13.62C Vancouver
ADS

Feb 8, 2022 2:12 AM - The Canadian Press

ਟਰੱਕਰਸ ਦੇ ਪ੍ਰਦਰਸ਼ਨ ਸੰਬੰਧੀ ਐਮਰਜੈਂਸੀ ਡਿਬੇਟ 'ਚ ਤਿੱਖੀ ਬਹਿਸ; ਕੈਂਡਿਸ ਬਰਗਨ ਨੇ ਪੁੱਛਿਆ ਕੀ ਪ੍ਰਧਾਨ ਮੰਤਰੀ ਟਰੂਡੋ ਨੂੰ ਦੇਸ਼ 'ਚ ਪਾੜਾ ਪਾਉਣ ਲਈ ਜ਼ਿੰਮੇਵਾਰ ਆਪਣੀ ਟਿੱਪਣੀਆਂ ਲਈ ਪਛਤਾਵਾ ਹੈ?

Share On
pm-trudeau-participates-in-emergency-debate-on-the-protest-in-ottawa
The ongoing demonstration in the nation's capital is seeing a handful of developments this evening. (Both photos - The Canadian Press)

ਅੱਜ ਹਾਊਸ ਆਫ ਕਾਮਨਜ਼ ਵਿੱਚ ਔਟਵਾ ਅਤੇ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ 'ਚ ਜਾਰੀ ਟਰੱਕਰਸ ਦੇ ਪ੍ਰਦਰਸ਼ਨ 'ਤੇ ਐਮਰਜੈਂਸੀ ਡਿਬੇਟ ਸੱਦੀ ਗਈ।

ਇਸ ਦੌਰਾਨ ਕੰਜ਼ਰਵੇਟਿਵ ਪਾਰਟੀ ਦੀ ਅੰਤਰਿਮ ਲੀਡਰ ਕੈਂਡਿਸ ਬਰਗਨ ਨੇ ਪ੍ਰਧਾਨ ਮੰਤਰੀ ਟਰੂਡੋ ਨੂੰ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਨੂੰ ਖੁਦ ਨੂੰ ਖੇਦ ਹੈ ਕਿ ਦੇਸ਼ ਅੱਜ ਜਿਸ ਢੰਗ ਨਾਲ ਵੰਡਿਆ ਹੋਇਆ ਹੈ, ਉਸ 'ਚ ਪ੍ਰਧਾਨ ਮੰਤਰੀ ਦੀਆਂ ਆਪਣੀਆਂ ਟਿੱਪਣੀਆਂ ਦਾ ਕਿੰਨਾ ਯੋਗਦਾਨ ਹੈ।

ਉਨ੍ਹਾਂ ਕਿਹਾ ਕਿ ਕੀ ਪ੍ਰਧਾਨ ਮੰਤਰੀ ਨੂੰ ਖੇਦ ਹੈ ਕਿ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਪ੍ਰਤੀ ਪ੍ਰਧਾਨ ਮੰਤਰੀ ਨੇ ਇਸ ਪ੍ਰਕਾਰ ਦੀ ਸ਼ਬਦਾਵਲੀ ਵਰਤੀ ਕਿ ਲੋਕ ਵੰਢੇ ਗਏ।

ਉਨ੍ਹਾਂ ਕਿਹਾ ਕਿ ਕੀ ਪ੍ਰਧਾਨ ਮੰਤਰੀ ਵਿਰੋਧੀ ਧਿਰ ਨਾਲ ਮਿਲ ਕੇ ਕੰਮ ਕਰਨ ਨੂੰ ਤਿਆਰ ਹਨ ਤਾਂ ਜੋ ਇਸ ਸਥਿਤੀ ਦਾ ਕੋਈ ਹੱਲ ਕੱਢਿਆ ਜਾ ਸਕੇ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਜਵਾਬ

ਇਸ 'ਤੇ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਵਿਰੋਧੀ ਧਿਰ ਨਾਲ ਸਹਿਮਤ ਨਹੀਂ ਹਨ।

ਉਨ੍ਹਾਂ ਕਿਹਾ ਕਿ ਦੇਸ਼ 'ਚ ਕਰੀਬ 90% ਲੋਕ ਪੂਰੀ ਤਰ੍ਹਾਂ ਵੈਕਸੀਨੇਟਿਡ ਹਨ ਜੋ ਦਰਸ਼ਾਉਂਦਾ ਹੈ ਕਿ ਦੇਸ਼ ਇੱਕਜੁਟ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਇਸਲਈ ਹੈ ਕਿ ਕੈਨੇਡਾ ਦੇ ਲੋਕ ਸਾਇੰਸ 'ਤੇ ਭਰੋਸਾ ਕਰਦੇ ਹਨ ਅਤੇ ਸਹੀ ਫੈਸਲਾ ਲੈਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਬੀਤੇ 2 ਸਾਲਾਂ 'ਚ ਕੈਨੇਡਾ ਵਾਸੀ ਇੱਕ-ਦੂਜੇ ਲਈ ਅੱਗੇ ਵਧੇ ਹਨ ਅਤੇ ਇਹੀ ਕੈਨੇਡਾ ਦੀ ਸਹੀ ਪਛਾਣ ਹੈ।

Latest news

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link