9.83C Vancouver
ADS

Mar 12, 2022 2:01 AM - The Canadian Press

ਯੂਰੋਪ ਦੇ ਇੱਕ ਹਫ਼ਤੇ ਦੇ ਦੌਰੇ ਦੇ ਆਖਰੀ ਦਿਨ ਟਰੂਡੋ ਨੇ ਰੂਸ ਦੇ 5 ਹੋਰ ਆਇਲਗਾਰਕਸ 'ਤੇ ਠੋਕੇ ਸੈਂਕਸ਼ਨਸ

Share On
pm-trudeau-returning-back-after-finishing-a-week-long-european-trip-by-slapping-sanctions-on-five-more-russia-oligarchs
Prime Minister Justin Trudeau capped a week-long European trip by slapping sanctions on five more Russia oligarchs for their close ties with President Vladimir Putin. (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇੱਕ ਹਫ਼ਤੇ ਦਾ ਯੂਰੋਪ ਦਾ ਦੌਰਾ ਖਤਮ ਹੋ ਗਿਆ ਹੈ।

ਅੱਜ ਟਰੂਡੋ ਵਾਪਿਸ ਦੇਸ਼ ਪਰਤ ਰਹੇ ਹਨ।

ਹਾਲਾਂਕਿ ਦੇਸ਼ ਪਰਤਣ ਤੋਂ ਪਹਿਲਾਂ ਟਰੂਡੋ ਨੇ ਰੂਸ ਦੇ 5 ਹੋਰ ਆਇਲਗਾਰਕਸ 'ਤੇ ਪਬੰਦੀਆਂ ਠੋਕੀਆਂ ਹਨ।

ਇਨ੍ਹਾਂ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕਰੀਬੀ ਦੱਸਿਆ ਜਾਂਦਾ ਹੈ।

ਇਨ੍ਹਾਂ 'ਚ ਰੋਮਨ ਐਬਰਾਮੋਵਿਚ ਵੀ ਸ਼ਾਮਿਲ ਹੈ।

ਉਸ ਬਾਰੇ ਦੱਸਿਆ ਜਾਂਦਾ ਹੈ ਕਿ ਉਹ ਰਜਾਈਨਾ 'ਚ ਆਪਰੇਟ ਹੁੰਦੀ ਇੱਕ ਵੱਡੀ ਸਟੀਲ ਮਿਲ ਕੰਪਨੀ 'ਐਵਰਾਜ' ਵਿੱਚ ਵੱਡਾ ਸ਼ੇਅਰਹੋਲਡਰ ਹੈ।

ਜੀ-7 ਲੀਡਰਾਂ ਨੇ ਇੱਕ ਸਾਂਝਾ ਬਿਆਨ ਜਾਰੀ ਕਰ ਯੂਕਰੇਨ 'ਚ ਸੀਜਫਾਇਰ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਰੂਸ ਨੂੰ ਵਧੇਰੇ ਪਬੰਦੀਆਂ ਬਾਰੇ ਚੇਤਾਵਨੀ ਦੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਜੀ-7 ਲੀਡਰਾਂ ਨੇ ਵਰਲਡ ਬੈਂਕ ਅਤੇ ਅੰਤਰਰਾਸ਼ਟਰੀ ਮੌਨਿਟਰੀ ਫੰਡ ਨੂੰ ਵੀ ਮੰਗ ਕੀਤੀ ਹੈ ਕਿ ਰੂਸ ਨੂੰ ਕੋਈ ਫਾਈਨੈਂਸਿੰਗ ਨਾ ਕੀਤੀ ਜਾਵੇ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link