15.87C Vancouver
ADS

Feb 23, 2022 10:03 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀਸ ਐਕਟ ਕੀਤਾ ਰਿਵੋਕ

Share On
pm-trudeau-revokes-the-emergencies-act
Prime Minister Justin Trudeau has revoked the Emergencies Act. (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀਸ ਐਕਟ ਨੂੰ ਰਿਵੋਕ ਕਰਨ ਦਾ ਐਲਾਨ ਕਰ ਦਿੱਤਾ ਹੈ।

ਟਰੂਡੋ ਨੇ ਇੱਕ ਪ੍ਰੈਸ ਕਾਨਫਰੰਸ ਕਰ ਆਖਿਆ ਹੈ ਕਿ ਸਰਕਾਰ ਨੇ ਐਕਟ ਲਾਗੂ ਕਰਨ ਮੌਕੇ ਸਾਰੀ ਪ੍ਰੀਕਿਰਿਆ ਦੀ ਪਾਲਣਾ ਕੀਤੀ ਹੈ ਅਤੇ ਐਕਟ ਲਾਗੂ ਕਰਨ ਲਈ ਵੋਟ ਵੀ ਹੋ ਚੁੱਕੀ ਹੈ ਜੋ ਐਕਟ ਦੇ ਪੱਖ 'ਚ ਰਹੀ।

ਪ੍ਰਧਾਨ ਮੰਤਰੀ ਨੇ ਆਖਿਆ ਕਿ ਇਸ ਐਕਟ ਨੂੰ ਇਨਵੋਕ ਕਰਦੇ ਹੋਏ 30 ਦਿਨ ਦੀ ਸਮੇਂ-ਸੀਮਾ ਰੱਖੀ ਗਈ ਸੀ।

ਪਰ ਟਰੂਡੋ ਨੇ ਨਾਲ ਹੀ ਆਖਿਆ ਕਿ ਅਸੀਂ ਜਾਣਦੇ ਸੀ ਕਿ ਸਥਿਤੀ 'ਤੇ ਕਾਬੂ ਪਾਉਣ ਦੇ ਨਾਲ ਹੀ ਇਸ ਐਕਟ ਨੂੰ ਹਟਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭਰੋਸਾ ਹੈ ਕਿ ਹਾਲ ਦੀ ਘੜੀ ਜੋ ਸਥਿਤੀ ਹੈ ਉਸ 'ਚ ਮੌਜੂਦਾ ਕਨੂੰਨ ਅਤੇ ਬਾਈ-ਲਾਅ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕਾਫੀ ਹਨ।

ਟਰੂਡੋ ਨੇ ਕਿਹਾ ਕਿ ਇਹ ਫੈਸਲਾ ਸੋਚ-ਸਮਝ ਕੇ ਲਿਆ ਗਿਆ ਹੈ।

ਟਰੂਡੋ ਨੇ ਲੋਕਾਂ ਨੂੰ ਸਾਵਧਾਨ ਕੀਤਾ ਕਿ ਪੁਲਿਸ ਹੁਣ ਵੀ ਗੈਰਕਨੂੰਨੀ ਐਕਟੀਵਿਟੀਸ 'ਤੇ ਸਖਤੀ ਵਰਤੇਗੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਪੁਖਤਾ ਕੀਤਾ ਜਾਵੇਗਾ।

ਟਰੂਡੋ ਨੇ ਇਹ ਵੀ ਆਖਿਆ ਹੈ ਕਿ ਪਾਰਲੀਅਮੈਂਟੇਰੀਅਨਸ ਦੀ ਇੱਕ ਜਾਇੰਟ ਕਮੇਟੀ ਗਠਿਤ ਕੀਤੀ ਜਾਵੇਗੀ ਜੋ ਜਾਂਚ ਕਰੇਗੀ ਕਿ ਆਖਿਰ ਇਸ ਐਕਟ ਨੂੰ ਲਾਗੂ ਕਰਨ ਦੀ ਲੋੜ ਕਿਉਂ ਪਈ।

ਇਸ ਦੌਰਾਨ ਦੀ ਪੁਲਿਸ ਐਕਟੀਵਿਟੀ 'ਤੇ ਵੀ ਗੌਰ ਕੀਤਾ ਜਾਵੇਗਾ।

ਟਰੂਡੋ ਨੇ ਕਿਹਾ ਕਿ ਯਾਦ ਰੱਖਣ ਦੀ ਲੋੜ ਹੈ ਕਿ ਲੜਾਈ ਵਾਇਰਸ ਦੇ ਨਾਲ ਹੈ ਇੱਕ-ਦੂਜੇ ਨਾਲ ਨਹੀਂ ਹੈ।

Latest news

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link