10.31C Vancouver
ADS

Oct 19, 2021 12:43 AM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ ਕੈਮਲੂਪਸ ਫਰਸਟ ਨੇਸ਼ਨ ਦੀ ਫੇਰੀ ਦੌਰਾਨ ਮੰਗੀ ਮੁਆਫੀ; ਚੀਫ਼ ਨੇ ਕਿਹਾ ਪ੍ਰਧਾਨ ਮੰਤਰੀ ਦਾ ਦੌਰਾ ਖੱਟਾਮਿੱਠਾ ਪਰ ਮੁਆਫੀ ਕੀਤੀ ਸਵੀਕਾਰ

Share On
pm-trudeau-regrests-his-decision-of-travel-during-his-visit-to-kamloops-first-nation-chief-says-visit-is-bittersweet-2
The chief of the BC First Nation that got no response when it invited Prime Minister Justin Trudeau to visit on the first National Day for Truth and Reconciliation says his visit today was ``bittersweet.'' (Photo - Tk'emlups te Secwepemc/Twitter)

ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀ.ਸੀ. ਦੇ ਕੈਮਲੂਪਸ ਦੇ ਇਲਾਕੇ ਦੇ ਦੌਰੇ ਦੌਰਾਨ ਇਲਾਕੇ ਦੇ ਟੈਕਮਲੂਪਸ ਸੁਵੈਟਮਕ ਫਰਸਟ ਨੇਸ਼ਨ ਤਕ ਪਹੁੰਚ ਕੀਤੀ।

ਇਸ ਫਰਸਟ ਨੇਸ਼ਨ ਦੇ ਚੀਫ਼ ਅਤੇ ਮੈਂਬਰਾਂ ਤੋਂ ਕੁਝ ਹਫ਼ਤੇ ਪਹਿਲਾਂ ਮੁਆਫੀ ਮੰਗਣ ਤੋਂ ਬਾਅਦ ਹੁਣ ਟਰੂਡੋ ਵੱਲੋਂ ਇਸ ਇਲਾਕੇ ਵਿੱਚ ਪਹੁੰਚ ਕੀਤੀ ਗਈ ਹੈ।

ਟਰੂਡੋ ਨੇ ਮੁਆਫੀ ਉਸ ਵੇਲੇ ਮੰਗੀ ਸੀ ਜਦ ਫਰਸਟ ਨੇਸ਼ਨ ਨੇ 2 ਵਾਰ ਟਰੂਡੋ ਨੂੰ ਪਹਿਲੇ ਟਰੂਥ ਐਂਡ ਰੀਕੰਸੀਲੀਏਸ਼ਨ ਡੇਅ ਮੌਕੇ ਪਹੁੰਚ ਕਰਨ ਦਾ ਸੱਦਾ ਦਿੱਤਾ ਸੀ ਪਰ ਟਰੂਡੋ ਵੱਲੋਂ ਨਾ ਤਾਂ ਪਹੁੰਚ ਕੀਤੀ ਗਈ ਸੀ ਅਤੇ ਨਾ ਹੀ ਕੋਈ ਜਵਾਬ ਦਿੱਤਾ ਗਿਆ ਸੀ।

ਸੋਮਵਾਰ ਨੂੰ ਫਰਸਟ ਨੇਸ਼ਨ ਚੀਫ਼ ਰੋਜ਼ੈਨ ਕੈਸੀਮੀਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਅੱਜ ਦਾ ਦੌਰਾ ਬਿਟਰ-ਸਵੀਟ ਹੈ ਯਾਨੀ ਕਿ ਖੱਟਾ ਮਿੱਠਾ ਹੈ।

