14.78C Vancouver
ADS

Nov 3, 2020 8:37 PM -

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਆਸਟ੍ਰੀਆ ਦੇ ਨਾਲ ਖੜ੍ਹੇ ਹਾਂ, ਫ੍ਰਾਂਸ ਤੇ ਕਾਬੁਲ 'ਚ ਹੋਏ ਹਮਲਿਆਂ ਦੀ ਕੀਤੀ ਆਲੋਚਨਾ

Share On
pm-trudeau-says-canada-stands-with-the-people-of-austria-condemns-the-attack-in-france-and-kabul-condemns-the-attack-in-france-and-kabul
Prime Minister Justin Trudeau responds to a question during question period in the House of Commons on Wednesday, Oct. 28, 2020, in Ottawa. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ, ਵੀਐਨਾ ਅਤੇ ਕਾਬੁਲ 'ਚ ਹੋਏ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਮਜ਼ਬੂਤੀ ਦੇ ਨਾਲ ਆਸਟ੍ਰੀਆ ਦੇ ਨਾਲ ਖੜਾ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਅਜਿਹੇ ਕਿਸੇ ਵੀ ਹਮਲੇ ਦੀ ਸਖਤ ਆਲੋਚਨਾ ਕਰਦਾ ਹੈ।

ਦੇਸ਼ ਦੇ ਲੋਕ ਖੁਸ਼ਕਿਸਮਤ ਜੋ ਕੈਨੇਡਾ 'ਚ ਕੋਵਿਡ-19 ਦਾ ਮਾਮਲਾ ਰਾਜਨੀਤਕ ਮੁੱਦਾ ਨਹੀਂ ਬਣਿਆ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕਨੇਡੀਅਨ ਲੋਕ ਖੁਸ਼ਕਿਸਮਤ ਹਨ ਕਿ ਕੈਨੇਡਾ 'ਚ ਕੋਵਿਡ-19 ਦੇ ਹਾਲਾਤ, ਕਿਸੇ ਗੰਭੀਰ ਰਾਜਨੀਤਕ ਮਸਲੇ 'ਚ ਤਬਦੀਲ ਨਹੀਂ ਹੋਏ ਹਨ।

ਉਨ੍ਹਾਂ ਕਿਹਾ ਕਿ ਦੇਸ਼ 'ਚ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਇਸ ਵਾਇਰਸ ਨਾਲ ਜੰਗ ਜਾਰੀ ਰੱਖੀ ਗਈ ਹੈ, ਜਦਕਿ ਦੱਖਣੀ ਗੁਆਂਢ 'ਚ ਇਸ ਦੇ ਹਾਲਾਤ ਕੁਝ ਹੋਰ ਰਹੇ ਹਨ।

ਯਾਦ ਰਹੇ ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਦੌਰਾਨ, ਕੋਵਿਡ-19 ਦੇ ਹਾਲਾਤਾਂ ਦਾ ਮੁੱਦਾ ਅਹਿਮ ਰਿਹਾ ਹੈ।

ਅਮਰੀਕਾ 'ਚ 2,30,000 ਤੋਂ ਵਧੇਰੇ ਵਾਇਰਸ ਪੀੜਤ ਜਾਨ ਗਵਾ ਚੁੱਕੇ ਹਨ।

"ਅਮਰੀਕਾ 'ਚ ਕੋਈ ਵੀ ਜਿੱਤੇ, ਕੈਨੇਡਾ ਮਿਲ ਕੇ ਕੰਮ ਕਰਨ ਨੂੰ ਤਿਆਰ"

ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਮਰੀਕਾ 'ਚ ਰਾਸ਼ਟਰਪਤੀ ਚੋਣਾਂ 'ਚ ਕਿਸੇ ਨੂੰ ਵੀ ਜਿੱਤ ਮਿਲੇ, ਕੈਨੇਡਾ ਉਨ੍ਹਾਂ ਨਾਲ ਮਿਲ ਕੇ ਅੱਗੇ ਕੰਮ ਕਰਨ ਲਈ ਤਿਆਰ ਹੈ।

ਟਰੂਡੋ ਨੇ ਯਾਦ ਦਵਾਇਆ ਕਿ ਉਨ੍ਹਾਂ ਦੀ ਸਰਕਾਰ ਨੂੰ ਟ੍ਰੰਪ ਪ੍ਰਸ਼ਾਸਨ ਦੇ ਕੁਝ ਫੈਸਲਿਆਂ ਦੇ ਖਿਲਾਫ ਜਵਾਬੀ ਕਾਰਵਾਈ ਕਰਨੀ ਪਈ ਸੀ, ਪਰ ਉਨ੍ਹਾਂ ਕਿਹਾ ਕਿ ਬਾਕੀ ਮਸਲਿਆਂ 'ਤੇ ਦੋਨਾਂ ਦੇਸ਼ਾਂ ਨੇ ਇਕੱਠੇ ਕੰਮ ਕਰਨਾ ਜਾਰੀ ਰੱਖਿਆ ਹੈ।

ਟਰੂਡੋ ਨੇ ਕਿਹਾ ਕਿ ਉਹ ਅੱਜ ਦੇ ਨਤੀਜਿਆਂ 'ਤੇ ਨਜ਼ਰ ਰੱਖਣਗੇ, ਹਾਲਾਂਕਿ ਉਨ੍ਹਾਂ ਮੰਨਿਆ ਕਿ ਅਸਲ ਜੇਤੂ ਬਾਰੇ ਪਤਾ ਲੱਗਣ 'ਚ ਅਜੇ ਕੁਝ ਦਿਨ ਜਾਂ ਹਫ਼ਤਿਆਂ ਦਾ ਸਮਾਂ ਲੱਗ ਸਕਦਾ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link