14.28C Vancouver
ADS

Jan 7, 2021 1:24 AM -

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ, ਵਾਸ਼ਿੰਗਟਨ 'ਚ ਲੋਕਤੰਤਰ 'ਤੇ ਹਮਲੇ ਤੋਂ ਕਨੇਡੀਅਨ ਲੋਕ ਫ਼ਿਕਰਮੰਦ

Share On
pm-trudeau-says-canadians-are-deeply-disturbed-and-saddened-by-what-is-happening-in-washington
Prime Minister Justin Trudeau has taken a low-key approach to the pro-Trump violence in Washington.(Photo - Justin Trudeau/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਾਸ਼ਿੰਗਟਨ 'ਚ ਜਾਰੀ ਪ੍ਰੋ-ਟ੍ਰੰਪ ਪ੍ਰਦਰਸ਼ਨਾਂ 'ਤੇ ਖੁਦ ਨੂੰ ਇੱਕ ਛੋਟੀ ਟਿੱਪਣੀ ਤੱਕ ਸੀਮਤ ਰੱਖਿਆ ਹੈ।

ਟਰੂਡੋ ਨੇ ਅਮਰੀਕਾ ਦੇ ਵਾਸ਼ਿੰਗਟਨ 'ਚ ਖੜੀ ਹੋਈ ਸਥਿਤੀ ਬਾਰੇ ਨਿਊਜ਼ 1130 ਨਾਲ ਇੱਕ ਇੰਟਰਵਿਊ ਦੌਰਾਨ ਗੱਲਬਾਤ ਕੀਤੀ।

ਉਨ੍ਹਾਂ ਕਿਹਾ ਕਿ, ਸਰਕਾਰ ਲਗਾਤਾਰ ਕੰਮ ਕਰਦੀ ਰਹੇਗੀ ਕਿ ਅਮਰੀਕਾ ਨਾਲ ਰਿਸ਼ਤਿਆਂ ਦੌਰਾਨ ਕਨੇਡੀਅਨ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇ।

ਟਰੂਡੋ ਨੇ ਇਹ ਵੀ ਕਿਹਾ ਕਿ, ਉਹ ਆਸ ਕਰਦੇ ਹਨ ਕਿ ਸਥਿਤੀ ਜਲਦੀ ਹੀ ਠੀਕ ਹੋ ਜਾਵੇਗੀ।

ਟਰੂਡੋ ਨੇ ਕਿਹਾ ਕਿ ਕਨੇਡੀਅਨ ਲੋਕ ਅਜਿਹੀ ਸਥਿਤੀ ਤੋਂ ਬੇਹੱਦ ਪ੍ਰੇਸ਼ਾਨ ਅਤੇ ਚਿੰਤਤ ਮਹਿਸੂਸ ਕਰ ਰਹੇ ਹਨ।

ਵਿਸ਼ਵ ਭਰ ਤੋਂ ਲੀਡਰ ਹੁਣ ਅਮਰੀਕਾ 'ਚ ਖੜੀ ਹੋਈ ਸਥਿਤੀ 'ਤੇ ਟਿੱਪਣੀ ਕਰ ਰਹੇ ਹਨ। ਲੀਡਰਾਂ ਨੇ ਇਸ ਸਥਿਤੀ 'ਤੇ ਅਚੰਭਾ ਜ਼ਾਹਿਰ ਕੀਤਾ ਹੈ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਨੇ ਅੱਜ ਵਾਸ਼ਿੰਗਟਨ ਤੋਂ ਸਾਹਮਣੇ ਆਈਆਂ ਤਸਵੀਰਾਂ ਨੂੰ 'ਡਿਸਗ੍ਰੇਸਫੁਲ' ਯਾਨੀ ਕਿ ਬਦਨਾਮੀ ਭਰੀਆਂ ਦੱਸਿਆ।

ਯਾਦ ਰਹੇ ਟ੍ਰੰਪ ਨੇ ਅੱਜ ਫਿਰ ਤੋਂ ਬਿਨਾ ਕਿਸੇ ਬੁਨਿਆਦ ਦੇ ਆਖਿਆ ਹੈ ਕਿ ਚੋਣਾਂ 'ਚ ਜਿੱਤ ਉਨ੍ਹਾਂ ਨੂੰ ਹਾਸਿਲ ਹੋਈ ਹੈ ਅਤੇ ਉਨ੍ਹਾਂ ਨੂੰ ਹੇਰਾ ਫੇਰੀ ਨਾਲ ਹਰਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਟਰੂਡੋ ਦਾ ਟਵੀਟ:

Canadians are deeply disturbed and saddened by the attack on democracy in the United States, our closest ally and neighbour. Violence will never succeed in overruling the will of the people. Democracy in the US must be upheld - and it will be.

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link