9.83C Vancouver
ADS

Mar 30, 2022 10:01 PM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ ਵਿਲੀਅਮਸ ਲੇਕ ਫਰਸਟ ਨੇਸ਼ਨ ਪਹੁੰਚਣ 'ਤੇ ਕਿਹਾ, "ਮੈਂ ਕਹਿਣ ਨਹੀਂ ਸੁਣਨ ਆਇਆ ਹਾਂ;" ਰੈਜ਼ੀਡੈਂਸ਼ੀਅਲ ਸਕੂਲ ਸੰਬੰਧੀ ਮੌਤਾਂ ਦੀ ਜਾਂਚ ਲਈ $2.9 ਮਿਲੀਅਨ ਦੀ ਫੰਡਿੰਗ ਦਾ ਕੀਤਾ ਐਲਾਨ

Share On
pm-trudeau-meets-leaders-of-the-williams-lake-first-nation-says-he-was-moved-by-the-welcome
Prime Minister Justin Trudeau is in BC for meetings with leaders of the Williams Lake First Nation who believe the bodies of children are buried near a former residential school. (Photo - Justin Trudeau/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਬੀ.ਸੀ. ਦੌਰੇ ਦੌਰਾਨ ਅੱਜ ਵਿਲੀਅਮਸ ਲੇਕ ਫਰਸਟ ਨੇਸ਼ਨ ਪਹੁੰਚੇ।

ਵਿਲੀਅਮਸ ਲੇਕ ਫਰਸਟ ਨੇਸ਼ਨ ਪਹੁੰਚਣ 'ਤੇ ਉਨ੍ਹਾਂ ਕਿਹਾ ਕਿ ਉਹ ਫਰਸਟ ਨੇਸ਼ਨ ਪਹੁੰਚਣ 'ਤੇ ਬਹੁਤਾ ਕੁਝ ਕਹਿਣਾ ਨਹੀਂ ਚਾਹੁੰਦੇ ਬਲਕਿ ਫਰਸਟ ਨੇਸ਼ਨ ਲੋਕਾਂ ਤੋਂ ਸੁਣਨਾ ਅਤੇ ਸਿੱਖਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਮੌਕਾ ਮਿਲਿਆ ਕਿ ਉਹ ਫਰਸਟ ਨੇਸ਼ਨ ਚੀਫ਼ ਨਾਲ ਬੈਠ ਸਕਣ ਅਤੇ ਉਨ੍ਹਾਂ ਦੀਆਂ ਲੋੜਾਂ ਅਤੇ ਗੱਲਾਂ ਬਾਰੇ ਜਾਣ ਸਕਣ।

ਉਨ੍ਹਾਂ ਕਿਹਾ ਕਿ ਦੇਸ਼ ਦੇ ਇਸ ਭਿਆਨਕ ਇਤਿਹਾਸ 'ਚ ਅਸੀਂ ਫਰਸਟ ਨੇਸ਼ਨਸ ਦੇ ਨਾਲ ਖੜੇ ਹਾਂ।

ਉਨ੍ਹਾਂ ਕਿਹਾ ਕਿ ਰੈਜ਼ੀਡੈਂਸ਼ੀਅਲ ਸਕੂਲਾਂ ਦਾ ਇਤਿਹਾਸ ਸਿਰਫ ਫਰਸਟ ਨੇਸ਼ਨਸ ਦਾ ਇਤਿਹਾਸ ਨਹੀਂ ਹੈ ਬਲਕਿ ਇਹ ਕੈਨੇਡਾ ਦਾ ਇਤਿਹਾਸ ਹੈ।

ਟਰੂਡੋ ਨੇ ਕਿਹਾ ਕਿ ਜਦ ਰੈਜ਼ੀਡੈਂਸ਼ੀਅਲ ਸਕੂਲ ਇੰਡੀਜਨਸ ਬੱਚਿਆਂ ਨੂੰ ਸਿਖਾ ਰਹੇ ਸਨ ਕਿ ਉਨ੍ਹਾਂ ਦਾ ਸੱਭਿਆਚਾਰ ਚੰਗਾ ਨਹੀਂ ਹੈ, ਉਸੇ ਮੌਕੇ ਦੇ ਹੋਰ ਸਕੂਲ ਆਮ ਬੱਚਿਆਂ ਨੂੰ ਸਿਖਾ ਰਹੇ ਸਨ ਕਿ ਇੰਡੀਜਨਸ ਮੂਲ ਦੇ ਲੋਕਾਂ ਦਾ ਕੋਈ ਸੱਭਿਆਚਾਰ ਨਹੀਂ ਹੈ।

ਟਰੂਡੋ ਇਸ ਸਭ ਗੱਲਬਾਤ ਦੌਰਾਨ ਕਾਫੀ ਭਾਵੁਕ ਵਿਖਾਈ ਦਿੱਤੇ।

ਇਸ ਮੌਕੇ ਟਰੂਡੋ ਨੇ ਵਿਲੀਅਮਸ ਲੇਕ ਫਰਸਟ ਨੇਸ਼ਨ ਲਈ ਅਨਮਾਰਕਡ ਗ੍ਰੇਵਸ ਸੰਬੰਧੀ ਖੋਜ ਜਾਰੀ ਰੱਖਣ ਲਈ $2.9 ਮਿਲੀਅਨ ਦੀ ਰਾਸ਼ੀ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਅਗਲੇ ਪੜ੍ਹਾਵਾਂ ਅਨੁਸਾਰ ਹੋਰ ਫੰਡਿੰਗ ਵੀ ਦਿੱਤੀ ਜਾਵੇਗੀ।

ਯਾਦ ਰਹੇ ਟਰੂਡੋ ਵੱਲੋਂ ਇਹ ਦੌਰਾ ਉਸ ਸਮੇਂ ਕੀਤਾ ਜਾ ਰਿਹਾ ਹੈ, ਜਦ ਇਲਾਕੇ 'ਚ ਸਥਿਤ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਸੇਂਟ ਜੋਸਫਸ ਮਿਸ਼ਨ ਰੈਜ਼ੀਡੈਂਸ਼ੀਅਲ ਸਕੂਲ 'ਚ ਕਰੀਬ 2 ਮਹੀਨੇ ਪਹਿਲਾਂ 93 ਅਨਮਾਰਕਡ ਗ੍ਰੇਵਸ ਸੰਬੰਧੀ ਜਾਣਕਾਰੀ ਉਜਾਗਰ ਹੋਈ ਸੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link