ਉਨ੍ਹਾਂ ਸਪਸ਼ਟ ਲਫਜਾਂ 'ਚ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਜਦ 2 ਚਿੱਠੀਆਂ ਭੇਜੀਆਂ ਗਈਆਂ ਸਨ ਅਤੇ ਇਲਾਕੇ ਦੇ ਦੌਰੇ ਦਾ ਸੱਦਾ ਦਿੱਤਾ ਗਿਆ ਸੀ ਤਾਂ ਉਸ ਵੇਲੇ ਇੱਕ ਪੱਤਰਕਾਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਪ੍ਰਧਾਨ ਮੰਤਰੀ ਤਾਂ ਛੁੱਟੀ ਮਨਾਉਣ ਟੋਫੀਨੋ ਪਹੁੰਚ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਖਬਰ ਸਿਰਫ ਉਨ੍ਹਾਂ ਦੇ ਭਾਈਚਾਰੇ ਲਈ ਹੀ ਨਹੀਂ ਬਲਕਿ ਇਸ ਦਿਨ ਦੁੱਖ ਜਾਹਿਰ ਕਰ ਰਹੇ ਸਾਰੇ ਲੋਕਾਂ ਲਈ ਅਚੰਭੇ ਭਰੀ ਸੀ।

ਟਰੂਡੋ ਨੇ ਫਿਰ ਤੋਂ ਦੋਹਰਾਈ ਮੁਆਫੀ

ਫਰਸਟ ਨੇਸ਼ਨ ਚੀਫ਼ ਰੋਜ਼ੈਨ ਕਸੀਮੀਰ ਦੀਆਂ ਟਿੱਪਣੀਆਂ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟੈਕਮਲੂਪਸ ਸੁਵੈਟਮਕ ਫਰਸਟ ਨੇਸ਼ਨ ਦੇ ਫੇਰੀ ਦੌਰਾਨ ਕਿਹਾ ਕਿ 30 ਸਿਤੰਬਰ ਨੂੰ ਯਾਤਰਾ ਦੀ ਉਨ੍ਹਾਂ ਦੀ ਚਾਇਸ ਲਈ ਉਹ ਮੁਆਫੀ ਮੰਗ ਰਹੇ ਹਨ।

ਉਨ੍ਹਾਂ ਕਿਹਾ ਕਿ ਪਹਿਲੇ ਟਰੂਥ ਅਤੇ ਰੀਕੰਸੀਲੀਏਸ਼ਨ ਡੇਅ ਦੇ ਮੌਕੇ ਉਨ੍ਹਾਂ ਦੀ ਫਰਸਟ ਨੇਸ਼ਨ 'ਚ ਹਾਜਰੀ ਇਸ ਦਿਨ ਦਾ ਅਹਿਮੀਅਤ ਸੰਬੰਧੀ ਚੰਗਾ ਸੁਨੇਹਾ ਦੇ ਸਕਦੀ ਸੀ।

ਉਨ੍ਹਾਂ ਕਿਹਾ ਕਿ ਜਿਸ ਦਿਨ ਪੀੜਤਾਂ ਅਤੇ ਸਰਵਾਈਵਰਸ ਦੀ ਗੱਲ ਹੋਣੀ ਚਾਹੀਦੀ ਸੀ ਉਸ ਦਿਨ ਉਨ੍ਹਾਂ ਦੀ ਆਪਣੀ ਗੱਲ ਹੋ ਰਹੀ ਸੀ ਜੋ ਕਿ ਮੰਦਭਾਗਾ ਸੀ।

ਟਰੂਡੋ ਨੇ ਕਿਹਾ ਕਿ ਇਸ ਦਾ ਜਿੰਮੇਵਾਰ ਕੋਈ ਹੋਰ ਨਹੀਂ ਬਲਕਿ ਉਹ ਖੁਦ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਵੇਰੇ ਫਰਸਟ ਨੇਸ਼ਨ ਪਹੁੰਚਣ ਤੋਂ ਬਾਅਦ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਪਰ ਉਨ੍ਹਾਂ ਉਸੇ ਮੌਕੇ ਚੀਫ਼ ਕੈਸੀਮੀਰ ਅਤੇ ਫਰਸਟ ਨੇਸ਼ਨ ਮੈਂਬਰਾਂ ਤੋਂ ਮੁਆਫੀ ਵੀ ਮੰਗੀ ਸੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link