਰਾਸ਼ਟਰੀ ਐਂਟੀ-ਇਸਲਾਮੋਫੋਬੀਆ ਸਟ੍ਰੇਟਜੀ ਸਥਾਪਿਤ ਕਰਨ ਦੀ ਲੋੜ ਹੈ।

ਪੌਲ ਨੇ ਕਿਹਾ ਕਿ ਮੁਸਲਿਮ ਕਮਿਊਨਿਟੀ ਵੱਲੋਂ ਇੱਕ ਮਜ਼ਬੂਤ ਰਾਸ਼ਟਰੀ ਸਟ੍ਰੇਟਜੀ ਦੀ ਮੰਗ ਕੀਤੀ ਜਾਂਦੀ ਰਹੀ ਹੈ ਜਿਸ 'ਚ ਲਾਅ ਐਨਫੋਰਸਮੈਂਟ, ਸਿੱਖਿਆ ਅਤੇ ਨਫਰਤੀ ਆਈਡੀਔਲੋਜੀ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਦੀ ਪਛਾਣ ਕਰਨ ਜਿਹੇ ਐਲੀਮੈਂਟ ਸ਼ਾਮਿਲ ਹੋਣ।

ਐਨਮੀ ਪੌਲ ਵੀ ਅੱਜ ਰਾਤ ਦੀ ਲੰਡਨ ਦੀ ਵਿਜਿਲ 'ਚ ਸ਼ਾਮਿਲ ਹੋਣ ਪਹੁੰਚ ਰਹੀ ਹਨ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link